ਚੰਡੀਗੜ੍ਹ ਡੈਸਕ : ਪੰਜਾਬ ਅਤੇ ਹਰਿਆਣਾ ਦੇ ਪਾਣੀਆਂ ਦੇ ਮੁੱਦਿਆਂ 'ਤੇ ਉੱਠੇ ਵਿਵਾਦ ਵਿੱਚ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਂਟਰੀ ਹੋ ਗਈ ਹੈ। ਪਾਣੀਆਂ ਦੇ ਮੁੱਦੇ ਨੂੰ ਲੈਕੇ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਇੱਕ ਵੱਡਾ ਬਿਆਨ ਜਾਰੀ ਕੀਤਾ ਹੈ। ਰਾਜਸਥਾਨ ਵਿੱਚ ਰੈਲੀ ਦੌਰਾਨ ਸਮਾਗਮ ਨੂੰ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਦੀਆਂ ਦਾ ਪਾਣੀ ਗੁਆਂਢੀ ਸੂਬਿਆਂ ਨੂੰ ਦੇਣ ਦੀ ਸਥਿਤੀ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ 'ਚ ਪਾਣੀ ਪਿਲਾਉਣ ਨੂੰ ਪੁੰਨ ਮੰਨਿਆ ਜਾਂਦਾ ਹੈ। ਇੱਥੇ ਜੇਕਰ ਕਿਸੇ ਨੂੰ ਪਾਣੀ ਪਿਲਾਇਆ ਵੀ ਜਾਵੇ, ਤਾਂ ਉਹ ਵਿਅਕਤੀ ਲੰਮੇ ਸਮੇਂ ਤੱਕ ਯਾਦ ਰੱਖਦਾ ਹੈ। ਅਸਿਧੇ ਤੌਰ 'ਤੇ SYL ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੁਝ ਅਜਿਹੇ ਸੂਬੇ ਵੀ ਹਨ, ਜੋ ਇੱਕ ਦੂਜੇ ਨੂੰ ਇੱਕ ਬੂੰਦ ਵੀ ਪਾਣੀ ਦੇਣ ਲਈ ਤਿਆਰ ਨਹੀਂ ਹਨ। PM ਮੋਦੀ ਬੋਲੇ ਕਿ ਗੁਜਰਾਤ ਦਾ CM ਰਹਿੰਦੀਆਂ ਮੈਂ ਰਾਜਸਥਾਨ ਨੂੰ ਪਾਣੀ ਦਿੱਤਾ, ਮੈਂ ਰਾਜਸਥਾਨ ਨੂੰ ਇੱਕ ਘੰਟੇ ਅੰਦਰ ਨਰਮਦਾ ਦਾ ਪਾਣੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਕਿਸਾਨਾਂ ਨੂੰ ਪਾਣੀ ਪਹੁੰਚਾ ਰਹੇ ਹਾਂ।
- Asian Games 2023 13th day: ਭਾਰਤੀ ਕ੍ਰਿਕਟ ਅਤੇ ਕਬੱਡੀ ਟੀਮ ਦਾ ਅੱਜ ਸੈਮੀਫਾਈਨਲ ਮੈਚ, ਬਜਰੰਗ ਪੁਨੀਆ 'ਤੇ ਰਹੇਗੀ ਨਜ਼ਰ
- WORLD CUP 2023: Rachin Ravindra ਦਾ ਨਾਂ ਕਿਉਂ ਪਿਆ ਰਚਿਨ, ਜਾਣੋ ਰਾਹੁਲ ਦ੍ਰਾਵਿੜ ਅਤੇ ਸਚਿਨ ਤੇਂਦੁਲਕਰ ਨਾਲ ਕਿਵੇਂ ਜੁੜੇ ਹਨ ਉਨ੍ਹਾਂ ਦੇ ਤਾਰ
- Samrala Police Arrested 3 Accused: ਪੁਲਿਸ ਨੇ ਨਾਕੇ ਦੌਰਾਨ 10 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਕੀ ਹੈ ਸਤਲੁਜ-ਯਮੁਨਾ ਲਿੰਕ ਵਿਵਾਦ ਦਾ ਮੁੱਦਾ : ਦੱਸਣਯੋਗ ਹੈ ਕਿ ਪੰਜਾਬ ਤੋਂ ਹਰਿਆਣਾ ਦੇ ਪਾਣੀ ਨੂੰ ਲੈਕੇ 1 ਨਵੰਬਰ 1966 ਨੂੰ ਵੱਖ ਹੋ ਗਿਆ। ਪਰ, ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਸੀ। ਇਸ ਤਰ੍ਹਾਂ ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ, ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਉਧਰ ਪਾਣੀਆਂ ਦਾ ਇਹ ਮੁੱਦਾ ਸਿਆਸੀ ਧਿਰਾਂ ਤੋਂ ਹੁੰਦਾ ਹੋਇਆ ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।
ਪੰਜਾਬ ਦੀ ਸਿਆਸਤ ਵਿੱਚ ਹੜ੍ਹ : ਜ਼ਿਕਰਯੋਗ ਹੈ ਕਿ ਅਜੇ ਪਿਛਲੀ ਦਿਨੀਂ ਹੀ ਸਤਲੁਜ-ਯਮੁਨਾ ਲਿੰਕ ਵਿਵਾਦ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਕਾਰਨ ਪੰਜਾਬ ਦੀ ਸਿਆਸਤ ਵਿੱਚ ਹੜ੍ਹ ਆ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਮਾਮਲੇ ਵਿੱਚ ਰਾਜਨੀਤੀ ਨਾ ਕਰਨ ਦੀ ਗੱਲ ਕਹਿੰਦੇ ਹੋਏ ਕਾਫ਼ੀ ਫਟਕਾਰ ਲਾਈ ਹੈ, ਤਾਂ ਇਸ ਮੁੱਦੇ 'ਤੇ ਹੁਣ ਵਿਰੋਧੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਨੇ ਇੱਥੋਂ ਤੱਕ ਆਖ ਦਿੱਤਾ ਹੈ ਕਿ ਭਗਵੰਤ ਮਾਨ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਕਾਰਨ ਅਸੀਂ ਨਹਿਰ ਨਿਰਮਾਣ ਨਹੀਂ ਕਰ ਰਹੇ। ਹੁਣ ਪ੍ਰਧਾਨ ਮੰਤਰੀ ਮੋਦੀ ਦੇ ਇਸ ਬਿਆਨ ਨੂੰ ਇੱਕ ਨਸੀਹਤ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਅਸਿਧੇ ਤੌਰ ਉੱਤੇ ਪੰਜਾਬ ਨੂੰ ਇਸ ਮੁੱਦੇ ਦਾ ਹਲ ਕਰਨ ਦੀ ਗੱਲ ਕਹੀ ਜਾ ਰਹੀ ਹੈ।