ਨਵੀਂ ਦਿੱਲੀ: ਦਿੱਲੀ ਵਾਲੇ ਪਾਸੇ ਟਿਕਰੀ ਬਾਰਡਰ 'ਤੇ ਲਗਾਏ ਗਏ ਨਾਕੇਬੰਦੀਆਂ ਨੂੰ ਹਟਾਉਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਇਸ ਖੇਤਰ ਵਿੱਚ ਕਿਸਾਨਾਂ ਵੱਲੋਂ ਆਪਣਾ ਵਿਰੋਧ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੁਣ ਤਕਰੀਬਨ ਇੱਕ ਸਾਲ ਤੋਂ ਸਰਹੱਦ ਬੰਦ ਹੈ।
-
There are plans to open emergency routes at Tikri border (Delhi-Haryana) & Ghazipur border (Delhi-UP) that are blocked due to ongoing farmers' protest. The barricades placed at the borders will be removed after getting farmers' consensus: Delhi Police
— ANI (@ANI) October 28, 2021 " class="align-text-top noRightClick twitterSection" data="
(Visuals from Tikri border) pic.twitter.com/Fzv76lSPy2
">There are plans to open emergency routes at Tikri border (Delhi-Haryana) & Ghazipur border (Delhi-UP) that are blocked due to ongoing farmers' protest. The barricades placed at the borders will be removed after getting farmers' consensus: Delhi Police
— ANI (@ANI) October 28, 2021
(Visuals from Tikri border) pic.twitter.com/Fzv76lSPy2There are plans to open emergency routes at Tikri border (Delhi-Haryana) & Ghazipur border (Delhi-UP) that are blocked due to ongoing farmers' protest. The barricades placed at the borders will be removed after getting farmers' consensus: Delhi Police
— ANI (@ANI) October 28, 2021
(Visuals from Tikri border) pic.twitter.com/Fzv76lSPy2
ਸਰਕਾਰ ਦੇ ਸਮਰਥਕਾਂ ਨੇ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਸੀ ਕਿ ਇਸ ਦੇ ਨਾਲ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈੈ। ਪਿਛਲੇ ਹਫ਼ਤੇ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਨਹੀਂ ਰੋਕ ਸਕਦੇ। ਹਾਲਾਂਕਿ ਕਿਸਾਨਾਂ ਨੇ ਅਦਾਲਤ ਨੂੰ ਦੱਸਿਆ ਹੈ ਕਿ ਪੁਲਿਸ ਨੇ ਹੀ ਬੈਰੀਕੇਡ ਲਗਾਏ ਸਨ।
ਕਿਸਾਨਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ "ਅਸੀਂ ਦਿੱਲੀ ਨੂੰ ਜਾਣ ਵਾਲੇ ਰਸਤੇ ਨੂੰ ਬੰਦ ਨਹੀਂ ਕੀਤਾ ਜਦਕਿ ਕਾਨੂੰਨ-ਵਿਵਸਥਾ ਦੀ ਸਮੱਸਿਆ ਨੂੰ ਲੈਕੇ ਦਿੱਲੀ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ, ਇਹ ਜ਼ਰੂਰੀ ਸੀ। ਉਦੋਂ ਤੋਂ ਹੀ ਸਰਹੱਦ ਦੇ ਦੂਜੇ ਪਾਸੇ ਟੈਂਟ ਲਗਾ ਦਿੱਤੇ ਗਏ ਸਨ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਡੀ ਗਿਣਤੀ ਵਿੱਚ ਕਿਸਾਨ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਗਏ ਹਨ।
ਇਹ ਹੀ ਪੜ੍ਹੋ:ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ‘ਚ ਵੱਡੇ ਬਦਲਾਅ, ਜਾਣੋਂ ਕਿਉਂ ਤੇ ਕਿਹੜੇ ਕੀਤੇ ਬਦਲਾਅ