ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਦਿੱਲੀ ਵਿੱਚ ਕਾਂਗਰਸ ਚੋਣ ਕਮੇਟੀ ਦੀ ਬੈਠਕ (Congress' Screening Committee meeting) ਹੋਈ। ਇਸ ਬੈਠਕ ਵਿੱਚ ਪੰਜਾਬ ਦੀ ਚੋਣ ਕਮੇਟੀ ਤੇ ਸੀਨੀਅਰ ਆਗੂ ਮੌਜੂਦ ਸਨ। ਬੈਠਕ ਦਿੱਲੀ ਵਿਖੇ ਦੇਰ ਰਾਤ ਤਕ ਚੱਲੀ।
ਇਹ ਵੀ ਪੜੋ: ਕਿਸਾਨਾਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਵੇਗੀ ਬੈਠਕ, ਇਹ ਹਨ ਮੰਗਾਂ...
ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਪੰਜਾਬ ਚੋਣਾਂ ਲਈ ਕਾਂਗਰਸ ਦੀ ਸਕਰੀਨਿੰਗ ਕਮੇਟੀ (Congress' Screening Committee meeting) ਨੇ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਇੱਕ ਪਰਿਵਾਰ ਵਿੱਚੋਂ ਸਿਰਫ਼ ਇੱਕ ਮੈਂਬਰ ਨੂੰ ਹੀ ਪਾਰਟੀ ਟਿਕਟ ਦੇਣ ਦਾ ਫੈਸਲਾ ਕੀਤਾ ਹੈ ਤੇ 117 ਸੀਟਾਂ ’ਤੇ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਜਲਦ ਅਗਲੀ ਮੀਟਿੰਗ ਹੋਵੇਗੀ ਤੇ ਟਿਕਟਾਂ ਬਾਰੇ ਫੈਸਲਾ ਕਰ ਲਿਆ ਜਾਵੇਗਾ।
ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ: ਸੁਖਬੀਰ ਬਾਦਲ
ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਜੈ ਮਾਕਨ ਨੇ ਕਿਹਾ ਕਿ ਇਹ ਬਹੁਤ ਵਧੀਆ ਚਰਚਾ ਸੀ। ਉਮੀਦਵਾਰਾਂ ਦੀ ਚੋਣ ਸਾਰਿਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤੀ ਜਾਵੇਗੀ।
ਪ੍ਰਚਾਰ ਕਮੇਟੀ ਦੀ ਵੀ ਹੋਈ ਮੀਟਿੰਗ
ਉਥੇ ਹੀ ਕਾਂਗਰਸ ਪ੍ਰਚਾਰ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਪੰਜ ਸਾਲਾਂ ਦੇ ਅਸੀਂ ਕੰਮ ਕੀਤੇ ਹਨ ਵਿੱਚ ਕੀ-ਕੀ ਕੰਮ ਕੀਤੇ ਹਨ, ਉਨ੍ਹਾਂ ਇਕੱਠੇ ਕਿਵੇਂ ਲੈ ਕੇ ਚੱਲਣਾ ਹੈ, ਇਹ ਸਾਰੀਆਂ ਗੱਲਾਂ ਹੋਈਆਂ ਹਨ। ਹਰ ਇੱਕ ਗੱਲ 'ਤੇ ਸਭ ਨੇ ਇਕ ਸੁਰ ਵਿੱਚ ਗੱਲ ਕੀਤੀ ਹੈ। ਸੋਨੀਆਂ ਗਾਂਧੀ, ਰਾਹੁਲ ਗਾਂਧੀ ਦੀ ਰਹਿਨੁਮਾਈ ਵਿੱਚ ਗੱਲ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਚੈਅਰਮੈਨ ਸੁਨੀਲ ਜਾਖੜ ਵੀ ਸਾਡੇ ਨਾਲ ਮੌਜੂਦ ਸੀ। ਪੀਸੀਸੀ ਵੱਲੋਂ ਪਰਗਟ ਸਿੰਘ ਵੀ ਇੱਥੇ ਮੌਜੂਦ ਸੀ।
ਕਮੇਟੀ ਦੀ ਮੀਟਿੰਗ ਉਪਰੰਤ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪ੍ਰਚਾਰ ਕਮੇਟੀ ਨੇ ਚੋਣਾਂ ਲਈ ਮੀਟਿੰਗ ਕੀਤੀ ਹੈ। ਇਸ ਤੋਂ ਇਲਾਵਾ ਹਰੇਕ ਮੁੱਦੇ ’ਤੇ ਖੁੱਲ੍ਹ ਕੇ ਹਾਂ ਪੱਖੀ ਚਰਚਾ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਜਾਏਗੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਲੋਕਸਭਾ ਅਤੇ ਰਾਜਸਭਾ ਦੇ ਪੰਜਾਬ ਤੋਂ ਮੈਂਬਰਾਂ ਨੇ ਆਪੋ ਆਪਣੀ ਰਾਏ ਰੱਖੀ 'ਤੇ ਸਮਾਜ ਦੀਆਂ ਸਾਰੀਆਂ ਸ਼੍ਰੇਣੀਆਂ ਤੱਕ ਪਹੁੰਚ ਕੀਤੀ ਜਾਵੇਗੀ।
ਉਥੇ ਹੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਿਹਰੀ ਵਿੱਚ ਜਾਇਆ ਜਾਵੇਗਾ। ਪੰਜਾਬ ਵਿੱਚ ਪ੍ਰਚਾਰ ਦੀ ਸ਼ੁਰੂਆਤ ਰਾਹੁਲ ਗਾਂਧੀ ਕਰਨਗੇ (Rahul will kick off campaign in Punjab) ਤੇ ਉਹ ਛੇਤੀ ਹੀ ਪੰਜਾਬ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਚੋਣ ਪ੍ਰਚਾਰ ਦੇ ਸਾਰੇ ਤਰੀਕੇ ਅਪਣਾਏ ਜਾਣਗੇ।