ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਫਗਾਨਿਸਤਾਨ 'ਚ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਭਾਰਤ ਲਿਆਂਦੇ ਗਏ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਦਿੱਲੀ ਸਥਿਤ ਨਿਵਾਸ 'ਤੇ ਵਫ਼ਦ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਲਿਆਂਦੇ ਤੋਹਫ਼ਿਆਂ ਨੂੰ ਸਵੀਕਾਰ ਕੀਤਾ।
ਇਸ ਦੌਰਾਨ ਅਫਗਾਨਿਸਤਾਨ ਦੇ ਵਫਦ ਨੇ ਪੀਐਮ ਮੋਦੀ ਨੂੰ ਅਫਗਾਨ ਸਾਫਾ ਪਹਿਨਾ ਕੇ ਸਨਮਾਨਿਤ ਕੀਤਾ। ਪੀਐਮ ਮੋਦੀ ਨੇ ਅਫਗਾਨ ਮੂਲ ਦੇ ਭਾਰਤੀ ਲਾਲ ਅਰੇਂਧ ਨਾਲ ਵੀ ਮੁਲਾਕਾਤ ਕੀਤੀ, ਜਿਸ ਨੂੰ ਪਿਛਲੇ ਸਾਲ ਅਫਗਾਨਿਸਤਾਨ ਵਿੱਚ ਅਗਵਾ ਕੀਤਾ ਗਿਆ ਸੀ।
-
Delhi | Prime Minister Narendra Modi met an Afghan Sikh-Hindu delegation at his residence today. pic.twitter.com/vNOM3nzEve
— ANI (@ANI) February 19, 2022 " class="align-text-top noRightClick twitterSection" data="
">Delhi | Prime Minister Narendra Modi met an Afghan Sikh-Hindu delegation at his residence today. pic.twitter.com/vNOM3nzEve
— ANI (@ANI) February 19, 2022Delhi | Prime Minister Narendra Modi met an Afghan Sikh-Hindu delegation at his residence today. pic.twitter.com/vNOM3nzEve
— ANI (@ANI) February 19, 2022
ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਵੱਡੀ ਗਿਣਤੀ 'ਚ ਲੋਕ ਹਿਜਰਤ ਕਰ ਰਹੇ ਹਨ। ਇਸ ਦੇ ਨਾਲ ਹੀ ਉੱਥੇ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਦੀ ਮਦਦ ਲਈ ਭਾਰਤ ਅੱਗੇ ਆਇਆ ਹੈ।
ਭਾਰਤ ਨੇ ਅਫਗਾਨਿਸਤਾਨ ਵਿੱਚ ਸਤਾਏ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੇ ਲੋਕਾਂ ਨੂੰ ਸ਼ਰਨ ਦਿੱਤੀ ਹੈ। ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨ ਲਈ, ਅਫਗਾਨਿਸਤਾਨ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਤਲਵਾਰ ਭੇਂਟ ਕੀਤੀ।
ਇਹ ਵੀ ਪੜ੍ਹੋ: ਕੇਜਰੀਵਾਲ ਬਾਰੇ ਚੰਨੀ ਦੀ ਚਿੱਠੀ ’ਤੇ ਸ਼ਾਹ ਦਾ ਜਵਾਬ, 'ਦੇਸ਼ ਦੀ ਏਕਤਾ ਨਾਲ ਖਿਲਵਾੜ ਬਰਦਾਸ਼ਤ ਨਹੀਂ'