ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸੋਮਵਾਰ ਨੂੰ ਉੱਤਰ ਪ੍ਰਦੇਸ਼ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਅਗਲੇ ਸਾਲ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਰਣਨੀਤੀ ਸਬੰਧੀ ਵਿਚਾਰ ਵਟਾਂਦਰੇ ਲਈ ਵਰਚੁਅਲ ਬੈਠਕ ਕਰੇਗੀ। ਗਾਂਧੀ ਵਲੋਂ ਸਵੇਰੇ 10 ਵਜੇ ਬੈਠਕ ਬੁਲਾਈ ਗਈ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪ੍ਰਿਯੰਕਾ ਗਾਂਧੀ ਨੇ ਬਲਾਕ ਪ੍ਰਧਾਨ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਹੋਈ ਹਿੰਸਾ ਦੀਆਂ ਘਟਨਾਵਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ਦੀ ਨਿੰਦਾ ਕੀਤੀ ਸੀ।
ਇਹ ਵੀ ਪੜ੍ਹੋ:Assembly Elections 2022: ਵੋਟਾਂ ‘ਤੇ ਭਾਰੀ ਪੈਂਦਾ ਨਸ਼ਾ, ਵੇਖੋ ਖਾਸ ਰਿਪੋਰਟ
ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਸਰਕਾਰ 'ਤੇ ਇਕ ਔਰਤ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਅਤੇ ਉਸ ਨਾਲ ਗਲਤ ਵਿਵਹਾਰ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਇੱਕ ਵੀਡੀਓ ਕਲਿੱਪ ਵੀ ਸਾਂਝੀ ਕੀਤੀ, ਜਿਸ ਵਿੱਚ ਲੋਕ ਇੱਕ ਔਰਤ ਨਾਲ ਦੁਰਵਿਵਹਾਰ ਕਰਦੇ ਵੇਖੇ ਗਏ ਸਨ। ਪ੍ਰਿਯੰਕਾ ਗਾਂਧੀ ਨੇ ਆਪਣੇ ਇੱਕ ਟਵੀਟ ਵਿੱਚ ਕਿਹਾ ਕਿ "ਕੁਝ ਸਾਲ ਪਹਿਲਾਂ ਇੱਕ ਬਲਾਤਕਾਰ ਪੀੜਤ ਲੜਕੀ ਨੇ ਇੱਕ ਭਾਜਪਾ ਵਿਧਾਇਕ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਸੀ, ਉਸ ਦੇ ਨਾਲ ਉਸਦੇ ਪੂਰੇ ਪਰਿਵਾਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਅੱਜ ਬੀਜੇਪੀ ਨੇ ਇੱਕ ਔਰਤ ਦੀ ਨਾਮਜ਼ਦਗੀ ਰੋਕਣ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਉਹੀ ਵਿਵਹਾਰ ਮੁੜ ਦੁਹਰਾਇਆ ਹੈ।
ਇਹ ਵੀ ਪੜ੍ਹੋ:ਕੇਜਰੀਵਾਲ ਨੇ ਉਤਰਾਖੰਡ 'ਚ ਕੀਤਾ ਮੁਫਤ ਬਿਜਲੀ ਦੇਣ ਦਾ ਚੋਣ ਵਾਅਦਾ