ਅੰਮ੍ਰਿਤਸਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੀ ਅੰਮ੍ਰਿਤਸਰ ਫੇਰੀ 'ਤੇ ਹਨ। ਇਸ ਤਹਿਤ ਉਹ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
SGPC ਵੱਲੋਂ 2 ਮੰਗ ਪੱਤਰ ਸੌਂਪੇ ਗਏ: ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਰਾਸ਼ਟਰਪਤੀ ਦ੍ਰੋਪਦੀ ਮਰਮੁ ਨੂੰ ਦੋ ਮੰਗ ਪੱਤਰ ਦਿੱਤੇ ਗਏ, ਜਿਨ੍ਹਾਂ ਵਿੱਚੋਂ ਇੱਕ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਤੇ ਦੂਜਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਵੱਲੋਂ ਸਾਨੂੰ ਆਸ਼ਵਾਸਨ ਦਿੱਤਾ ਗਿਆ ਹੈ ਕਿ ਮੰਗ ਪੱਤਰਾਂ ਉੱਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦਾ ਰਮਸੀ ਦੌਰਾ ਨਹੀਂ ਸੀ, ਇਸ ਕਰਕੇ ਉਨ੍ਹਾਂ ਨਾਲ ਕੋਈ ਅਜਿਹੀ ਗੱਲਬਾਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਵੱਲੋਂ ਪੰਗਤ ਵਿੱਚ ਬੈਠ ਕੇ ਲੰਗਰ ਛੱਕਿਆ ਗਿਆ ਤੇ ਜੂਠੇ ਬਰਤਨਾਂ ਦੀ ਸੇਵਾ ਵੀ ਕੀਤੀ ਗਈ। ਉਨ੍ਹਾ ਕਿਹਾ ਕਿ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ, ਕਿਉੰਕਿ ਸਾਡੀ ਗੱਲ ਨੂੰ ਬੜੇ ਗ਼ੌਰ ਨਾਲ ਸੁਣਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋ ਬਾਦਲ ਅਕਾਲ ਤਖਤ ਸਾਹਿਬ ਉੱਤੇ ਮੱਥਾ ਵੀ ਟੇਕਿਆ ਗਿਆ।
ਹੋਰ ਤੀਰਥ ਅਸਥਾਨਾਂ ਵਿੱਚ ਵੀ ਗਏ : ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਵੀ ਗਏ। ਇਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਸੁਰੱਖਿਆ ਦੇ ਮੱਦੇਨਜ਼ਰ, ਉਨ੍ਹਾਂ ਨੂੰ ਬਾਹਰ ਹੀ ਰੋਕ ਦਿੱਤਾ ਗਿਆ।
-
ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ… ਅੱਜ ਰਾਸ਼ਟਰਪਤੀ ਜੀ ਨੂੰ ਗੁਰੂ ਨਗਰੀ ਵਿਖੇ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਤੇ ਵਿਰਾਸਤੀ ਝਲਕ ਦਿਖਾਵਾਂਗੇ…@rashtrapatibhvn pic.twitter.com/ElVl15SWT6
— Bhagwant Mann (@BhagwantMann) March 9, 2023 " class="align-text-top noRightClick twitterSection" data="
">ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ… ਅੱਜ ਰਾਸ਼ਟਰਪਤੀ ਜੀ ਨੂੰ ਗੁਰੂ ਨਗਰੀ ਵਿਖੇ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਤੇ ਵਿਰਾਸਤੀ ਝਲਕ ਦਿਖਾਵਾਂਗੇ…@rashtrapatibhvn pic.twitter.com/ElVl15SWT6
— Bhagwant Mann (@BhagwantMann) March 9, 2023ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ… ਅੱਜ ਰਾਸ਼ਟਰਪਤੀ ਜੀ ਨੂੰ ਗੁਰੂ ਨਗਰੀ ਵਿਖੇ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਤੇ ਵਿਰਾਸਤੀ ਝਲਕ ਦਿਖਾਵਾਂਗੇ…@rashtrapatibhvn pic.twitter.com/ElVl15SWT6
— Bhagwant Mann (@BhagwantMann) March 9, 2023
ਸੀਐਮ ਮਾਨ ਨੇ ਕੀਤਾ ਨਿੱਘਾ ਸਵਾਗਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ, ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਦਾ ਅੰਮ੍ਰਿਤਸਰ ਪਹੁੰਚਣ ਉੱਥੇ ਨਿੱਘਾ ਸਵਾਗਤ ਹੈ। ਅੱਜ ਰਾਸ਼ਟਰਪਤੀ ਜੀ ਨੂੰ ਗੁਰੂ ਨਗਰੀ ਵਿਖੇ ਧਾਰਮਿਕ, ਇਤਿਹਾਸਿਕ, ਸੱਭਿਆਚਾਰਕ ਤੇ ਵਿਰਾਸਤੀ ਝਲਕ ਦਿਖਾਵਾਂਗੇ। ਰਾਸ਼ਟਰਪਤੀ ਦੇ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਸਵਾਗਤ ਕੀਤਾ।
ਰਾਸ਼ਟਰਪਤੀ ਦੇ ਦੌਰੇ ਤੋਂ ਪਹਿਲਾਂ ਖਾਲਿਸਤਾਨੀ ਨਾਅਰੇ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ। ਇਸ ਦੀ ਜ਼ਿੰਮੇਵਾਰੀ ਸਿਖਸ ਫਾਰ ਜਸਟਿਸ ਦੇ ਜਨਰਲ ਮੁੱਖੀ ਗੁਰਪਤਵੰਤ ਸਿੰਘ ਪੰਨੂੰ ਨੇ ਲਈ। ਸੂਚਨਾ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਨੇ ਇਹ ਬੈਨਰ ਉਤਰਵਾਏ।
ਇਹ ਰੂਟ ਬੰਦ ਕੀਤੇ ਗਏ : ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਦੁਪਹਿਰ 3 ਵਜੇ ਤੋਂ 4 ਵਜੇ ਤੱਕ ਵਾਪਸੀ ਸਮੇਂ ਫਿਰ ਤੋਂ ਇਹ ਰੂਟ ਬੰਦ ਰਹੇਗਾ। ਇਸ ਲਈ ਅਜਨਾਲਾ ਤੋਂ ਅੰਮ੍ਰਿਤਸਰ ਆਉਣ ਵਾਲੀ ਟ੍ਰੈਫਿਕ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ, ਅੱਡਾ ਰਾਜਾਸਾਂਸੀ ਤੋਂ, ਜੀ.ਟੀ ਰੋਡ ਜਲੰਧਰ ਵਾਲੀ ਸਾਈਡ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਗੋਲਡਨ ਗੇਟ ਤੋਂ ਵੱਲ੍ਹਾ-ਵੇਰਕਾ ਬਾਈਪਾਸ ਵੱਲ, ਜ਼ਿਲ੍ਹਾ ਤਰਨ ਤਾਰਨ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਪੁਲ ਕੋਟ ਮਿੱਤ ਸਿੰਘ ਤੋਂ ਤਾਰਾਂ ਵਾਲੇ ਪੁਲ ਨੂੰ, ਗੇਟ ਹਕੀਮਾਂ/ਝਬਾਲ ਰੋਡ ਵੱਲੋਂ ਆਉਣ ਵਾਲੀ ਟ੍ਰੈਫਿਕ ਨੂੰ ਚੋਂਕ ਖਜਾਨਾ/ਲੋਹਗੜ੍ਹ ਤੋਂ, ਘਿਊ ਮੰਡੀ ਚੋਂਕ ਨੂੰ ਆਉਣ ਵਾਲੀ ਟ੍ਰੈਫਿਕ ਸੁਲਤਾਨਵਿੰਡ ਚੋਂਕ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਉਕਤ ਸਮੇਂ ਦੌਰਾਨ ਡਾਈਵਰਟ ਕੀਤਾ ਜਾਵੇਗਾ। ਹੈਵੀ ਵਹੀਕਲਜ ਦੀ ਇਸ ਸਮੇਂ ਦੌਰਾਨ ਸ਼ਹਿਰ ਵਿੱਚ ਆਉਣ ਉੱਤੇ ਮੁਕੰਮਲ ਪਾਬੰਦੀ ਹੈ।
ਇਹ ਵੀ ਪੜ੍ਹੋ: Boys entered the girls college: ਹੋਲੀ ਵਾਲੇ ਦਿਨ ਕੁੜੀਆਂ ਦੇ ਕਾਲਜ 'ਚ ਵੜਿਆ ਸਿਰਾਫਿਰਾ ਨੌਜਵਾਨ, ਦੇਖੋ ਸੀਸੀਟੀਵੀ