ETV Bharat / bharat

ਮੋਦੀ ਦੀ ਸੁਰੱਖਿਆ ਮਾਮਲੇ ’ਚ ਭਲਕੇ ਸੁਪਰੀਮ ਸੁਣਵਾਈ - ਫਿਰੋਜ਼ਪੁਰ ਰੈਲੀ ਰੱਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਦਿਨ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ। ਹੁਣ ਇਸ ਮਾਮਲੇ ਵਿੱਚ ਭਲਕੇ ਸੁਪਰੀਮ ਕੋਰਟ ਵਿੱਚ ਸੁਣਵਾਈ (Supreme court to hear matter tomorrow) ਹੋਵੇਗੀ।

ਮੋਦੀ ਦੀ ਸੁਰੱਖਿਆ ਮਾਮਲੇ ’ਚ ਭਲਕੇ ਸੁਪਰੀਮ ਸੁਣਵਾਈ

author img

By

Published : Jan 6, 2022, 11:31 AM IST

Updated : Jan 6, 2022, 11:48 AM IST

ਨਵੀਂ ਦਿੱਲੀ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ, ਉਥੇ ਹੀ ਹੁਣ ਭਲਕੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ (Supreme court to hear matter tomorrow) ਹੋਵੇਗੀ।

ਇਹ ਵੀ ਪੜੋ: PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦਾ ਗਠਨ

CJI ਦੀ ਅਗਵਾਈ ਵਾਲੀ ਬੈਂਚ ਸਾਹਮਣੇ ਪ੍ਰਧਾਨ ਮੰਤਰੀ ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ। ਐਡਵੋਕੇਟ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਜਾਂਚ ਜੱਜ ਤੋਂ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਉਲੰਘਣਾ ਦੁਬਾਰਾ ਕਦੇ ਨਹੀਂ ਹੋਵੇਗੀ।

ਉਥੇ ਹੀ ਸੀਜੇਆਈ ਨੇ ਕਿਹਾ ਕਿ ਤੁਸੀਂ ਇੱਕ ਕਾਪੀ ਰਾਜ ਸਰਕਾਰ ਨੂੰ ਭੇਜੋ ਅਜੇ ਮਾਮਲੇ ਵਿੱਚ ਅਸੀਂ ਭਲਕੇ ਸੁਣਵਾਈ ਕਰਾਂਗੇ।

ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ 3 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਜਾਨੀ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਪਹੁੰਚੇ ਸਨ। ਪੀਐਮ ਮੋਦੀ ਦਾ ਜਹਾਜ਼ ਬਠਿੰਡਾ ਏਅਰਪੋਰਟ ਉੱਤੇ ਉੱਤਰਿਆ ਜਿੱਥੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਉਹਨਾਂ ਦਾ ਸਵਾਗਤ ਕੀਤਾ। ਬਠਿੰਡਾ ਏਅਰਪੋਰਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਪਰ ਰਾਹੀਂ ਹੂਸੈਨੀਵਾਲਾ ਸ਼ਹੀਦੀ ਸਮਾਰਕ ਤੇ ਉਸ ਤੋਂ ਮਗਰੋਂ ਫਿਰੋਜ਼ਪੁਰ ਰੈਲੀ ਵਿੱਚ ਜਾਣਾ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਬਾਏ ਰੋਡ ਹੂਸੈਨੀਵਾਲਾ ਜਾਣਾ ਪਿਆ।

ਇਹ ਵੀ ਪੜੋ: pm modi security breach: ਅਮਰਿੰਦਰ ਨੇ CM ਚਰਨਜੀਤ ਸਿੰਘ ਚੰਨੀ ਦਾ ਮੰਗਿਆ ਅਸਤੀਫਾ

ਜਦੋਂ ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਰੈਲੀ ਵਾਲੀ ਥਾਂ ’ਤੇ ਜਾਣ ਲੱਗੇ ਤਾਂ ਰਸਤੇ ਵਿੱਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਕਰੀਬ 15 ਤੋਂ 20 ਮਿੰਟ ਸੜਕ ’ਤੇ ਹੀ ਰੁਕਨਾ ਪਿਆ ਤੇ ਮੋਦੀ ਨੇ ਆਪਣਾ ਦੌਰਾ ਰੱਦ ਕਰ ਦਿੱਤਾ।

ਕੇਂਦਰ ਗ੍ਰਹਿ ਮੰਤਰਾਲੇ ਨੇ ਮੰਗਿਆ ਜਵਾਬ

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਢਿੱਲ ਹੋਣ ਕਾਰਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪ੍ਰਧਾਨ ਮੰਤਰੀ ਦਾ ਦੌਰਾ ਰੱਦ ਹੋਣ ਦੇ 15 ਮਿੰਟ ਬਾਅਦ ਹੀ ਕੇਂਦਰ ਗ੍ਰਹਿ ਮੰਤਰਾਲੇ ਨੇ ਬਿਆਨ ਜਾਰੀ ਕਰ ਦਿੱਤਾ ਤੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਗਿਆ।

Last Updated : Jan 6, 2022, 11:48 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.