ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ 5 ਦਿਨਾਂ ਦੇ ਅਮਰੀਕਾ ਦੌਰੇ ਲਈ ਰਵਾਨਾ ਹੋਏ। ਆਪਣੀ ਅਮਰੀਕਾ ਯਾਤਰਾ ਦੌਰਾਨ ਪੀਐਮ ਮੋਦੀ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਦੁਵੱਲੇ ਮੁੱਦਿਆਂ 'ਤੇ ਚਰਚਾ ਕਰਨਗੇ। ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਕਵਾਡ ਨੇਤਾਵਾਂ ਦੀ ਬੈਠਕ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ ਸੰਯੁਕਤ ਰਾਸ਼ਟਰ ਮਹਾਸਭਾ (ਯੂਐਨਜੀਏ) ਦੀ ਮੀਟਿੰਗ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਅਮਰੀਕਾ ਦਾ ਦੌਰਾ ਇਸ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ, ਜਾਪਾਨ ਅਤੇ ਆਸਟਰੇਲੀਆ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਹੱਤਵਪੂਰਨ ਵਿਸ਼ਵ ਮੁੱਦਿਆਂ 'ਤੇ ਸਹਿਯੋਗ ਨੂੰ ਅੱਗੇ ਵਧਾਉਣ ਦਾ ਮੌਕਾ ਹੋਵੇਗੀ।
ਪ੍ਰਧਾਨ ਮੰਤਰੀ ਨੇ 22 ਤੋਂ 25 ਸਤੰਬਰ ਤੱਕ ਆਪਣੇ ਅਮਰੀਕੀ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਜਾਰੀ ਬਿਆਨ ਵਿੱਚ ਇਹ ਗੱਲ ਕਹੀ ਸੀ ਕਿ ਪ੍ਰਧਾਨ ਮੰਤਰੀ ਦੀ ਇਹ ਯਾਤਰਾ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਸੱਦੇ 'ਤੇ ਹੋ ਰਹੀ ਹੈ।
-
#WATCH | PM Narendra Modi departs from New Delhi for a 3-day visit to US to attend the first in-person Quad Leaders’ Summit, hold bilateral meetings, and address United Nations General Assembly pic.twitter.com/hxNeQEKMH1
— ANI (@ANI) September 22, 2021 " class="align-text-top noRightClick twitterSection" data="
">#WATCH | PM Narendra Modi departs from New Delhi for a 3-day visit to US to attend the first in-person Quad Leaders’ Summit, hold bilateral meetings, and address United Nations General Assembly pic.twitter.com/hxNeQEKMH1
— ANI (@ANI) September 22, 2021#WATCH | PM Narendra Modi departs from New Delhi for a 3-day visit to US to attend the first in-person Quad Leaders’ Summit, hold bilateral meetings, and address United Nations General Assembly pic.twitter.com/hxNeQEKMH1
— ANI (@ANI) September 22, 2021
ਪ੍ਰਧਾਨ ਮੰਤਰੀ ਦਫਤਰ ਦੇ ਮੁਤਾਬਿਕ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਬਾਈਡਨ ਦੇ ਨਾਲ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਦੀ ਸਮੀਖਿਆ ਕਰਨਗੇ ਅਤੇ ਆਪਸੀ ਹਿੱਤਾਂ ਦੇ ਵਿਸ਼ਵ ਅਤੇ ਖੇਤਰੀ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕਰਨਗੇ।
ਪ੍ਰਧਾਨ ਮੰਤਰੀ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਵੀ ਮੁਲਾਕਾਤ ਕਰਨਗੇ ਅਤੇ ਵੱਖ -ਵੱਖ ਮੁੱਦਿਆਂ ਖਾਸ ਕਰਕੇ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਭਾਲ ਕਰਨਗੇ।