ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਦੇ ਪ੍ਰੋਫੈਸਰ ਰਤਨ ਲਾਲ ਖ਼ਿਲਾਫ਼ ਸਮਾਜਿਕ ਭਾਵਨਾਵਾਂ ਭੜਕਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮੌਰੀਸ ਨਗਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀ ਦਾ ਨਾਂ ਦਿਨੇਸ਼ ਕੁਮਾਰ ਕਥੇਰੀਆ ਦੱਸਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਭਾਜਪਾ ਆਗੂ ਜਸਪ੍ਰੀਤ ਸਿੰਘ ਮੱਤਾ ਨੇ ਵੀ ਡੀਯੂ ਦੇ ਵਾਈਸ ਚਾਂਸਲਰ, ਹਿੰਦੂ ਕਾਲਜ ਦੇ ਪ੍ਰਿੰਸੀਪਲ, ਭਾਰਤ ਦੇ ਰਾਸ਼ਟਰਪਤੀ, ਐਚਆਰਡੀ ਮੰਤਰਾਲੇ ਅਤੇ ਯੂਜੀਸੀ ਵਿੱਚ ਸ਼ਿਕਾਇਤ ਦੇਖਦਿਆਂ ਦੋਸ਼ੀ ਪ੍ਰੋਫੈਸਰ ਰਤਨ ਲਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਪ੍ਰੋਫੈਸਰ ਰਤਨ ਲਾਲ ਨੂੰ ਗ੍ਰਿਫਤਾਰ ਕਰਨ ਦੀ ਮੰਗ ਵੀ ਕੀਤੀ ਗਈ। ਸਾਈਬਰ ਪੁਲਿਸ ਸਟੇਸ਼ਨ ਦੀ ਟੀਮ ਨੇ ਇਸ ਮਾਮਲੇ 'ਚ ਦੋਸ਼ੀ ਪ੍ਰੋਫੈਸਰ ਡਾਕਟਰ ਰਤਨ ਲਾਲ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਦੇ ਨਾਲ ਹੀ ਰਤਨ ਲਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਦੋਸ਼ੀ ਪ੍ਰੋਫੈਸਰ ਦੇ ਸਮਰਥਨ 'ਚ ਸਾਈਬਰ ਪੁਲਿਸ ਸਟੇਸ਼ਨ ਦੇ ਬਾਹਰ ਇਕੱਠੇ ਹੋ ਕੇ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਦੇ ਇਤਿਹਾਸ ਦੇ ਪ੍ਰੋਫੈਸਰ ਰਤਨ ਲਾਲ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰੋਫੈਸਰ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਆਈਪੀਸੀ ਦੀ ਧਾਰਾ 153ਏ ਅਤੇ 295ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੱਤਰੀ ਜ਼ਿਲ੍ਹੇ ਦੇ ਸਾਈਬਰ ਪੁਲਿਸ ਸਟੇਸ਼ਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਦੋਸ਼ੀ ਕਰਾਰ