ਨਵੀਂ ਦਿੱਲੀ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਵਿੱਚ ਨਾਇਟ ਕਰਫਿਉ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ 30 ਅਪ੍ਰੈਲ ਤੱਕ ਲਾਗੂ ਰਹਿਣਗੇ। ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ।
ਇਨ੍ਹਾਂ ਲੋਕਾਂ ਨੂੰ ਸ਼ਰਤਾਂ ਦੇ ਨਾਲ ਹੋਵੇਗੀ ਰਾਹਤ
- ਜੋ ਲੋਕਾਂ ਵੈਕਸੀਨ ਲਗਵਾਉਣ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਰਾਹਤ ਹੋਵੇਗੀ।
- ਟਿਕਟ ਦਿਖਾਉਣ 'ਤੇ ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ 'ਤੇ ਜਾਣ-ਆਉਣ ਵਾਲੇ ਯਾਤਰੀਆਂ ਨੂੰ ਰਾਹਤ ਦਿੱਤੀ ਜਾਵੇਗੀ।
- ਬੱਸ, ਮੈਟਰੋ, ਆਟੋ ਨੂੰ ਨਿਰਧਾਰਤ ਸਮੇਂ ਦੌਰਾਨ ਉਨ੍ਹਾਂ ਲੋਕਾਂ ਨੂੰ ਲੈ ਕੇ ਆਉਣ ਤੇ ਲੈ ਕੇ ਜਾਣ ਦੀ ਇਜ਼ਾਜਦ ਹੋਵੇਗੀ, ਜਿਨ੍ਹਾਂ ਨੂੰ ਕਰਫਿਊ ਦੌਰਾਨ ਛੋਟ ਦਿੱਤੀ ਗਈ ਹੈ।
- ਰਾਸ਼ਨ, ਕਰਿਆਨੇ, ਫਲ, ਸਬਜ਼ੀਆਂ, ਦੁੱਧ, ਦਵਾਈ ਨਾਲ ਜੁੜੇ ਦੁਕਾਨਦਾਰਾਂ ਨੂੰ ਸਿਰਫ ਈ-ਪਾਸ ਨਾਲ ਹੀ ਮੁਵਮੈਂਟ ਦੀ ਰਾਹਤ ਹੋਵੇਗੀ।
- ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਵੀ ਈ-ਪਾਸ ਨਾਲ ਹੀ ਰਾਹਤ ਹੋਵੇਗੀ।
- ਆਈਡੀ ਕਾਰਡ ਦਿਖਾਉਣ 'ਤੇ ਪ੍ਰਾਈਵੇਟ ਡਾਕਟਰ ਨਰਸ ਪੈਰਾ ਮੈਡੀਕਲ ਸਟਾਫ ਨੂੰ ਵੀ ਰਾਹਤ ਹੋਵੇਗੀ।