ਲਖਨਊ: ਯੂਪੀ ਦੇ ਕੁਸ਼ੀਨਗਰ ਵਿਖੇ ਖੂਹ 'ਚ ਡਿੱਗਣ ਕਾਰਨ 13 ਮੌਤਾਂ ਤੇ ਪ੍ਰਧਾਨ ਮੰਤਰੀ ਨੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਵਾਪਰਿਆ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਵਿੱਚ ਆਪਣੀ ਜਾਨ ਗਵਾਈ ਹੈ। ਇਸ ਦੇ ਨਾਲ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਵਿੱਚ ਸ਼ਾਮਲ ਹੈ।
-
उत्तर प्रदेश के कुशीनगर में हुआ हादसा हृदयविदारक है। इसमें जिन लोगों को अपनी जान गंवानी पड़ी है, उनके परिजनों के प्रति मैं अपनी गहरी संवेदनाएं व्यक्त करता हूं। इसके साथ ही घायलों के जल्द से जल्द स्वस्थ होने की कामना करता हूं। स्थानीय प्रशासन हर संभव मदद में जुटा है।
— Narendra Modi (@narendramodi) February 17, 2022 " class="align-text-top noRightClick twitterSection" data="
">उत्तर प्रदेश के कुशीनगर में हुआ हादसा हृदयविदारक है। इसमें जिन लोगों को अपनी जान गंवानी पड़ी है, उनके परिजनों के प्रति मैं अपनी गहरी संवेदनाएं व्यक्त करता हूं। इसके साथ ही घायलों के जल्द से जल्द स्वस्थ होने की कामना करता हूं। स्थानीय प्रशासन हर संभव मदद में जुटा है।
— Narendra Modi (@narendramodi) February 17, 2022उत्तर प्रदेश के कुशीनगर में हुआ हादसा हृदयविदारक है। इसमें जिन लोगों को अपनी जान गंवानी पड़ी है, उनके परिजनों के प्रति मैं अपनी गहरी संवेदनाएं व्यक्त करता हूं। इसके साथ ही घायलों के जल्द से जल्द स्वस्थ होने की कामना करता हूं। स्थानीय प्रशासन हर संभव मदद में जुटा है।
— Narendra Modi (@narendramodi) February 17, 2022
ਜਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਬੁੱਧਵਾਰ ਦੇਰ ਸ਼ਾਮ ਇਕ ਵੱਡਾ ਹਾਦਸਾ ਵਾਪਰ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਸਮਾਗਮ 'ਚ ਹਲਦੀ ਦੀ ਰਸਮ ਦੌਰਾਨ ਕਈ ਲੜਕੀਆਂ ਅਤੇ ਔਰਤਾਂ ਖੂਹ 'ਚ ਡਿੱਗ ਗਈਆਂ ਸਨ। ਇਨ੍ਹਾਂ 'ਚੋਂ ਲੜਕੀਆਂ ਸਮੇਤ 13 ਦੀ ਮੌਤ ਹੋ ਗਈ। ਮੀਡੀਆ ਰਿਪੋਰਟ ਮੁਤਾਬਕ ਹਲਦੀ ਸਮਾਰੋਹ ਦੌਰਾਨ ਸਾਰੇ ਖੂਹ ਦੇ ਜਾਲ 'ਤੇ ਬੈਠ ਕੇ ਪੂਜਾ ਕਰ ਰਹੇ ਸਨ, ਜਾਲੀ ਟੁੱਟਣ ਕਾਰਨ ਸਾਰੇ ਉਸ 'ਚ ਡਿੱਗ ਗਏ।
ਇਹ ਵੀ ਪੜ੍ਹੋ: ਚੰਨੀ ਦੇ ਬਿਆਨ ’ਤੇ ਭੜਕੇ ਪਰਵਾਸੀ ਭਾਈਚਾਰੇ ਵੱਲੋਂ ਪ੍ਰਿਯੰਕਾ ਗਾਂਧੀ ਦੀ ਰੈਲੀ ਤੋਂ ਪਹਿਲਾਂ ਵੱਡਾ ਐਕਸ਼ਨ
ਹਾਦਸੇ ਤੋਂ ਬਾਅਦ ਲੋਕਾਂ ਨੇ ਸਾਰਿਆਂ ਨੂੰ ਖੂਹ 'ਚੋਂ ਕੱਢ ਕੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ ਸੀ। ਜਿੱਥੇ ਡਾਕਟਰਾਂ ਵਲੋਂ 13 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।