ETV Bharat / bharat

India-Canada Dispute: ਜਸਟਿਨ ਟਰੂਡੋ ਨੇ ਫਿਰ ਦੁਰਹਾਏ ਇਲਜ਼ਾਮ, ਕਿਹਾ- ਭਾਰਤ 'ਤੇ ਲੱਗੇ ਇਲਜ਼ਾਮ ਭਰੋਸੇਯੋਗ, ਗੰਭੀਰਤਾ ਨਾਲ ਲਏ ਮੋਦੀ ਸਰਕਾਰ - KHALISTANI LEADER

India-Canada Dispute: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਜੋ ਵੀ ਭਾਰਤ ਸਬੰਧੀ ਬਿਆਨ ਦਿੱਤਾ ਗਿਆ ਹੈ ਉਹ ਭਰੋਸੇਯੋਗ ਹੈ, ਜਿਸ ਕਾਰਨ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।

India Canada Dispute
India Canada Dispute
author img

By ETV Bharat Punjabi Team

Published : Sep 22, 2023, 7:41 AM IST

ਨਿਊਯਾਰਕ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਭਾਰਤ 'ਤੇ ਲਗਾਏ ਇਲਜ਼ਾਮਾਂ ਨੂੰ ਭਰੋਸੇਮੰਦ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਟਰੂਡੋ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਨੂੰ ਸੱਦਾ ਦਿੰਦਾ ਹਾਂ ਕਿ ਉਹ ਸਾਡੇ ਨਾਲ ਮਿਲ ਕੇ ਕੰਮ ਕਰੇ ਤੇ ਇਨ੍ਹਾਂ ਇਲਜ਼ਾਮਾਂ ਨੂੰ ਗੰਭੀਰਤਾ ਨਾਲ ਲਵੇ ਤਾਂ ਜੋ ਇਨਸਾਫ ਮਿਲ ਸਕੇ।

ਟਰੂਡੋ ਨੇ ਦੁਰਹਾਏ ਇਲਜ਼ਾਮ: ਜਸਟਿਨ ਟਰੂਡੋ ਨੇ ਕਿਹਾ ਕਿ ਕਾਨੂੰਨ ਦੇ ਸ਼ਾਸਨ ਵਾਲੇ ਦੇਸ਼ ਵਿੱਚ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਹ ਯਕੀਨੀ ਕਰੀਏ ਕਿ ਅਜਿਹੀਆਂ ਪ੍ਰਕਿਰਿਆਵਾਂ ਸਖ਼ਤ ਅਤੇ ਸੁਤੰਤਰ ਢੰਗ ਨਾਲ ਹੋਣ ਅਤੇ ਅਸੀਂ ਇਹੀ ਕਰ ਰਹੇ ਹਾਂ। ਅਸੀਂ ਇੱਕ ਅੰਤਰਰਾਸ਼ਟਰੀ ਆਦੇਸ਼ ਲਈ ਖੜੇ ਹਾਂ... ਜਿਵੇਂ ਕਿ ਮੈਂ ਸੋਮਵਾਰ ਨੂੰ ਕਿਹਾ, ਇਹ ਵਿਸ਼ਵਾਸ ਕਰਨ ਦੇ ਭਰੋਸੇਯੋਗ ਕਾਰਨ ਹਨ ਕਿ ਕੈਨੇਡੀਅਨ ਧਰਤੀ 'ਤੇ ਇੱਕ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ।

ਟਰੂਡੋ ਨੇ ਅੱਗੇ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਸੱਚਾਈ ਜਾਣਨ ਲਈ ਅੱਗੇ ਆਉਣ ਅਤੇ ਸਾਡੇ ਨਾਲ ਕੰਮ ਕਰਨ ਦਾ ਸੱਦਾ ਦਿੰਦੇ ਹਾਂ। ਉਹਨਾਂ ਨੇ ਕਿਹਾ ‘ਮੈਂ ਪ੍ਰਧਾਨ ਮੰਤਰੀ (ਮੋਦੀ) ਨਾਲ ਸਿੱਧੀ ਅਤੇ ਸਪੱਸ਼ਟ ਗੱਲਬਾਤ ਕੀਤੀ, ਜਿਸ ਵਿੱਚ ਮੈਂ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਅਸੀਂ ਭਾਰਤ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਅਤੇ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਆਂ ਲਿਆਉਣ ਦੀ ਅਪੀਲ ਕਰਦੇ ਹਾਂ। ਇਸ ਮਾਮਲੇ ਵਿੱਚ ਅਸੀਂ ਤੁਹਾਨੂੰ ਅਜਿਹਾ ਕਰਨ ਲਈ ਸਾਡੇ ਨਾਲ ਕੰਮ ਕਰਨ ਲਈ ਸੱਦਾ ਦਿੰਦੇ ਹਾਂ।

ਟਰੂਡੋ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਕਾਨੂੰਨ ਦਾ ਰਾਜ ਹੈ। ਅਸੀਂ ਉਹ ਕਰਨਾ ਜਾਰੀ ਰੱਖਾਂਗੇ ਜੋ ਕੈਨੇਡੀਅਨਾਂ ਨੂੰ ਸੁਰੱਖਿਅਤ ਰੱਖਣ ਅਤੇ ਸਾਡੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਹੈ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਦੁਨੀਆ ਵਿੱਚ ਭਾਰਤ ਦੀ ਮਹੱਤਤਾ ਵਧ ਰਹੀ ਹੈ ਅਤੇ ਭਾਰਤ ਇੱਕ ਅਜਿਹਾ ਦੇਸ਼ ਹੈ ਜਿਸ ਦੇ ਨਾਲ ਸਾਨੂੰ ਇੱਕ ਖੇਤਰ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਕੰਮ ਕਰਨਾ ਜਾਰੀ ਰੱਖਣਾ ਹੈ। ਅਸੀਂ ਉਕਸਾਉਣ ਜਾਂ ਸਮੱਸਿਆਵਾਂ ਪੈਦਾ ਕਰਨ ਬਾਰੇ ਨਹੀਂ ਸੋਚ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨ ਦੇ ਸ਼ਾਸਨ 'ਤੇ ਖੜ੍ਹੇ ਹੋਣ ਅਤੇ ਕੈਨੇਡਾ ਦੇ ਲੋਕਾਂ ਦੀ ਸੁਰੱਖਿਆ ਦੇ ਮਹੱਤਵ ਬਾਰੇ ਸਪੱਸ਼ਟ ਹਾਂ। ਇਸ ਲਈ ਅਸੀਂ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਸੱਚਾਈ ਦਾ ਪਰਦਾਫਾਸ਼ ਕਰਨ, ਨਿਆਂ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਡੇ ਨਾਲ ਕੰਮ ਕਰਨ ਦੀ ਮੰਗ ਕਰਦੇ ਹਾਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.