ETV Bharat / bharat

PM Modi Speech In Old Parliament: ਪੁਰਾਣੇ ਸੰਸਦ ਭਵਨ ਵਿੱਚ ਪੀਐਮ ਮੋਦੀ ਦਾ ਬਿਆਨ, ਕਿਹਾ- ਇਹ ਸਦਨ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ - ਪੀਐਮ ਮੋਦੀ

ਪੀਐਮ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ (PM Modi Speech In Old Parliament) ਕਿ ਆਜ਼ਾਦੀ ਤੋਂ ਬਾਅਦ ਇਸ ਸੰਸਦ ਨੂੰ ਨਵੀਂ ਪਛਾਣ ਮਿਲੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸਦਨ ਵਿਦੇਸ਼ੀ ਹਾਕਮਾਂ ਨੇ ਉਸਾਰਿਆ ਸੀ, ਪਰ ਖੂਨ ਪਸੀਨਾ ਸਾਡੇ ਦੇਸ਼ ਵਾਸੀਆਂ ਨੇ ਲਾਇਆ ਹੈ।

PM Modi Speech In Old Parliament, Special Session Of Parliament 2023
PM Modi Speech In Old Parliament Special Session Of Parliament 2023
author img

By ETV Bharat Punjabi Team

Published : Sep 18, 2023, 1:35 PM IST

ਨਵੀਂ ਦਿੱਲੀ: ਸੰਸਦ ਦਾ ਵਿਸ਼ੇਸ਼ ਸੈਸ਼ਨ 2023 ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਸ਼ੇਸ਼ ਸੈਸ਼ਨ ਚ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ (PM Modi Speech In Old Parliament) ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਪੁਰਾਣੇ ਸਦਨ ਨੂੰ ਅਲਵਿਦਾ ਕਹਿ ਰਹੇ ਹਾਂ। ਇਹ ਇੱਕ ਭਾਵਨਾਤਮਕ ਪਲ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਦਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਾਨੂੰ ਸਾਰਿਆਂ ਨੂੰ ਪੁਰਾਣੀ ਸੰਸਦ ਦੇ ਸੁਨਹਿਰੀ ਪਲਾਂ ਨੂੰ ਯਾਦ ਕਰਨਾ ਚਾਹੀਦਾ ਹੈ। ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ ਕਿਉਂਕਿ ਅਸੀਂ ਸਾਰੇ ਇਤਿਹਾਸਕ ਇਮਾਰਤ ਨੂੰ ਅਲਵਿਦਾ ਕਹਿ ਰਹੇ ਹਾਂ। ਸੰਸਦ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਇਹ ਇਮਾਰਤ ਕੌਂਸਲ ਦੀ ਜਗ੍ਹਾ ਹੁੰਦੀ ਸੀ। ਆਜ਼ਾਦੀ ਤੋਂ ਬਾਅਦ ਇਸ ਇਮਾਰਤ ਨੂੰ ਸੰਸਦ ਵਜੋਂ ਨਵੀਂ ਪਛਾਣ ਮਿਲੀ।

  • #WATCH | Special Session of the Parliament | Prime Minister Narendra Modi says, "...The echoes of Pandit Nehru's "At the stroke of the midnight..." in this House will keep inspiring us. In this House itself, Atal ji had said, "Sarkarein aayegi-jaayegi, partiyan banegi-bigdegi,… pic.twitter.com/MdYI4p6MfC

    — ANI (@ANI) September 18, 2023 " class="align-text-top noRightClick twitterSection" data=" ">

ਪੀਐਮ ਮੋਦੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਇਮਾਰਤ ਨੂੰ ਬਣਾਉਣ ਦਾ ਫੈਸਲਾ ਵਿਦੇਸ਼ੀ ਸ਼ਾਸਕਾਂ ਦਾ ਸੀ, ਪਰ ਸਾਨੂੰ ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਇਮਾਰਤ ਦੇ ਨਿਰਮਾਣ ਵਿੱਚ ਦੇਸ਼ ਵਾਸੀਆਂ ਨੇ ਆਪਣਾ ਖੂਨ ਅਤੇ ਪਸੀਨੇ ਲਾਇਆ ਹੈ। ਇਸ ਦੇ ਨਾਲ ਹੀ ਸਾਡੇ ਦੇਸ਼ ਦਾ ਪੈਸਾ ਵੀ ਲਾਇਆ ਗਿਆ ਹੈ। ਲੋਕ ਸਭਾ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਦੀ ਇਹ ਯਾਤਰਾ ਕੀਮਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਵੀਂ ਇਮਾਰਤ ਵਿੱਚ ਚਲੇ ਗਏ ਤਾਂ ਵੀ ਇਸ ਸਦਨ ਦੀਆਂ ਯਾਦਾਂ ਸਾਡੇ ਮਨਾਂ ਵਿੱਚ ਹਮੇਸ਼ਾ ਰਹਿਣਗੀਆਂ। ਇਹ ਸਦਨ ਨਵੀਂ ਸੰਸਦ ਭਵਨ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

  • #WATCH | Special Session of the Parliament | Prime Minister Narendra Modi says "Many MPs attended the session despite health issues. During the COVID-19 crisis, our MPs attended the proceedings of both of the Houses and performed their duties...With the feeling that India's… pic.twitter.com/D61LRCEEXU

ਜੀ-20 ਸੰਮੇਲਨ ਦਾ ਜ਼ਿਕਰ: ਸਦਨ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ (PM Modi) ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਕਰਨਾ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿਆਸਤਦਾਨਾਂ ਨੂੰ ਇੱਕ ਛੱਤ ਹੇਠ ਲਿਆਉਣਾ ਅਤੇ ਸਾਰਿਆਂ ਦੀ ਸਹਿਮਤੀ ਨਾਲ ਦਸਤਖਤ ਕਰਨਾ ਸਾਡੇ ਦੇਸ਼ ਦੀ ਤਾਕਤ ਨੂੰ ਦਰਸਾਉਂਦਾ ਹੈ। ਅੱਜ ਪੂਰੀ ਦੁਨੀਆ ਭਾਰਤ ਨੂੰ ਆਪਣਾ ਦੋਸਤ ਬਣਾਉਣਾ ਚਾਹੁੰਦੀ ਹੈ।

ਗਰੀਬ ਮਾਂ ਦਾ ਪੁੱਤਰ ਪਾਰਲੀਮੈਂਟ ਤੱਕ ਪਹੁੰਚਿਆ: ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਇੱਕ ਗਰੀਬ ਮਾਂ ਦਾ ਪੁੱਤਰ ਸੰਸਦ ਦੀ ਦਹਿਲੀਜ਼ 'ਤੇ ਕਦਮ ਰੱਖੇਗਾ। ਇਹ ਮੇਰੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਪਹਿਲੀ ਵਾਰ ਸੰਸਦ ਪਹੁੰਚਿਆ ਤਾਂ ਮੈਂ ਸਿਰ ਝੁਕਾ ਕੇ ਸਲਾਮ ਕੀਤਾ। ਇਹ ਸਾਡੇ ਦੇਸ਼ ਦੇ ਲੋਕਤੰਤਰ ਦੀ ਵਿਸ਼ੇਸ਼ਤਾ ਹੈ। ਉਨ੍ਹਾਂ ਆਪਣੇ ਆਪ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਲੇਟਫਾਰਮ ’ਤੇ ਰਹਿਣ ਵਾਲਾ ਇੱਕ ਆਮ ਗਰੀਬ ਬੱਚਾ ਅੱਜ ਸੰਸਦ ਵਿੱਚ ਪਹੁੰਚ ਗਿਆ ਹੈ। ਮੈਂ ਆਪਣੀ ਜ਼ਿੰਦਗੀ ਵਿਚ ਇਸ ਦੀ ਕਲਪਨਾ ਵੀ ਨਹੀਂ ਕੀਤੀ ਸੀ। ਦੇਸ਼ ਵਾਸੀਆਂ ਨੇ ਮੈਨੂੰ ਬਹੁਤ ਪਿਆਰ ਦਿੱਤਾ, ਜਿਸ ਲਈ ਮੈਂ ਉਮਰ ਭਰ ਉਨ੍ਹਾਂ ਦਾ ਰਿਣੀ ਰਹਾਂਗਾ।

ਕੋਰੋਨਾ ਕਾਲ ਨੂੰ ਕੀਤਾ ਯਾਦ: ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕੋਰੋਨਾ ਦੇ ਦੌਰ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਨੂੰ ਕਦੇ ਵੀ ਕੋਰੋਨਾ ਵਿੱਚ ਰੁਕਣ ਨਹੀਂ ਦਿੱਤਾ। ਸਾਰਿਆਂ ਨੇ ਮਾਸਕ ਪਾ ਕੇ ਦੇਸ਼ ਨੂੰ ਗਤੀ ਦਿੱਤੀ। ਸੈਂਟਰਲ ਹਾਲ ਬਾਰੇ ਪੀਐਮ ਮੋਦੀ ਨੇ ਕਿਹਾ ਕਿ ਪੁਰਾਣੇ ਮੈਂਬਰ ਸਦਨ ਦੇ ਸੈਂਟਰਲ ਹਾਲ ਵਿੱਚ ਜ਼ਰੂਰ ਆਉਂਦੇ ਹਨ। ਇਹ ਇਸ ਸਦਨ ਦੀ ਖਾਸੀਅਤ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਆਪਣੀ ਪੂਰੀ ਸਮਰੱਥਾ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਸੰਵਿਧਾਨ ਸਭਾ ਦੀਆਂ ਮੀਟਿੰਗਾਂ ਹੋਈਆਂ।

ਇਹ ਇੱਕ ਭਾਵਨਾਤਮਕ ਪਲ ਹੈ: ਸਦਨ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਇਹ ਬਹੁਤ ਭਾਵਨਾਤਮਕ ਪਲ ਹੈ। ਪੀਐਮ ਨੇ ਕਿਹਾ ਕਿ ਜਦੋਂ ਕੋਈ ਪਰਿਵਾਰ ਆਪਣਾ ਪੁਰਾਣਾ ਘਰ ਛੱਡ ਕੇ ਨਵੇਂ ਘਰ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਨਾਲ ਕਈ ਯਾਦਾਂ ਜੁੜੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮਨ ਅਤੇ ਦਿਮਾਗ ਇਨ੍ਹਾਂ ਸਾਰੀਆਂ ਭਾਵਨਾਵਾਂ ਨਾਲ ਭਰਿਆ ਹੋਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.