ETV Bharat / bharat

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਜੀ-20 ਸੰਮੇਲਨ 'ਚ ਲੈਣਗੇ ਹਿੱਸਾ - ਦਿੱਲੀ ਵਿੱਚ ਜੀ 20 ਸੰਮੇਲਨ

ਜੀ-20 ਸੰਮੇਲਨ ਅਗਲੇ ਮਹੀਨੇ ਨਵੀਂ ਦਿੱਲੀ ਵਿੱਚ ਹੋਵੇਗਾ। ਇਸ 'ਚ ਆਸਟ੍ਰੇਲੀਆ ਦੇ ਪੀਐੱਮ ਐਂਥਨੀ ਅਲਬਾਨੀਜ਼ ਸ਼ਾਮਲ ਹੋਣਗੇ।

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਜੀ-20 ਸੰਮੇਲਨ 'ਚ ਲੈਣਗੇ ਹਿੱਸਾ

author img

By

Published : Aug 12, 2023, 3:54 PM IST

ਨਵੀਂ ਦਿੱਲੀ— ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ 9 ਅਤੇ 10 ਸਤੰਬਰ ਨੂੰ ਦਿੱਲੀ 'ਚ ਹੋਣ ਵਾਲੇ ਜੀ-20 ਸੰਮੇਲਨ 'ਚ ਹਿੱਸਾ ਲੈਣਗੇ। ਇਹ ਜਾਣਕਾਰੀ ਆਸਟ੍ਰੇਲੀਆ ਸਰਕਾਰ ਨੇ ਸ਼ਨੀਵਾਰ ਨੂੰ ਦਿੱਤੀ। ਅਲਬਾਨੀਜ਼ ਦਾ ਭਾਰਤ ਦੌਰਾ ਉਨ੍ਹਾਂ ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਹਿੱਸਾ ਹੋਵੇਗਾ। ਭਾਰਤ ਤੋਂ ਇਲਾਵਾ ਅਲਬਾਨੀਜ਼ ਇੰਡੋਨੇਸ਼ੀਆ ਅਤੇ ਫਿਲੀਪੀਨਜ਼ ਦਾ ਵੀ ਦੌਰਾ ਕਰਨਗੇ। ਆਸਟ੍ਰੇਲੀਆ ਸਰਕਾਰ ਨੇ ਇਕ ਬਿਆਨ 'ਚ ਕਿਹਾ, ''9 ਅਤੇ 10 ਸਤੰਬਰ ਨੂੰ ਪ੍ਰਧਾਨ ਮੰਤਰੀ ਨਵੀਂ ਦਿੱਲੀ 'ਚ ਜੀ-20 ਨੇਤਾਵਾਂ ਦੇ ਸੰਮੇਲਨ 'ਚ ਸ਼ਿਰਕਤ ਕਰਨਗੇ।''

ਜੀ-20 : ਆਸਟ੍ਰੇਲੀਆ ਸਰਕਾਰ ਨੇ ਬਿਆਨ 'ਚ ਕਿਹਾ ਗਿਆ ਹੈ ਕਿ ਜੀ-20 ਵਿਸ਼ਵ ਆਰਥਿਕ ਸਹਿਯੋਗ ਲਈ ਵਿਸ਼ਵ ਦਾ ਪ੍ਰਮੁੱਖ ਮੰਚ ਹੈ ਅਤੇ ਹਾਜ਼ਰ ਨੇਤਾ ਗਲੋਬਲ ਆਰਥਿਕਤਾ ਨੂੰ ਮਜ਼ਬੂਤ, ਟਿਕਾਊ ਅਤੇ ਲਚਕੀਲੇ ਵਿਕਾਸ ਵੱਲ 'ਤੇ ਧਿਆਨ ਕੇਂਦਰਿਤ ਕਰਨਗੇ। ਅਲਬਾਨੀਜ਼ ਨੇ ਕਿਹਾ "ਇਹ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੈ ਕਿ ਆਸਟ੍ਰੇਲੀਆ ਸਾਂਝੀਆਂ ਚੁਣੌਤੀਆਂ ਅਤੇ ਮੌਕਿਆਂ ਨੂੰ ਹੱਲ ਕਰਨ ਲਈ ਜੀ-20 ਵਰਗੇ ਬਹੁਪੱਖੀ ਆਰਥਿਕ ਫੋਰਮ ਸਮੇਤ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

ਵਿਕਾਸਸ਼ੀਲ ਅਰਥਵਿਵਸਥਾਵਾਂ ਦਾ ਇੱਕ ਮੰਚ: ਜੀ-20 ਵਿਸ਼ਵ ਦੀਆਂ ਪ੍ਰਮੁੱਖ ਵਿਕਸਤ ਅਤੇ ਵਿਕਾਸਸ਼ੀਲ ਅਰਥਵਿਵਸਥਾਵਾਂ ਦਾ ਇੱਕ ਮੰਚ ਹੈ। ਇਸ ਦੇ ਮੈਂਬਰ ਗਲੋਬਲ ਕੁੱਲ ਘਰੇਲੂ ਉਤਪਾਦ ਦੇ ਲਗਭਗ 85 ਪ੍ਰਤੀਸ਼ਤ, ਵਿਸ਼ਵ ਵਪਾਰ ਦੇ 75 ਪ੍ਰਤੀਸ਼ਤ ਤੋਂ ਵੱਧ, ਅਤੇ ਵਿਸ਼ਵ ਆਬਾਦੀ ਦੇ ਲਗਭਗ ਦੋ-ਤਿਹਾਈ ਹਿੱਸੇ ਦੀ ਨੁਮਾਇੰਦਗੀ ਕਰਦੇ ਹਨ। ਜੀ-20 ਸਮੂਹ ਵਿੱਚ ਭਾਰਤ, ਅਰਜਨਟੀਨਾ, ਆਸਟ੍ਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂਨਾਈਟਿਡ ਕਿੰਗਡਮ, ਅਮਰੀਕਾ ਅਤੇ ਯੂਰਪੀਅਨ ਯੂਨੀਅਨ ਸੰਘ ਸ਼ਾਮਿਲ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.