ETV Bharat / bharat

ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੂੰ ਲਖੀਮਪੁਰ ਜਾਣ ਦੀ ਮਿਲੀ ਇਜਾਜ਼ਤ - ਖੇਤੀਬਾੜੀ ਕਾਨੂੰਨਾਂ

ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਮਿਲ ਗਈ ਹੈ, ਹਾਲਾਂਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਇਜਾਜ਼ਤ ਨਹੀਂ ਦਿੱਤੀ ਗਈ ਸੀ ਜਿਸ ਕਾਰਨ ਰਾਹੁਲ ਗਾਂਧੀ (Rahul Gandhi) ਨੇ ਪ੍ਰੈੱਸ ਕਾਨਫਰੰਸ ਕਰ ਭਾਜਪਾ, ਯੂਪੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ’ਤੇ ਵੱਡੇ ਸਵਾਲ ਖੜੇ ਕੀਤੇ ਹਨ।

ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੂੰ ਲਖੀਮਪੁਰ ਜਾਣ ਦੀ ਮਿਲੀ ਇਜਾਜ਼ਤ

author img

By

Published : Oct 6, 2021, 11:02 AM IST

Updated : Oct 6, 2021, 3:02 PM IST

ਲਖਨਾਊ: ਯੂਪੀ ਦੇ ਲਖੀਮਪੁਰ ਦਾ ਮਾਮਲਾ (The case of Lakhimpur) ਲਗਾਤਾਰ ਭਖਦਾ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਜ਼ੋਰਾਂ ’ਤੇ ਹੋ ਰਹੀ ਹੈ। ਜਿੱਥੇ ਪਹਿਲਾ ਕਾਂਗਰਸੀ ਆਗੂਆਂ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ ਉਥੇ ਹੀ ਹੁਣ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਮਿਲ ਗਈ ਹੈ।

ਪ੍ਰਸ਼ਾਸਨ ਨੇ ਪਹਿਲਾਂ ਇਹ ਦਿੱਤੇ ਸਨ ਬਿਆਨ

ਇਸ ਤੋਂ ਪਹਿਲਾਂ ਲਖਨਾਊ ਦੇ ਪੁਲਿਸ ਕਮਿਸ਼ਨਰ ਡੀ.ਕੇ. ਠਾਕੁਰ ਨੇ ਬਿਆਨ ਜਾਰੀ ਕੀਤਾ ਸੀ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਸਨ ਤੋਂ ਸੀਤਾਪੁਰ ਅਤੇ ਲਖੀਮਪੁਰ ਜਾਣ ਦੀ ਇਜਾਜ਼ਤ ਮੰਗੀ ਸੀ। ਸਾਨੂੰ ਸੂਚਿਤ ਕੀਤਾ ਗਿਆ ਹੈ ਕਿ ਸਰਕਾਰ ਨੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਸ਼ਾਇਦ ਦਿੱਲੀ ਏਅਰਪੋਰਟ ਦੇ ਅਧਿਕਾਰੀਆਂ ਨੂੰ ਵੀ ਉਨ੍ਹਾਂ ਨੂੰ ਨਾ ਆਉਣ ਦੇਣ ਲਈ ਕਿਹਾ ਹੈ।

ਇਹ ਵੀ ਪੜੋ: ਕੀ ਰਾਹੁਲ ਗਾਂਧੀ ਲਖੀਮਪੁਰ ਖੀਰੀ ਜਾ ਸਕਣਗੇ? ਯੋਗੀ ਸਰਕਾਰ ਨੇ ਇਜਾਜ਼ਤ ਦੇਣ ਤੋਂ ਕਰ ਦਿੱਤਾ ਇਨਕਾਰ

ਉਨ੍ਹਾਂ ਦੱਸਿਆ ਕਿ ਸੀਤਾਪੁਰ ਦੇ ਐਸਪੀ ਅਤੇ ਡੀਐਮ ਨੇ ਸਾਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਹੈ ਕਿ ਪ੍ਰਿਯੰਕਾ ਗਾਂਧੀ ਉੱਥੇ ਹੈ। ਰਾਹੁਲ ਗਾਂਧੀ, ਕਾਂਗਰਸੀ ਵਰਕਰਾਂ, ਆਗੂਆਂ ਦੇ ਆਉਣ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਹੈ ਕਿ ਰਾਹੁਲ ਗਾਂਧੀ ਨੂੰ ਕਿਸੇ ਵੀ ਹਾਲਤ ਵਿੱਚ ਸੀਤਾਪੁਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੂੰ ਲਖੀਮਪੁਰ ਜਾਣ ਦੀ ਮਿਲੀ ਇਜਾਜ਼ਤ

ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰ ਘੇਰੀ ਸੀ ਯੂਪੀ ਸਰਕਾਰ ਤੇ ਭਾਜਪਾ

ਲਖੀਮਪੁਰ ਜਾਣ ਤੋਂ ਪਹਿਲਾਂ ਰਾਹੁਲ ਗਾਂਧੀ (Rahul Gandhi) ਨੇ ਪ੍ਰੈੱਸ ਕਾਨਫਰੰਸ ਕਰ ਭਾਜਪਾ, ਯੂਪੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ’ਤੇ ਵੱਡੇ ਸਵਾਲ ਖੜੇ ਕੀਤੇ ਹਨ। ਰਾਹੁਲ (Rahul Gandhi) ਨੇ ਕਿਹਾ ਕਿ ਕਿਸਾਨਾਂ ਨੂੰ ਜੀਪਾਂ ਨਾਲ ਕੁਚਲਿਆ ਜਾ ਰਿਹਾ ਹੈ, ਉਨ੍ਹਾਂ ਨੂੰ ਮਾਰਿਆ ਜਾ ਰਿਹਾ ਹੈ। ਰਾਹੁਲ (Rahul Gandhi) ਨੇ ਕਿਹਾ, ਲਖੀਮਪੁਰ ਹਿੰਸਾ ਵਿੱਚ ਇੱਕ ਕੇਂਦਰੀ ਮੰਤਰੀ ਅਤੇ ਉਸਦੇ ਬੇਟੇ ਦਾ ਨਾਮ ਸਾਹਮਣੇ ਆ ਰਿਹਾ ਹੈ। ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਖੇਤੀ ਕਾਨੂੰਨ ਪ੍ਰਤੀ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕਿਸਾਨਾਂ ’ਤੇ ਯੋਜਨਾਬੰਧ ਤਰੀਕੇ ਨਾਲ ਹਮਲੇ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਭਾਜਪਾ ਸਰਕਾਰ ਦਾ ਹੰਕਾਰ ਹੈ ਜੋ ਕਿਸਾਨਾਂ ਦੀ ਸ਼ਕਤੀ ਨੂੰ ਸਮਝ ਨਹੀਂ ਰਹੀ ਹੈ।

ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ (Rahul Gandhi) ਨੇ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਖਨਾਊ ਗਏ ਪਰ ਲਖੀਮਪੁਰ ਖੇੜੀ ਨਹੀਂ ਗਏ। ਉਨ੍ਹਾਂ ਇਲਜ਼ਾਮ ਲਾਇਆ ਕਿ ਭਾਜਪਾ ਅਤੇ ਆਰਐਸਐਸ (RSS) ਨੇ ਦੇਸ਼ ਦੇ ਢਾਂਚੇ ਨੂੰ ਆਪਣੇ ਹੱਥਾਂ ਵਿੱਚ ਰੱਖਿਆ ਹੋਇਆ ਹੈ।

ਪ੍ਰੈਸ ਕਾਨਫਰੰਸ ਵਿੱਚ ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਹੀ ਹੈ। ਅਸੀਂ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ, ਸਿਰਫ ਸਾਨੂੰ ਹੀ ਰੋਕਿਆ ਜਾ ਰਿਹਾ ਹੈ।ਰਾਹੁਲ (Rahul Gandhi) ਨੇ ਕਿਹਾ, ਸਾਨੂੰ ਮਾਰੋ, ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਇਹ ਸਾਡੀ ਪੁਰਾਣੀ ਆਦਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੇਸ਼ ਵਿੱਚ ਲੋਕਤੰਤਰ ਸੀ, ਅੱਜ ਤਾਨਾਸ਼ਾਹੀ ਹੈ।

ਇਹ ਵੀ ਪੜੋ: ਪ੍ਰਿਯੰਕਾ ਦੀ ਗ੍ਰਿਫਤਾਰੀ ਨੂੰ ਲੈ ਕੇ ਸਿੱਧੂ ਦੀ ਭਾਜਪਾ ਤੇ ਯੂਪੀ ਪੁਲਿਸ ਨੂੰ ਮੁੜ ਲਲਕਾਰ, ਕਿਹਾ...

ਰਾਹੁਲ (Rahul Gandhi) ਨੇ ਕਿਹਾ ਕਿ ਮੈਂ ਜ਼ਮੀਨੀ ਹਕੀਕਤ ਜਾਣਨ ਲਈ ਲਖੀਮਪੁਰ ਜਾਣਾ ਚਾਹੁੰਦਾ ਹਾਂ, ਪਰ ਪੁਲਿਸ ਤੇ ਯੂਪੀ ਸਰਕਾਰ ਰੋਕ ਰਹੀ ਹੈ। ਉਹਨਾਂ ਨੇ ਕਿਹਾ ਕਿ ਉਹ ਦੋ ਮੁੱਖ ਮੰਤਰੀਆਂ ਦੇ ਨਾਲ ਉੱਥੇ ਜਾਣਗੇ। ਉਨ੍ਹਾਂ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ (Agricultural laws) 'ਤੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਖ਼ਤਰਨਾਕ ਹਨ ਤੇ ਉਹਨਾਂ ਨੇ ਹਮਲਾ ਹੈ।

Last Updated : Oct 6, 2021, 3:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.