ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ (corona new variant Omicron) ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਓਮੀਕਰੋਨ ਦੇ ਮਾਮਲਿਆਂ ਦੀ ਗਿਣਤੀ 213 ਤੱਕ ਪਹੁੰਚ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਸਥਿਤੀ ਨੂੰ ਲੈ ਕੇ ਸਮੀਖਿਆ ਮੀਟਿੰਗ ਬੁਲਾਈ ਹੈ।
ਸਰਕਾਰੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਦੇਸ਼ 'ਚ ਓਮੀਕਰੋਨ ਦੇ ਵਧਦੇ ਮਾਮਲਿਆਂ ਵਿਚਾਲੇ ਵੀਰਵਾਰ ਨੂੰ ਇਕ ਅਹਿਮ ਬੈਠਕ ਬੁਲਾਈ ਹੈ। ਇਸ ਬੈਠਕ 'ਚ ਪੀਐੱਮ ਮੋਦੀ ਦੇਸ਼ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ।
ਦੱਸ ਦਈਏ ਕਿ ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ 6,317 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਓਮੀਕਰੋਨ' ਦੇ 213 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 90 ਲੋਕ ਇਨਫੈਕਸ਼ਨ ਮੁਕਤ ਹੋ ਗਏ ਹਨ ਜਾਂ ਹੋਰ ਥਾਵਾਂ 'ਤੇ ਚਲੇ ਗਏ ਹਨ।
ਉੱਥੇ ਹੀ, ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 78,190 ਹੋ ਗਈ ਹੈ। ਜਦਕਿ 318 ਹੋਰ ਸੰਕਰਮਿਤ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,78,325 ਹੋ ਗਈ ਹੈ।
ਇਹ ਵੀ ਪੜੋ: ਮਾਹਰ ਨੇ ਕੀਤੀ ਭਵਿੱਖਬਾਣੀ ,ਓਮੀਕਰੋਨ ਕਾਰਨ ਫਰਵਰੀ ’ਚ ਪੀਕ ’ਤੇ ਹੋਵੇਗੀ ਤੀਜੀ ਲਹਿਰ