ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Capt Amarinder Singh) ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Channi) ਅਤੇ ਰਾਜ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਕੈਪਟਨ ਦੀ ਇਹ ਟਿੱਪਣੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਰੱਦ ਹੋਣ ਤੋਂ ਬਾਅਦ ਆਈ ਹੈ (pm modi ferozpur program cancelled). ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਉਲੰਘਣ 'ਤੇ ਸਰਕਾਰ ਤੋਂ ਰਿਪੋਰਟ ਮੰਗੀ ਗਈ ਹੈ।
ਕੈਪਟਨ ਅਮਰਿੰਦਰ ਨੇ ਕਿਹਾ, ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੰਜਾਬ 'ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ, ਤੁਹਾਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਪੂਰੀ ਨਾਕਾਮੀ ਸਾਹਮਣੇ ਆ ਚੁੱਕੀ ਹੈ।
ਅਮਰਿੰਦਰ ਸਿੰਘ ਅਨੁਸਾਰ, '... ਤੁਹਾਨੂੰ ਅਹੁਦਾ ਸੰਭਾਲਣ ਦਾ ਕੋਈ ਅਧਿਕਾਰ ਨਹੀਂ ਹੈ ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੀ ਦੂਰੀ 'ਤੇ ਨਿਰਵਿਘਨ ਰਸਤਾ ਪ੍ਰਦਾਨ ਨਹੀਂ ਕਰ ਸਕਦੇ ਹੋ ਤਾਂ ਤੁਹਾਨੂੰ ਇਸ ਕੁਰਸੀ ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ, ਤੁਹਾਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਦੇ ਹਮਲਾਵਰ ਰਵੱਈਏ ਦਰਮਿਆਨ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਸਾਬਤ ਹੁੰਦੀ ਹੈ ਤਾਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪੰਜਾਬ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਵੱਡੀ ਢਿੱਲ (Security Breach PM Modi) ਦਾ ਮਾਮਲਾ ਸਾਹਮਣੇ ਆਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਦਾ ਕਾਫ਼ਲਾ ਬਠਿੰਡਾ ਤੋਂ ਹੁਸੈਨੀਵਾਲਾ ਕੌਮੀ ਸ਼ਹੀਦ ਸਮਾਰਕ ਤੱਕ ਜਾਂਦੇ ਸਮੇਂ ਇੱਕ ਫਲਾਈਓਵਰ ’ਤੇ 20 ਮਿੰਟ ਰੁਕੇ ਰਹੇ।
ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਡਾ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀਆਂ ਅਤੇ ਵਿਰੋਧ ਪ੍ਰਦਰਸ਼ਨਾਂ ਕਾਰਨ ਫਿਰੋਜ਼ਪੁਰ ਪਹੁੰਚਣ ਵਿੱਚ ਅਸਫਲ ਰਹਿਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਦੀ ਨਿੰਦਾ ਕੀਤੀ।
ਇਹ ਵੀ ਪੜ੍ਹੋ: P.M. ਦੌਰਾ: ਭਾਜਪਾ ਦੇ ਇਲਜ਼ਾਮਾਂ 'ਤੇ ਮੁੱਖ ਮੰਤਰੀ ਚੰਨੀ ਦਾ ਜਵਾਬ