ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਛਾਤੀ ਵਿੱਚ ਤਕਲੀਫ਼ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਨਵੀਂ ਦਿੱਲੀ ਦੇ ਸੇਨਾ ਹਸਪਤਾਲ ਵਿੱਚ ਦਾਖ਼ਲ ਕਰਵਾਇਅਆ ਗਿਆ। 75 ਸਾਲਾ ਰਾਸ਼ਟਰਪਤੀ ਨੇ ਸਵੇਰੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਇਸ ਪਿੱਛੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ।
ਹਸਪਤਾਲ ਨੇ ਕਿਹਾ ਹੈ ਕਿ ਨਿਯਮਤ ਜਾਂਚ ਕਰਵਾਉਣ ਪਿੱਛੋਂ ਰਾਸ਼ਟਰਪਤੀ ਨੂੰ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।
ਹਸਪਤਾਲ ਅਧਿਕਾਰੀਆਂ ਨੇ ਕਿਹਾ ਕਿ ਡਾਕਟਰ ਸਾਰੀਆਂ ਚੀਜ਼ਾਂ ਦਾ ਧਿਆਨ ਰੱਖ ਰਹੇ ਹਨ।
ਹਸਪਤਾਲ ਅਧਿਕਾਰੀਆਂ ਨੇ ਕਿਹਾ, ਉਨ੍ਹਾਂ ਦੀ ਨਿਯਮਤ ਜਾਂਚ ਚੱਲ ਰਹੀ ਹੈ ਅਤੇ ਉਹ ਨਿਗਰਾਨੀ ਵਿੱਚ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ।
ਸੂਤਰਾਂ ਨੇ ਕਿਹਾ ਕਿ ਰਾਸ਼ਟਰਪਤੀ ਉਦੋਂ ਤੱਕ ਹਸਪਤਾਲ ਵਿੱਚ ਰਹਿਣਗੇ, ਜਦੋਂ ਤੱਕ ਪੂਰੀ ਜਾਂਚ ਨਹੀਂ ਹੋ ਜਾਂਦੀ।