ETV Bharat / bharat

ਪੀਐਮ ਮੋਦੀ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ ... - Punjab on February 14

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ 14 ਫ਼ਰਵਰੀ ਨੂੰ ਪੰਜਾਬ ਦੌਰੇ ਉੱਤੇ ਰਹਿਣਗੇ।

PM Modi to visit Punjab on February 14
PM Modi to visit Punjab on February 14
author img

By

Published : Feb 9, 2022, 12:32 PM IST

Updated : Feb 9, 2022, 1:32 PM IST

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ 14 ਫ਼ਰਵਰੀ ਨੂੰ ਪੰਜਾਬ ਦੌਰੇ ਉੱਤੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨ ਲਈ 14 ਫ਼ਰਵਰੀ ਨੂੰ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 2 ਵਜੇ ਚੋਣ ਮੀਟਿੰਗ ਨੂੰ ਸੰਬੋਧਨ ਕਰਨਗੇ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਸੀ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਕੁਝ ਦਿਨਾਂ 'ਚ ਰਾਹਤ ਦੇਵੇਗਾ, ਉਹ ਪੰਜਾਬ ਆ ਕੇ ਫਿਜ਼ੀਕਲ ਰੈਲੀ ਕਰਨਗੇ।

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਤੇ ਰਾਜ ਕਰਨ ਲਈ ਕੁਝ ਲੋਕਾਂ ਨੇ ਕਈ ਸਾਜ਼ਿਸ਼ਾਂ ਰਚੀਆਂ ਹਨ। ਗੁਰੂਆਂ ਦੀ ਧਰਤੀ ਨੂੰ ਦਹਿਸ਼ਤ ਦੀ ਅੱਗ ਵਿੱਚ ਝੋਕ ਦਿੱਤਾ ਗਿਆ।

ਭਾਜਪਾ ਦੀ ਰਣਨੀਤੀ ਮੁਤਾਬਕ ਬਠਿੰਡਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਪ੍ਰਧਾਨ ਜੇਪੀ ਨੱਡਾ ਦੀਆਂ ਰੈਲੀਆਂ ਹੋਣਗੀਆਂ। ਪ੍ਰਧਾਨ ਮੰਤਰੀ ਪੰਜਾਬ ਆ ਕੇ ਰੈਲੀ ਨੂੰ ਸੰਬੋਧਨ ਕਰਨਗੇ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਸ਼ਹਿਰੀ ਸੀਟਾਂ ਹਨ, ਜਿਨ੍ਹਾਂ 'ਤੇ ਭਾਜਪਾ ਧਿਆਨ ਕੇਂਦਰਿਤ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਬਿਗਲ ਵਜਾਉਣ ਆਏ ਸਨ। ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ। ਹਾਲਾਂਕਿ ਰਸਤੇ 'ਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਦਾ ਕਾਫ਼ਲਾ ਪਿਆਰੇਆਣਾ ਫਲਾਈਓਵਰ 'ਤੇ ਹੀ ਫਸ ਗਿਆ। ਜਿੱਥੇ ਉਹ ਕਰੀਬ 20 ਮਿੰਟ ਖੜ੍ਹੇ ਰਹਿਣ ਤੋਂ ਬਾਅਦ ਵਾਪਸ ਆ ਗਏ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਦਾ ਮੁੱਦਾ ਉੱਠਿਆ। ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਬਣੀ ਕਮੇਟੀ ਫਿਲਹਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਹਲਕਾ ਭਦੌੜ 'ਚ ਚਰਨਜੀਤ ਚੰਨੀ ਦਾ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ

Last Updated : Feb 9, 2022, 1:32 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.