ਨਵੀਂ ਦਿੱਲੀ: ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 8 ਰਾਜਾਂ ਵਿੱਚ ਨਵੇਂ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਕਈ ਰਾਜਾਂ ਦੇ ਰਾਜਪਾਲ ਬਦਲੇ ਗਏ ਹਨ। ਇਸ ਕੜੀ ਦਾ ਪਹਿਲਾ ਨਾਮ ਥਾਵਰਚੰਦ ਗਹਿਲੋਤ (Thaawarchand Gehlot) ਹੈ, ਜਿਨ੍ਹਾਂ ਨੂੰ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਮੋਦੀ ਸਰਕਾਰ ਦੇ ਇਸ ਵੱਡੇ ਫੈਸਲੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਸਰਕਾਰ ਵਿਚ ਕੰਮ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਅਜਿਹੇ ਹੋਰ ਫੈਸਲੇ ਲਏ ਜਾ ਸਕਦੇ ਹਨ।
ਰਾਸ਼ਟਰਪਤੀ ਨੇ ਇਨ੍ਹਾਂ ਸੂਬਿਆਂ ਦਾ ਕਾਰਜਭਾਰ ਸੌਂਪਿਆ
ਥਾਵਰਚੰਦ ਗਹਿਲੋਤ (Thaawarchand Gehlot) ਨੂੰ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ
ਮਿਜ਼ੋਰਮ ਦੇ ਰਾਜਪਾਲ ਪੀ ਐਸ ਸ਼੍ਰੀਧਰਨ ਪਿਲਾਈ (PS Sreedharan Pillai) ਨੂੰ ਗੋਆ ਦਾ ਰਾਜਪਾਲ ਬਣਾਇਆ ਗਿਆ
ਹਰੀ ਬਾਬੂ ਕੰਭਮਪਤੀ (Hari Babu Kambhampati) ਨੂੰ ਮਿਜੋਰਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ
ਮੰਗੂਭਾਈ ਛਗਨਭਾਈ ਪਟੇਲ (Mangubhai Chhaganbhai Patel) ਨੂੰ ਮੱਧ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ
ਹਰਿਆਣਾ ਦੇ ਰਾਜਪਾਲ ਸੱਤਦੇਵ ਨਾਰਾਇਣ ਆਰੀਆ (Satyadev Narayan Arya) ਨੂੰ ਤ੍ਰਿਪੁਰਾ ਦਾ ਰਾਜਪਾਲ ਬਣਾਇਆ ਗਿਆ
ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ (Bandaru Dattatraya) ਨੂੰ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ
ਰਾਜੇਂਦਰ ਵਿਸ਼ਵਨਾਥ ਆਰਲੇਕਰ (Rajendra Vishwanath Arlekar) ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ
ਤ੍ਰਿਪੁਰਾ ਦੇ ਰਾਜਪਾਲ ਰਮੇਸ਼ ਬੈਂਸ (Ramesh Bais) ਨੂੰ ਝਾਰਖੰਡ ਦਾ ਰਾਜਪਾਲ ਬਣਾਇਆ ਗਿਆ
ਸੂਤਰਾਂ ਅਨੁਸਾਰ ਕੇਂਦਰੀ ਮੰਤਰੀ ਮੰਡਲ ਵਿਚ ਇਸ ਹਫਤੇ ਹੋਰ ਵੀ ਤਬਦੀਲੀਆਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: ਟਵਿੱਟਰ ਨੇ ਮੰਨਿਆ ਨਹੀ ਫੋਲੋ ਕੀਤੇ ਨਵੇਂ IT ਰੂਲਸ