ਪੁਣੇ— ਮਹਾਰਾਸ਼ਟਰ ਦੇ ਪੁਣੇ ਸ਼ਹਿਰ 'ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੁਣੇ 'ਚ ਅਮਰਾਵਤੀ ਪੁਲਸ ਬਲ ਦੇ ਸਹਾਇਕ ਪੁਲਸ ਕਮਿਸ਼ਨਰ ਭਰਤ ਗਾਇਕਵਾੜ ਅਤੇ ਉਨ੍ਹਾਂ ਦੀ ਪਤਨੀ ਅਤੇ ਭਤੀਜੇ ਦੀਆਂ ਲਾਸ਼ਾਂ ਸ਼ੱਕੀ ਹਾਲਤ 'ਚ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ 4 ਵਜੇ ਦੇ ਕਰੀਬ ਵਾਪਰੀ। ਮ੍ਰਿਤਕਾਂ ਦੇ ਨਾਂ ਮੋਨੀ ਗਾਇਕਵਾੜ (ਉਮਰ 44), ਭਤੀਜੇ ਦੀਪਕ ਗਾਇਕਵਾੜ (ਉਮਰ 35) ਹਨ। ਇਸ ਘਟਨਾ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕਤਲ ਜਾਂ ਖੁਦਕੁਸ਼ੀ: ਪੁਲਿਸ ਅਧਿਕਾਰੀ ਸਮੇਤ ਤਿੰਨ ਲੋਕਾਂ ਦੀ ਮੌਤ ਨੇ ਪੁਲਿਸ ਮਹਿਕਮੇ 'ਚ ਹੜਕੰਪ ਮਚਾ ਦਿੱਤਾ ਹੈ। ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਕਤਲ ਹੈ ਜਾਂ ਖੁਦਕੁਸ਼ੀ ਦਾ ਮਾਮਲਾ। ਘਟਨਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਭਰਤ ਗਾਇਕਵਾੜ ਨੇ ਆਪਣੀ ਪਤਨੀ ਅਤੇ ਭਤੀਜੇ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕਰਨ ਦਾ ਸ਼ੱਕ ਹੈ
ਜਲਦ ਖੁਲਾਸਾ ਕਰੇਗੀ ਪੁਲਸ : ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੜਿੱਕ ਪੁਲਿਸ ਮੌਕੇ 'ਤੇ ਪਹੁੰਚ ਗਈ। ਭਰਤ ਗਾਇਕਵਾੜ ਅਮਰਾਵਤੀ ਪੁਲਿਸ ਫੋਰਸ ਵਿੱਚ ਸਹਾਇਕ ਕਮਿਸ਼ਨਰ ਵਜੋਂ ਕੰਮ ਕਰ ਰਿਹਾ ਸੀ। ਉਸਦਾ ਪਰਿਵਾਰ ਪੁਣੇ ਵਿੱਚ ਰਹਿੰਦਾ ਸੀ। ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਗਾਇਕਵਾੜ ਨੇ ਇਹ ਕਦਮ ਕਿਉਂ ਚੁੱਕਿਆ। ਤੁਹਾਨੂੰ ਦੱਸ ਦੇਈਏ ਕਿ ਇਹ ਕਈ ਵਾਰ ਦੇਖਿਆ ਗਿਆ ਹੈ ਕਿ ਪੁਲਿਸ ਅਫਸਰਾਂ ਨੇ ਤਣਾਅ ਵਿੱਚ ਖਤਰਨਾਕ ਕਦਮ ਚੁੱਕੇ ਹਨ। ਅਜਿਹੀਆਂ ਘਟਨਾਵਾਂ ਪਰਿਵਾਰਕ ਕਲੇਸ਼ ਵਿੱਚ ਵੀ ਦੇਖਣ ਨੂੰ ਮਿਲਦੀਆਂ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕੀ ਗਾਇਕਵਾੜ ਨੇ ਕਤਲ ਤੋਂ ਬਾਅਦ ਖੁਦਕੁਸ਼ੀ ਕੀਤੀ ਹੈ। ਜਾਣਕਾਰੀ ਮੁਤਾਬਕ ਪੁਣੇ ਪੁਲਸ ਜਲਦ ਹੀ ਇਸ ਮਾਮਲੇ ਦਾ ਖੁਲਾਸਾ ਕਰੇਗੀ।
,