ਨਵੀਂ ਦਿੱਲੀ: ਪੰਜਾਬ ’ਚ ਪਹਿਲਾਂ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਵੱਖ ਵੱਖ ਜਿ਼ਲ੍ਹਿਆਂ ਦੇ ਪ੍ਰਾਈਮਰੀ ਅਧਿਆਪਕਾਂ ਵੱਲੋਂ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਦੇ ਬਾਹਰ ਪ੍ਰਦਰਸ਼ਨ (Primary Teachers from Punjab Protest Outside Sonia Gandhi Residence) ਕੀਤਾ ਗਿਆ।
ਦੱਸ ਦਈਏ ਕਿ ਇਹ 180 ਅਧਿਆਪਕਾਂ ਦਾ ਉਹੀ ਸਮੂਹ ਹੈ ਜਿਨ੍ਹਾਂ ਨੇ ਪਹਿਲਾਂ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਿਕ ਪ੍ਰਦਰਸ਼ਨ ਕਰ ਰਹੇ ਪ੍ਰਾਈਮਰੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਤੋਂ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਦੇ ਕਈ ਭਰੋਸੇ ਦੇ ਬਾਵਜੂਦ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ।
ਕਾਬਿਲੇਗੌਰ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਪ੍ਰਾਈਮਰੀ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਕਾਨ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਵਾਰ-ਵਾਰ ਮਿੰਨਤਾਂ ਕਰਨ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ ਸੀ। ਅਜਿਹੇ 'ਚ ਉਹ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਰਾਹੁਲ ਗਾਂਧੀ ਕਾਂਗਰਸ ਦੇ ਵੱਡੇ ਨੇਤਾ ਹਨ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ। ਅਜਿਹੇ 'ਚ ਉਨ੍ਹਾਂ ਨੂੰ ਉਮੀਦ ਹੈ ਕਿ ਰਾਹੁਲ ਗਾਂਧੀ ਦੇ ਆਦੇਸ਼ 'ਤੇ ਉਨ੍ਹਾਂ ਨੂੰ ਪੂਰੀ ਤਨਖਾਹ ਜ਼ਰੂਰ ਮਿਲੇਗੀ।
ਇਹ ਵੀ ਪੜੋ: ਪੰਜਾਬ ’ਚ ਭਾਜਪਾ ਦੇ ਕਈ ਲੀਡਰ ਕੋਰੋਨਾ ਪਾਜ਼ੀਟਿਵ, ਮੋਦੀ ਦੀ ਰੈਲੀ ’ਚ ਸੀ ਜਾਣਾ