ਅਹਿਮਦਾਬਾਦ: ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਹਿੱਸਾ ਲੈਣ ਜਾ ਰਹੇ ਹਨ। ਗੁਜਰਾਤ ਦੇ ਗ੍ਰਹਿ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਈਟੀਵੀ ਭਾਰਤ ਨੂੰ ਦੱਸਿਆ ਕਿ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਕੱਪ ਫਾਈਨਲ ਲਈ ਮੌਜੂਦ ਹੋਣਗੇ'।
ਨਰਿੰਦਰ ਮੋਦੀ ਸਟੇਡੀਅਮ : ਹੁਣ ਤੱਕ ਭਾਰਤੀ ਟੀਮ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਕੋਈ ਵੀ ਮੈਚ ਨਹੀਂ ਹਾਰੀ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਪਹਿਲੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾ ਕੇ ਟੂਰਨਾਮੈਂਟ ਦੇ ਫਾਈਨਲ 'ਚ ਪ੍ਰਵੇਸ਼ ਕੀਤਾ। ਵਿਰਾਟ ਕੋਹਲੀ ਨੇ ਸੈਮੀਫਾਈਨਲ 'ਚ ਮਹਾਨ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ। ਉਸ ਨੇ ਆਪਣਾ 50ਵਾਂ ਵਨਡੇ ਸੈਂਕੜਾ ਲਗਾ ਕੇ ਤੇਂਦੁਲਕਰ ਨੂੰ ਪਿੱਛੇ ਛੱਡ ਦਿੱਤਾ। ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਵਿੱਚ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਆਸਟਰੇਲੀਆ ਨੇ ਦੱਖਣੀ ਅਫਰੀਕਾ ਨੂੰ 3 ਵਿਕਟਾਂ ਨਾਲ ਹਰਾ ਕੇ 2023 ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ 1.32 ਲੱਖ ਦਰਸ਼ਕਾਂ ਵਿਚਕਾਰ ਇਸ ਇਤਿਹਾਸਕ ਮੈਚ ਨੂੰ ਦੇਖਣਗੇ। ਪ੍ਰਸ਼ੰਸਕ ਵੀ ਪੀਐਮ ਮੋਦੀ ਦੀ ਮੌਜੂਦਗੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
- ਵਿਸ਼ਵ ਕੱਪ 2023 ਦੇ ਫਾਇਨਲ ਵਿੱਚ ਪਹੁੰਚਿਆ ਆਸਟ੍ਰੇਲੀਆ, ਰੋਮਾਂਚਿਕ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੂੰ 3 ਵਿਕਟਾਂ ਨਾਲ ਹਰਾਇਆ
- ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ ਕਰੇਗੀ ਏਅਰ ਸ਼ੋਅ, ਸਮਾਪਤੀ ਸਮਾਰੋਹ ਦਾ ਵੀ ਹੋਵੇਗਾ ਆਯੋਜਨ
- ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਛਿੱਲ ਲਾਹੁਣ 'ਤੇ ਉਤਰੇ ਅਹਿਮਦਾਬਾਦ ਦੇ ਹੋਟਲ ਮਾਲਕ, ਸਰਕਾਰ ਹੋਈ ਮੂਕ, ਇਕ ਰਾਤ ਦਾ ਕਿਰਾਇਆ ਸੁਣ ਉੱਡ ਜਾਣਗੇ ਹੋਸ਼
ਭਾਰਤ ਨੇ ਦੋ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ: ਐਤਵਾਰ ਨੂੰ ਹੋਣ ਵਾਲੇ ਇਸ ਮਹੱਤਵਪੂਰਨ ਮੈਚ ਲਈ ਗੁਜਰਾਤ ਕ੍ਰਿਕਟ ਸੰਘ (ਜੀ.ਸੀ.ਏ.) ਨੇ ਸ਼ਾਨਦਾਰ ਪ੍ਰਬੰਧ ਕੀਤੇ ਹਨ। 2011 ਦੇ ਐਡੀਸ਼ਨ ਤੋਂ ਬਾਅਦ ਆਈਸੀਸੀ ਵਨਡੇ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਦਾ ਇਹ ਪਹਿਲਾ ਪ੍ਰਦਰਸ਼ਨ ਹੋਵੇਗਾ। ਭਾਰਤ ਨੇ ਦੋ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਜਿਸ ਵਿੱਚ 1983 ਵਿੱਚ ਕਪਿਲ ਦੇਵ ਦੀ ਅਗਵਾਈ ਵਿੱਚ ਅਤੇ 2011 ਵਿੱਚ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਿੱਚ ਜਿੱਤ ਹਾਸਲ ਕੀਤੀ ਸੀ।