ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਲ 2023 ਦੀ ਆਪਣੀ ਤੀਜੀ 'ਮਨ ਕੀ ਬਾਤ' ਨੂੰ ਸੰਬੋਧਨ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦਾ 99ਵਾਂ ਐਡੀਸ਼ਨ ਅੱਜ ਸਵੇਰੇ 11 ਵਜੇ ਪ੍ਰਸਾਰਿਤ ਹੋਵੇਗਾ। ਇਹ ਪ੍ਰੋਗਰਾਮ 3 ਅਕਤੂਬਰ 2014 ਨੂੰ ਵਿਜੇਦਸ਼ਮੀ ਦੇ ਮੌਕੇ 'ਤੇ ਸ਼ੁਰੂ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦੇ 98 ਐਡੀਸ਼ਨ ਪ੍ਰਸਾਰਿਤ ਹੋ ਚੁੱਕੇ ਹਨ। ਆਖਰੀ 'ਮਨ ਕੀ ਬਾਤ' ਪ੍ਰੋਗਰਾਮ 26 ਫਰਵਰੀ ਨੂੰ ਪ੍ਰਸਾਰਿਤ ਕੀਤਾ ਗਿਆ ਸੀ।
ਇਸਦਾ ਪਹਿਲਾ ਐਪੀਸੋਡ 3 ਅਕਤੂਬਰ 2014 ਨੂੰ ਪ੍ਰਸਾਰਿਤ ਹੋਇਆ ਸੀ। 'ਮਨ ਕੀ ਬਾਤ' ਆਲ ਇੰਡੀਆ ਰੇਡੀਓ 'ਤੇ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਣ ਵਾਲਾ ਮਹੀਨਾਵਾਰ ਸੰਬੋਧਨ ਹੈ। ਜਿਸ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨਾਲ ਗੱਲਬਾਤ ਕਰਦੇ ਹਨ।
ਕੁਝ ਹੀ ਦਿਨਾਂ ਦੀ ਬੱਚੀ ਦੇ ਕੀਤੇ ਅੰਗ ਦਾਨ : ਇਸ 99ਵੇਂ ਐਡੀਸ਼ਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਜੋੜੇ ਨਾਲ ਗੱਲਬਾਤ ਕੀਤੀ ਹੈ। ਇਸ ਜੋੜੇ ਦੀ 39 ਸਾਲਾ ਬੱਚੀ ਇਕ ਗੰਭੀਰ ਬਿਮਾਰੀ ਨਾਲ ਜੂਝ ਰਹੀ ਸੀ, ਜਿਸ ਦਾ ਬਚਣਾ ਮੁਸ਼ਕਿਲ ਸੀ। ਇਸ ਜੋੜੇ ਨੇ ਆਪਣੇ ਹੌਸਲੇ ਤੇ ਗੁਰੂ ਸਾਹਿਬ ਦੇ ਫਲਸਫ਼ੇ ਸਦਕਾ ਆਪਣੀ ਕੁਝ ਹੀ ਦਿਨਾਂ ਦੀ ਬੱਚੀ ਦੇ ਅੰਗ ਦਾਨ ਕੀਤੇ ਹਨ। ਇਸ ਦੌਰਾਨ ਜੋੜੇ ਨੇ ਪੀਐੱਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਿਸੇ ਦੋਸਤ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਸੀ ਕਿ ਉਹ ਆਪਣੀ ਬੱਚੀ ਨੂੰ ਕਿਸੇ ਦੂਸਰੇ ਵਿਅਕਤੀ ਵਿਚ ਜਿਊਂਦਾ ਰੱਖ ਸਕਦੇ ਹਨ ਤਾਂ ਜਦੋਂ ਉਨ੍ਹਾਂ ਨੇ ਆਪਣੀ ਬੱਚੀ ਦੇ ਅੰਗ ਦਾਣ ਕੀਤੇ ਤਾਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਦੁਨੀਆ ਦੀ ਸਭ ਤੋਂ ਛੋਟੀ ਦਾਨੀ ਬਣ ਗਈ ਹੈ। ਇਹ ਸੁਣ ਕੇ ਸਾਡਾ ਸਿਰ ਮਾਣ ਨਾਲ ਉੱਚਾ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਹੁਣ ਤਕ ਆਪਣੇ ਮਾਪਿਆਂ ਦਾ ਨਾਂ ਉੱਚਾ ਨਹੀਂ ਚੁੱਕ ਸਕੇ, ਪਰ ਸਾਡੀ ਕੁਝ ਕੁ ਦਿਨਾਂ ਦੀ ਬੱਚੀ ਨੇ ਸਾਡਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Rahul Gandhi Disqualification: ਦਿੱਲੀ ਪੁਲਿਸ ਵੱਲੋਂ ਕਾਂਗਰਸ ਨੂੰ ਰਾਜਘਾਟ 'ਤੇ 'ਸਤਿਆਗ੍ਰਹਿ' ਦੀ ਇਜਾਜ਼ਤ ਦੇਣ ਤੋਂ ਇਨਕਾਰ
ਸੂਬਿਆਂ ਦੀ ਡੋਮੀਸਾਈਲ ਸ਼ਰਤ ਨੂੰ ਵੀ ਹਟਾਉਣ ਦਾ ਫੈਸਲਾ : ਪੀਐਮ ਮੋਦੀ ਨੇ ਦੱਸਿਆ ਕਿ ਸੂਬਿਆਂ ਦੀ ਡੋਮੀਸਾਈਲ ਸ਼ਰਤ ਨੂੰ ਵੀ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ, ਯਾਨੀ ਹੁਣ ਮਰੀਜ਼ ਦੇਸ਼ ਦੇ ਕਿਸੇ ਵੀ ਰਾਜ ਵਿੱਚ ਜਾ ਕੇ ਅੰਗ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਕਰਵਾ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਮਹਿਲਾ ਸ਼ਕਤੀ ਦੇ ਯੋਗਦਾਨ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੀ ਸਮਰੱਥਾ ਇੱਕ ਨਵੇਂ ਦ੍ਰਿਸ਼ਟੀਕੋਣ ਤੋਂ ਉਭਰ ਰਹੀ ਹੈ, ਇਸ ਵਿੱਚ ਸਾਡੀ ਨਾਰੀ ਸ਼ਕਤੀ ਦੀ ਵੱਡੀ ਭੂਮਿਕਾ ਹੈ। ਹਾਲ ਹੀ ਵਿੱਚ ਅਜਿਹੀਆਂ ਕਈ ਉਦਾਹਰਣਾਂ ਸਾਡੇ ਸਾਹਮਣੇ ਆਈਆਂ ਹਨ। ਏਸ਼ੀਆ ਦੀ ਪਹਿਲੀ ਮਹਿਲਾ ਲੋਕੋ ਪਾਇਲਟ ਸੁਰੇਖਾ ਯਾਦਵ ਇੱਕ ਹੋਰ ਰਿਕਾਰਡ ਕਾਇਮ ਕਰਦੇ ਹੋਏ ਵੰਦੇ ਭਾਰਤ ਦੀ ਪਹਿਲੀ ਮਹਿਲਾ ਲੋਕੋ ਪਾਇਲਟ ਬਣ ਗਈ ਹੈ।
ਇਹ ਵੀ ਪੜ੍ਹੋ : Dis’Qualified MP: ਰਾਹੁਲ ਗਾਂਧੀ ਨੇ ਟਵਿੱਟਰ ਅਕਾਊਂਟ ਦਾ ਬਾਇਓ ਕੀਤਾ ਅਪਡੇਟ, ਲਿਖਿਆ "ਡਿਸ'ਕੁਆਲੀਫਾਈਡ ਐੱਮਪੀ"
ਪ੍ਰਧਾਨ ਮੰਤਰੀ ਦੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦਾ 99ਵਾਂ ਐਡੀਸ਼ਨ ਅੱਜ ਸਵੇਰੇ 11 ਵਜੇ ਪ੍ਰਸਾਰਿਤ ਹੋਵੇਗਾ। ਇਹ ਪ੍ਰੋਗਰਾਮ 3 ਅਕਤੂਬਰ 2014 ਨੂੰ ਵਿਜੇਦਸ਼ਮੀ ਦੇ ਮੌਕੇ 'ਤੇ ਸ਼ੁਰੂ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦੇ 98 ਐਡੀਸ਼ਨ ਪ੍ਰਸਾਰਿਤ ਹੋ ਚੁੱਕੇ ਹਨ। ਆਖਰੀ 'ਮਨ ਕੀ ਬਾਤ' ਪ੍ਰੋਗਰਾਮ 26 ਫਰਵਰੀ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਇਸਦਾ ਪਹਿਲਾ ਐਪੀਸੋਡ 3 ਅਕਤੂਬਰ 2014 ਨੂੰ ਪ੍ਰਸਾਰਿਤ ਹੋਇਆ ਸੀ। 'ਮਨ ਕੀ ਬਾਤ' ਆਲ ਇੰਡੀਆ ਰੇਡੀਓ 'ਤੇ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਣ ਵਾਲਾ ਮਹੀਨਾਵਾਰ ਸੰਬੋਧਨ ਹੈ। ਜਿਸ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨਾਲ ਗੱਲਬਾਤ ਕਰਦੇ ਹਨ।