ETV Bharat / bharat

ਕੈਪਟਨ ਤੇ ਸਿੱਧੂ ਦੀ ਮੁਲਾਕਾਤ ’ਤੇ ਸਿਆਸਤ - ਡਾ. ਦਲਜੀਤ ਸਿੰਘ ਚੀਮਾ

ਨਵਜੋਤ ਸਿੰਘ ਸਿੱਧੂ ਦੁਆਰਾ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਗਏ ਮੁੱਦਿਆਂ ਨਾਲ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ ਤੇ ਸਿਆਸੀਆਂ ਪਾਰਟੀਆਂ ਇਸ ਨੂੰ ਚੋਣ ਸਟੰਟ ਕਰਾਰ ਦੇ ਰਹੀਆਂ ਹਨ। ਵੇਖੋ ਇਹ ਖਾਸ ਰਿਪੋਰਟ...

ਕੈਪਟਨ ਤੇ ਸਿੱਧੂ ਦੀ ਮੁਲਾਕਾਤ ’ਤੇ ਸਿਆਸਤ
ਕੈਪਟਨ ਤੇ ਸਿੱਧੂ ਦੀ ਮੁਲਾਕਾਤ ’ਤੇ ਸਿਆਸਤ
author img

By

Published : Jul 28, 2021, 10:51 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 5 ਮੁੱਦੇ ਦਿੱਤੇ ਹਨ ਤੇ ਉਹਨਾਂ ’ਤੇ ਜਲਦ ਤੋਂ ਜਲਦ ਕੰਮ ਕਰਨ ਲਈ ਕਿਹਾ ਗਿਆ ਹੈ। ਸਿੱਧੂ ਦੁਆਰਾ ਦਿੱਤੇ ਗਏ ਮੁੱਦਿਆਂ ਨਾਲ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ ਤੇ ਸਿਆਸੀਆਂ ਪਾਰਟੀਆਂ ਇਸ ਨੂੰ ਚੋਣ ਸਟੰਟ ਕਰਾਰ ਦੇ ਰਹੀਆਂ ਹਨ।

ਕੈਪਟਨ ਤੇ ਸਿੱਧੂ ਦੀ ਮੁਲਾਕਾਤ ’ਤੇ ਸਿਆਸਤ

ਇਹ ਵੀ ਪੜੋ: ਕੀ ਬੇਅਦਬੀ ਦੇ ਦੋਸ਼ੀ ਜਾਣਗੇ ਅੰਦਰ ?

ਸਿੱਧੂ ਨੇ ਲਿਖਿਆ ਕਿ ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।

ਹੁਣ ਇਸ ਮਸਲੇ ’ਤੇ ਸਿਆਸਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਪ੍ਰਧਾਨ 18 ਚੋਂ ਸਿਰਫ 5 ਨੁਕਤਿਆਂ ਤੇ ਹੀ ਕੰਮ ਕਰਨ ਨੂੰ ਲੈ ਕੇ ਮੁੱਖ ਮੰਤਰੀ ਨੂੰ ਚਿੱਠੀ ਦੇ ਕੇ ਆਏ ਹਨ ਪਹਿਲੀ ਮੁਲਾਕਾਤ ਦੌਰਾਨ ਹੀ ਉਨ੍ਹਾਂ ਨੇ ਤੇਰਾਂ ਨੁਕਤਿਆਂ ਨੂੰ ਹਟਾ ਦਿੱਤਾ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਹ ਤਾਂ ਲੈ ਕੇ ਆਏ ਹਨ ਕਿ ਕਾਲੇ ਖੇਤੀ ਕਾਰਨ ਰੱਦ ਹੋਣੇ ਚਾਹੀਦੇ ਹਨ, ਪਰ ਇਹ ਮੁੱਖ ਮੰਤਰੀ ਤਾਂ ਨਹੀਂ ਕਰ ਸਕਦੇ ਇਨ੍ਹਾਂ ਨੂੰ ਕੇਂਦਰ ਸਰਕਾਰ ਨੇ ਕਰਨਾ ਹੈ, ਪਰ ਤੁਸੀਂ ਇਹ ਕਿਉਂ ਨਹੀਂ ਲੈ ਕੇ ਦੇ ਕੇ ਆਏ 2017 ਵਿੱਚ ਏਪੀਐਮਸੀ ਐਕਟ ਵਿੱਚ 4 ਸੋਧਾਂ ਕੈਪਟਨ ਅਮਰਿੰਦਰ ਸਿੰਘ ਨੇ ਕੀਤੀਆਂ ਸਨ ਉਨ੍ਹਾਂ ਨੂੰ ਵਾਪਸ ਲਵੋ, ਉਨ੍ਹਾਂ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਪੁੱਛਦਾ ਹਾਂ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਜਿਹੜੀਆਂ ਸੋਧਾਂ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਉਹੀ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਿੱਚ ਰੱਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇ ਤੁਸੀਂ ਆਪਣੀ ਸਰਕਾਰ ਨੂੰ ਕੁਝ ਕਹਿਣ ਗਏ ਸੀ ਤਾਂ ਤੁਸੀਂ ਇਸ ਗੱਲ ਤੇ ਸਮਝੌਤਾ ਕਿਉਂ ਕੀਤਾ।

ਉਧਰ ਦੂਸਰੇ ਪਾਸੇ ਖੇਤੀ ਕਾਨੂੰਨਾਂ ਬਾਰੇ ਗੱਲ ਕਰਦੇ ਹੋਏ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਸ ਮੁੱਦੇ ਉੱਪਰ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਸਿਰਫ਼ ਆਪਣੇ ਨੰਬਰ ਬਣਾਉਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਜਾਏ ਇਨ੍ਹਾਂ ਕਾਨੂੰਨਾਂ ਵਿੱਚੋਂ ਕੁਝ ਧਾਰਾਵਾਂ ਹਟਾਉਣ ਦੇ ਪੂਰਾ ਕਾਨੂੰਨ ਹੀ ਖਤਮ ਕਰਨ ਦੀ ਗੱਲ ਕਰ ਰਹੀ ਹੈ।

ਮਨੋਰੰਜਨ ਕਾਲੀਆ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਕੰਮ ਹੈ ਅਤੇ ਕੇਂਦਰ ਸਰਕਾਰ ਇਸ ਨੂੰ ਆਪਣੇ ਹਿਸਾਬ ਨਾਲ ਆਪੇ ਦੇਖ ਲਵੇਗੀ। ਉਨ੍ਹਾਂ ਕਿਹਾ ਜਿੱਥੇ ਤੱਕ ਐੱਸਵਾਈਐੱਲ ਮੁੱਦੇ ਦਾ ਸਵਾਲ ਹੈ ਇਹ ਇਹ ਮੁੱਦਾ ਖੁਦ ਕਾਂਗਰਸ ਨੇ ਸ਼ੁਰੂ ਕੀਤਾ ਸੀ ਅਸੀਂ ਇਸ ਵਿੱਚ ਭਾਜਪਾ ਅਤੇ ਅਕਾਲੀ ਦਲ ਨੇ ਇਸ ਦਾ ਵਿਰੋਧ ਕੀਤਾ ਸੀ।

ਉੱਥੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ 5 ਨੁਕਤੇ ਸੀਐਮ ਨੂੰ ਲੈਕੇ ਦੇਣ ਨਾਲ ਇਹ ਗੱਲ ਤਾਂ ਕਾਂਗਰਸ ਮੰਨ ਗਈ ਹੈ ਕਿ ਅਸੀਂ ਪਿਛਲੇ ਸਾਢੇ ਚਾਰ ਸਾਲ ਵਿੱਚ ਕੁਝ ਨਹੀਂ ਕੀਤਾ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਸ ਪਾਰਟੀ ਦੇ ਪ੍ਰਧਾਨ ਹਨ ਜਿਸ ਦੀ ਪੰਜਾਬ ਵਿੱਚ ਸਰਕਾਰ ਹੈ। ਉਨ੍ਹਾਂ ਕਿਹਾ ਕਿ ਵੱਡਾ ਸਵਾਲ ਇਹ ਉੱਠਦਾ ਹੈ ਕਿ 5 ਨੁਕਤੇ ਜਿਹੜੇ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਗਏ ਹਨ ਉਨ੍ਹਾਂ ਉੱਪਰ ਕੰਮ ਕਦੋਂ ਹੋਵੇਗਾ, ਉਨ੍ਹਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਇਹ ਕੰਮ ਨਹੀਂ ਕਰਦੇ ਤਾਂ ਕਿ ਕੇਂਦਰੀ ਲੀਡਰਸ਼ਿਪ ਨੂੰ ਨਵਜੋਤ ਸਿੰਘ ਸਿੱਧੂ ਲਿਖਣਗੇ ਕਿ ਸੀਐੱਮ ਨੂੰ ਹਟਾਉਣ।

ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਗਏ ਪੱਤਰ ਅਤੇ ਮੁੱਖ ਮੰਤਰੀ ਨੇ ਸਪਸ਼ਟੀ ਕਰਨ ਨੂੰ ਲੈ ਕੇ ਕਾਂਗਰਸ ਦੇ ਬੁਲਾਰੇ ਜੀਐਸ ਬਾਲੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਦੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਇਹ ਪਹਿਲੀ ਮੁਲਾਕਾਤ ਹੈ ਅਤੇ ਸਾਰੇ ਇਸ ਚੀਜ਼ ਦਾ ਇੰਤਜ਼ਾਰ ਕਰ ਰਹੇ ਸੀ ਕਿ ਦੋਨੋਂ ਮਿਲ ਕੇ ਬੈਠਣ ਅਤੇ ਪੰਜਾਬ ਦੇ ਮੁੱਦਿਆਂ ਦੇ ਬਾਰੇ ਗੱਲਬਾਤ ਕੀਤੀ ਜਾਵੇ ਤੇ ਹੁਣ ਸਾਰੇ ਮਸਲੇ ਹਲ ਵੀ ਹੋ ਜਾਣਗੇ।

ਇਹ ਵੀ ਪੜੋ: ਕੀ ਚੋਣਾਂ ਤੋਂ ਪਹਿਲਾਂ ਖ਼ਤਮ ਹੋਣਗੇ ਧਰਨੇ ?

ETV Bharat Logo

Copyright © 2025 Ushodaya Enterprises Pvt. Ltd., All Rights Reserved.