ETV Bharat / bharat

ਕਿਸਾਨ ਪਹਿਲਾਂ ਤੋਂ ਹੀ ਤੈਅ ਰਸਤੇ 'ਤੇ ਹੀ ਚੱਲ ਰਹੇ ਹਨ: ਰਾਜੇਵਾਲ - ਕਿਸਾਨ ਆਗੂ ਰਾਕੇਸ਼ ਟਿਕੈਤ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕ ਪੁਲਿਸ ਦੇ ਬੈਰੀਕੈਡ ਤੋੜ ਕੇ ਅੱਜ ਲਾਲ ਕਿਲ੍ਹੇ ਵਿੱਚ ਦਾਖ਼ਲ ਹੋ ਗਏ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਕੇਸਰੀ ਝੰਡੇ ਲਹਿਰਾ ਦਿੱਤੇ ਹਨ। ਇਸ ਦੌਰਾਨ ਲੋਕਾਂ ਅਤੇ ਦਿੱਲੀ ਪੁਲਿਸ ਵਿਚਕਾਰ ਝੜਪਾਂ ਹੋਈਆਂ। ਦਿੱਲੀ ਪੁਲਿਸ ਨੇ ਲੋਕਾਂ ਨੂੰ ਰੋਕਣ ਲਈ ਜਿੱਥੇ ਪਾਣੀ ਦੀਆਂ ਬੁਛਾੜਾਂ ਕੀਤੀ, ਉੱਥੇ ਹੀ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਪਰ ਲੋਕਾਂ ਨੇ ਦਿੱਲੀ ਕਿਲ੍ਹੇ ਵਿੱਚ ਪਹੁੰਚ ਕੇ ਵੱਖ-ਵੱਖ ਥਾਵਾਂ ‘ਤੇ ਕੇਸਰੀ ਝੰਡੇ ਲਹਿਰਾ ਦਿੱਤੇ।

ਕਿਸਾਨ ਪਹਿਲਾਂ ਤੋਂ ਹੀ ਤੈਅ ਰਸਤੇ 'ਤੇ ਹੀ ਚੱਲ ਰਹੇ ਹਨ: ਰਾਜੇਵਾਲ

author img

By

Published : Jan 26, 2021, 4:29 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕ ਪੁਲਿਸ ਦੇ ਬੈਰੀਕੈਡ ਤੋੜ ਕੇ ਅੱਜ ਲਾਲ ਕਿਲ੍ਹੇ ਵਿੱਚ ਦਾਖ਼ਲ ਹੋ ਗਏ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਕੇਸਰੀ ਝੰਡੇ ਲਹਿਰਾ ਦਿੱਤੇ ਹਨ। ਇਸ ਦੌਰਾਨ ਲੋਕਾਂ ਅਤੇ ਦਿੱਲੀ ਪੁਲਿਸ ਵਿਚਕਾਰ ਝੜਪਾਂ ਹੋਈਆਂ। ਦਿੱਲੀ ਪੁਲਿਸ ਲੋਕਾਂ ਨੂੰ ਰੋਕਣ ਲਈ ਜਿੱਥੇ ਪਾਣੀ ਦੀਆਂ ਬੁਛਾੜਾਂ ਕੀਤੀ, ਉੱਥੇ ਹੀ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਪਰ ਲੋਕਾਂ ਨੇ ਦਿੱਲੀ ਕਿਲ੍ਹੇ ਵਿੱਚ ਪਹੁੰਚ ਕੇ ਵੱਖ-ਵੱਖ ਥਾਵਾਂ ‘ਤੇ ਕੇਸਰੀ ਝੰਡੇ ਲਹਿਰਾ ਦਿੱਤੇ। ਇਥੇ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਪਰ ਇਸ ਤੋਂ ਪਹਿਲਾਂ ਉਨ੍ਹਾਂ ਦੀ ਆਈਟੀਓ ਵਿੱਚ ਪੁਲਿਸ ਨਾਲ ਝੜਪ ਹੋਈ। ਇਸਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਬਰਸਾਏ। ਇਸ ਕਾਰਨ ਉਥੇ ਹਾਲਾਤ ਤਣਾਅਪੂਰਨ ਹੋ ਗਏ ਹੈ।

ਪ੍ਰਾਪਤ ਸੂਚਨਾ ਮੁਤਾਬਕ ਇਸ ਹਿੰਸਾ ਵਿੱਚ ਦਰਜਨਾਂ ਲੋਕ ਜ਼ਖ਼ਮੀ ਹੋ ਗਏ ਤੇ ਪੁਲਿਸ ਜਵਾਨਾਂ ਨੂੰ ਵੀ ਸੱਟਾਂ ਲੱਗੀਆਂ ਹਨ। ਇਸ ਦੌਰਾਨ ਬਸਾਂ ਅਤੇ ਕਾਰਾਂ ਦੀ ਭੰਨ ਤੋੜ ਕੀਤੀ ਗਈ। ਕਿਸਾਨ, ਪੁਲਿਸ ਰੋਕਾਂ ਤੋੜ ਕੇ ਪੈਦਲ ਹੀ ਅੱਗੇ ਵਧ ਗਏ। ਇਸ ਦੌਰਾਨ ਗਾਜ਼ੀਪੁਰ ਬਾਰਡਰ ਦੀ ਪਰੇਡ ਅਕਸ਼ਰਧਾਮ ਪੁੱਜੀ ਤੇ ਪੁਲਿਸ ਨੇ ਉਸ ’ਤੇ ਅੱਥਰੂ ਗੈਸ ਦੇ ਗੋਲੇ ਬਰਸਾਏ। ਉਧਰ ਟਿਕਰੀ ਬਾਰਡਰ ਤੋਂ ਸ਼ੁਰੂ ਹੋਈ ਪਰੇਡ ਨੂੰ ਨਾਂਗਲੋਈ ਵਿੱਚ ਰੋਕ ਲਿਆ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਤੋਂ ਨਿਰਧਾਰਤ ਰਸਤੇ ’ਤੇ ਚੱਲ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵਿਚੋਂ ਕੋਈ ਵੀ ਬਾਹਰੀ ਰਿੰਗ ਰੋਡ ‘ਤੇ ਨਹੀਂ ਗਿਆ। ਰਾਜੇਵਾਲ ਨੇ ਕਿਹਾ, “ਅਸੀਂ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਨਿੰਦਾ ਕਰਦੇ ਹਾਂ, ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।”

ਕਿਸਾਨ ਆਗੂ ਯੋਗਿੰਦਰ ਯਾਦਵ ਨੇ ਵੀ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਹੋ-ਹੱਲਾ ਸ਼ਰਮਿੰਦਗੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ, “ਮੈਂ ਸਭ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ। ਲਾਲ ਕਿਲ੍ਹੇ 'ਤੇ ਜਾ ਕੇ ਝੰਡਾ ਲਹਿਰਰਾਉਣਾ ਬਿਲਕੁਲ ਗ਼ਲਤ ਹੈ। ਇਸ ਦੀ ਮੈਂ ਨਿੰਦਾ ਕਰਦਾ ਹੈ। ਇਹ ਕਿਸੇ ਵੀ ਤਰ੍ਹਾਂ ਨਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ।” ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹੁਣ ਤੱਕ ਸ਼ਾਂਤੀ ਬਣਾ ਕੇ ਰੱਖੀ ਹੈ। ਕੁਝ ਲੋਕਾਂ ਦੀ ਵਜ੍ਹਾ ਨਾਲ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜ਼ਿਆਦਾ ਜਾਣਕਾਰੀ ਨਹੀਂ ਹੈ। ਇਸ ਦਾ ਵਿਸ਼ਲੇਸ਼ਣ ਬਾਅਦ ਵਿੱਚ ਕਰਾਂਗੇ।

ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਸ਼ਾਂਤਮਈ ਤਰੀਕੇ ਨਾਲ ਚੱਲ ਰਹੀ ਹੈ। ਦੋ ਮਹੀਨੇ ਤੋਂ ਦਿੱਲੀ ਦੀਆਂ ਹੱਦਾਂ ‘ਤੇ ਬੈਠੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਪੂਰਤੀ ਹੋਈ ਹੈ।''ਕਿਸਾਨਾਂ ਦੀਆਂ ਭਾਵਨਾਵਾਂ ਨਾਲ ਜੋ ਰੂਟ ਬਣੇਗਾ ਉਸੇ ਰੂਟ ‘ਤੇ ਚੱਲਾਂਗੇ। ਪੁਲਿਸ ਨੇ ਵੀ ਆਪਣਾ ਵਾਅਦਾ ਨਹੀਂ ਨਿਭਾਇਆ। ਉਨ੍ਹਾਂ ਨੇ ਕਿਹਾ ਸੀ ਕਿ 26 ਜਨਵਰੀ ਤੋਂ ਪਹਿਲਾਂ ਬੈਰੀਕੇਡਿੰਗ ਤੋੜ ਦਿੱਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ।”

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਅਸੀਂ ਜਾਣਦੇ ਹਾਂ ਕਿ ਦਿੱਕਤਾਂ ਖੜ੍ਹੀਆਂ ਕਰਨ ਵਾਲੇ ਲੋਕ ਕੌਣ ਹਨ, ਅਸੀਂ ਉਨ੍ਹਾਂ ਨੂੰ ਪਛਾਣਦੇ ਹਾਂ। ਉਹ ਸਿਆਸੀ ਦਲਾਂ ਦੇ ਲੋਕ ਹਨ, ਜੋ ਅੰਦੋਲਨ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।”

ETV Bharat Logo

Copyright © 2025 Ushodaya Enterprises Pvt. Ltd., All Rights Reserved.