ਚੰਡੀਗੜ੍ਹ: ਗੈਂਗਸਟਰ ਮੁਖਤਾਰ ਅੰਸਾਰੀ ਦੀ ਐਂਬੂਲੈਂਸ ਨੂੰ ਲੈ ਕੇ ਮਾਮਲਾ ਭਖਦਾ ਹੀ ਜਾ ਰਿਹਾ ਹੈ। ਐਂਬੂਲੈਂਸ ਮਾਮਲੇ ’ਚ ਮਾਮਲਾ ਦਰਜ ਹੋਣ ਤੋਂ ਮਗਰੋਂ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਉਥੇ ਹੀ ਮੁਖਤਾਰ ਅੰਸਾਰੀ ਦੇ ਮਾਮਲੇ ’ਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਜੇਲ੍ਹ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਸਿਰਫ ਜੇਲ੍ਹ ਦੇ ਅੰਦਰ ਹੁੰਦੀ ਹੈ ਬਾਹਰ ਉਹ ਕਿਸ ਨਾਲ ਜਾ ਰਿਹਾ ਹੈ ਕਿੱਥੇ ਜਾ ਰਿਹਾ ਹੈ ਇਸ ਬਾਰੇ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੁੰਦੀ। ਉਹਨਾਂ ਨੇ ਕਿਹਾ ਕਿ ਇਸ ਬਾਰੇ ਤਾਂ ਐੱਸਐੱਸਪੀ ਹੀ ਦੱਸ ਸਕਦੇ ਹਨ।
ਇਹ ਵੀ ਪੜੋ: ਪੰਜਾਬ ਬੰਧੂਆ ਮਜ਼ਦੂਰੀ ਨਹੀਂ, ਲੰਗਰ ਲਗਾਉਣ ਵਾਲਾ ਸੂਬਾ: ਔਜਲਾ
ਉਥੇ ਹੀ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਕਿ ਕਿਵੇਂ ਗੈਂਗਸਟਰ ਅਤੇ ਮਾਫੀਆ ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਸਹੂਲਤ ਦੇ ਸਕਦਾ ਹੈ।
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਯੋਗੀ ਸਰਕਾਰ ਦੇ ਡਰ ਤੋਂ ਇਸ ਗੈਂਗਸਟਰਾਂ ਨੂੰ ਪਨਾਹ ਦੇ ਰਹੀ ਹੈ। ਜਦੋਂ ਕਿ ਪਹਿਲਾਂ ਬਹੁਜਨ ਸਮਾਜਵਾਦੀ ਪਾਰਟੀ ਅਤੇ ਸਮਾਜਵਾਦੀ ਪਾਰਟੀ ਨੇ ਇਨ੍ਹਾਂ ਗੁੰਡਿਆਂ ਨੂੰ ਸ਼ਹਿ ਦਿੱਤੀ ਹੋਈ ਸੀ। ਉਹਨਾਂ ਕਿਹਾ ਕਿ ਅੰਸਾਰੀ ਨੂੰ ਯੂਪੀ ਪੁਲਿਸ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਨਸ਼ੇ ਦੇ ਨਾਲ ਪਾਲ ਰਹੀ ਹੈ ਗੈਂਗਸਟਰ: ਸੁਖਬੀਰ