ETV Bharat / bharat

HSGPC Controversy: ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ, ਜਾਣੋ ਕੀ ਹੈ ਕਾਰਨ ?

ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। HSGPC ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਕਿਉਂ ਦਿੱਤਾ ਹੈ ਇਸ ਨੂੰ ਲੈਕੇ ਅਟਕਲਾਂ ਜਾਰੀ ਹਨ। (HSGPC Controversy)

The President and General Secretary of Haryana Gurdwara Sikh Management Committee has resigned from his post
HSGPC Controversy:: ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ, ਜਾਣੋ ਕੀ ਹੈ ਕਾਰਨ?
author img

By ETV Bharat Punjabi Team

Published : Sep 4, 2023, 9:37 AM IST

ਕਰਨਾਲ : ਜਦੋਂ ਤੋਂ ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ ਵਿੱਚ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਹੈ ਉਦੋਂ ਤੋਂ ਹੀ ਕਿਸੇ ਨਾ ਕਿਸੇ ਗੱਲ ਨੂੰ ਲੈਕੇ ਨਵਾਂ ਹੀ ਵਿਵਾਦ ਸਾਹਮਣੇ ਆ ਜਾਂਦਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਕਈ ਵਾਰ ਸੁਲ੍ਹਾ-ਸਫਾਈ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ, ਪਰ ਅਜੇ ਤੱਕ ਕਾਮਯਾਬ ਨਹੀਂ ਹੋਈਆਂ। ਉੱਥੇ ਹੀ ਇਸ ਵਿਚਾਲੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ।

ਸਿੱਖ ਪ੍ਰਬੰਧਕ ਕਮੇਟੀ ਵਿੱਚ ਕੁਝ ਵੀ ਠੀਕ ਨਹੀਂ : ਦੱਸਣਯੋਗ ਹੈ ਕਿ ਜਦੋਂ ਤੋਂ ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ ਵਿੱਚ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਹੈ ਅਤੇ ਹਰਿਆਣਾ ਦੇ ਸਾਰੇ ਗੁਰਦੁਆਰਿਆਂ ਦੀ ਵਾਗਡੋਰ ਖੁਦ ਹਰਿਆਣਾ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ ਹੈ। ਉਸ ਸਮੇਂ ਤੋਂ ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਸੀ। ਹਰਿਆਣਾ ਵਿੱਚ ਨਵੀਂ ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦਾ ਕਈ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇੱਕ ਵਾਰ ਫਿਰ ਨਿਰਪੱਖ ਚੋਣਾਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਕਈ ਵਾਰ ਮਾਮਲਾ ਇਸ ਹੱਦ ਤੱਕ ਵਧ ਜਾਂਦਾ ਹੈ ਕਿ ਜਦੋਂ ਉਨ੍ਹਾਂ ਦੀ ਜਥੇਬੰਦੀ ਦੀ ਮੀਟਿੰਗ ਹੁੰਦੀ ਸੀ ਤਾਂ ਆਪਸੀ ਮਤਭੇਦਾਂ ਕਾਰਨ ਕਾਰਜਕਾਰਨੀ ਮੈਂਬਰ ਇੱਕ-ਦੂਜੇ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾ ਦਿੰਦੇ ਸਨ, ਜਿਸ ਕਾਰਨ ਆਪਸ ਵਿੱਚ ਤਕਰਾਰ ਵੀ ਹੋ ਜਾਂਦੀ ਸੀ।

HSGPC ਪ੍ਰਧਾਨ ਅਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ: ਇਸ ਦੇ ਮੱਦੇਨਜ਼ਰ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਸਲਾਹ ਕਰਕੇ ਆਪਣਾ ਅਸਤੀਫਾ ਗ੍ਰਹਿ ਸਕੱਤਰ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸਿੱਖ ਆਗੂ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ.ਐਸ.ਜੀ.ਪੀ.ਸੀ.) ਦੀ ਚੋਣ ਪ੍ਰਕਿਰਿਆ ਤਹਿਤ ਚੋਣ ਲੜਨਗੇ।

ਪੰਜੋਖਰਾ ਸਾਹਿਬ ਗੁਰਦੁਆਰਾ ਵਿਖੇ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਹੰਗਾਮਾ: ਇਸ ਸਬੰਧੀ ਗੁਰਵਿੰਦਰ ਸਿੰਘ ਧਮੀਜਾ ਦਾ ਕਹਿਣਾ ਹੈ ਕਿ ਉਨ੍ਹਾਂ 30 ਅਗਸਤ ਨੂੰ ਹੀ ਆਪਣਾ ਅਸਤੀਫਾ ਸੌਂਪਿਆ ਸੀ, ਤਾਂ ਜੋ ਇਸ ਵਿਵਾਦ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਸਹੀ ਢੰਗ ਨਾਲ ਕਰਵਾਇਆ ਜਾ ਸਕੇ। ਦੱਸ ਦੇਈਏ ਕਿ 14 ਅਗਸਤ ਨੂੰ ਪੰਜੋਖਰਾ ਸਾਹਿਬ ਗੁਰਦੁਆਰਾ ਵਿਖੇ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਜਨਰਲ ਸਕੱਤਰ ਅਤੇ ਪ੍ਰਧਾਨ ਧੜਾ ਆਹਮੋ-ਸਾਹਮਣੇ ਹੋ ਗਏ ਸਨ ਅਤੇ ਆਪਸ ਵਿੱਚ ਕਾਫੀ ਬਹਿਸ ਵੀ ਹੋਈ ਸੀ। ਇਸ ਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਵਿੱਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਇਤਰਾਜ਼ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ ਸੀ, ਜਿਸ ਨੂੰ ਲੈ ਕੇ ਹਰਿਆਣਾ ਦੀ ਸਿੱਖ ਸਿਆਸਤ ਸੁਰਖੀਆਂ ਵਿੱਚ ਆ ਗਈ ਸੀ।

ਅਸਤੀਫੇ ਨੂੰ ਲੈ ਕੇ ਲਗਾਏ ਜਾ ਰਹੇ ਹਨ ਕਈ ਅਟਕਲਾਂ : ਇੰਨਾ ਹੀ ਨਹੀਂ ਪ੍ਰਧਾਨ ਕਰਮਜੀਤ ਸਿੰਘ ਦੀ ਤਰਫੋਂ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ 'ਤੇ ਵੀ ਕਰੀਬ 98 ਲੱਖ ਰੁਪਏ ਦੇ ਗਬਨ ਦੇ ਦੋਸ਼ ਲੱਗੇ ਸਨ। ਇਸ ਨਾਲ ਹਰਿਆਣਾ ਦੀ ਸਿੱਖ ਸਿਆਸਤ ਵਿੱਚ ਇੱਕ ਹੋਰ ਬਦਲਾਅ ਆਇਆ ਹੈ। ਕਰਨਾਲ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਨੂੰ ਹਰਿਆਣਾ ਦੀ ਸਿੱਖ ਸਿਆਸਤ ਨਾਲ ਵੀ ਜੋੜਿਆ ਜਾ ਰਿਹਾ ਹੈ। ਪਰ ਦੇਖਣਾ ਇਹ ਹੋਵੇਗਾ ਕਿ ਇੱਕ ਵਾਰ ਫਿਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਦੋਂ ਹੁੰਦੀਆਂ ਹਨ ਅਤੇ ਪ੍ਰਧਾਨ ਕੌਣ ਬਣਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.