ETV Bharat / bharat

Punjab Assembly Election 2022: ਰਾਹੁਲ ਗਾਂਧੀ ਦੀ ਉੱਚ ਪੱਧਰੀ ਮੀਟਿੰਗ, ਆਗੂਆਂ ਨੂੰ ਦਿੱਤਾ ਇਕਜੁੱਟਤਾ ਦਾ ਮੰਤਰ

ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁੱਧਵਾਰ ਦੇਰ ਰਾਤ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਲੀਡਰਸ਼ਿਪ ਨੂੰ ਇੱਕਜੁੱਟ ਹੋਣ ਦਾ ਮੰਤਰ ਦਿੱਤਾ ਗਿਆ ਹੈ।

author img

By

Published : Dec 2, 2021, 7:18 AM IST

Updated : Dec 2, 2021, 9:32 AM IST

ਰਾਹੁਲ ਗਾਂਧੀ ਦੀ ਉੱਚ ਪੱਧਰੀ ਮੀਟਿੰਗ
ਰਾਹੁਲ ਗਾਂਧੀ ਦੀ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ: ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਲੀਡਰਸ਼ਿਪ ਨਾਲ ਉੱਚ ਪੱਧਰੀ ਮੀਟਿੰਗ ਕਰਕੇ (Rahul Gandhi Meeting Punjab Leaders) ਇਕਜੁੱਟ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ।

ਇਹ ਬੈਠਕ ਰਾਹੁਲ ਗਾਂਧੀ ਦੀ ਰਿਹਾਇਸ਼ 12 ਤੁਗਲਕ ਲੇਨ 'ਤੇ ਹੋਈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਲਕਾ ਇੰਚਾਰਜ ਹਰੀਸ਼ ਚੌਧਰੀ ਸ਼ਾਮਲ ਸਨ। ਇਸ ਮੁਲਾਕਾਤ ਤੋਂ ਪਹਿਲਾਂ ਗਾਂਧੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਵੀ ਗੱਲਬਾਤ ਕੀਤੀ।

ਰਾਹੁਲ ਗਾਂਧੀ ਨੇ ਤਿੰਨਾਂ ਆਗੂਆਂ ਚੰਨੀ, ਸਿੱਧੂ ਅਤੇ ਜਾਖੜ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਵੱਖ-ਵੱਖ ਸਮਾਂ ਦਿੱਤਾ। ਸੂਤਰਾਂ ਅਨੁਸਾਰ ਪਾਰਟੀ ਹਾਈਕਮਾਂਡ ਨੇ ਸੂਬਾਈ ਲੀਡਰਸ਼ਿਪ ਨੂੰ ਆਗਾਮੀ ਵਿਧਾਨ ਸਭਾ ਚੋਣਾਂ 'ਤੇ ਧਿਆਨ ਕੇਂਦਰਿਤ ਕਰਨ ਅਤੇ ਪਾਰਟੀ ਲਈ ਇਕਜੁੱਟ ਹੋ ਕੇ ਕੰਮ ਕਰਨ (state leaders to stay united) ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ: 2 ਦਸੰਬਰ ਨੂੰ ਕੇਜਰੀਵਾਲ ਦੀ ਚੌਥੀ ਗਰੰਟੀ: ਮਾਨ

ਇਹ ਵੀ ਖ਼ਬਰ ਹੈ ਕਿ ਪੰਜਾਬ ਦੇ ਆਗੂਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਕ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਪਾਰਟੀ ਦਾ ਅਕਸ ਪ੍ਰਭਾਵਿਤ ਨਾ ਹੋਵੇ। ਇਹ ਕਾਂਗਰਸ ਦੀ ਸੂਬਾ ਇਕਾਈ ਦੇ ਅੰਦਰ ਚੱਲ ਰਹੀ ਖਿੱਚੋਤਾਣ ਦੇ ਦੌਰਾਨ ਆਇਆ ਹੈ, ਜਿੱਥੇ ਸਿੱਧੂ ਪੰਜਾਬ ਵਿੱਚ ਆਪਣੀ ਹੀ ਸਰਕਾਰ ਦੇ ਖਿਲਾਫ ਖੜੇ ਹੋਏ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਜਾਖੜ ਸੋਸ਼ਲ ਮੀਡੀਆ ਰਾਹੀਂ ਵੀ ਸਿੱਧੂ 'ਤੇ ਨਿਸ਼ਾਨਾ ਸਾਧ ਰਹੇ ਹਨ।

ਇਹ ਮੁਲਾਕਾਤ ਕਰੀਬ 3 ਘੰਟੇ ਚੱਲੀ। ਹਾਲਾਂਕਿ ਤਿੰਨਾਂ ਨੇਤਾਵਾਂ 'ਚੋਂ ਕਿਸੇ ਨੇ ਵੀ ਮੀਟਿੰਗ ਦੇ ਨਤੀਜੇ ਬਾਰੇ ਮੀਡੀਆ ਨਾਲ ਗੱਲ ਨਹੀਂ ਕੀਤੀ। ਪਰ ਇਹ ਮੀਟਿੰਗ ਇਸ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਸਿਰਸਾ ਦਿੱਲੀ ਵਿੱਚ ਅਕਾਲੀ ਦਲ ਦਾ ਇੱਕ ਪ੍ਰਮੁੱਖ ਚਿਹਰਾ ਰਿਹਾ ਹੈ ਅਤੇ ਤਿੰਨ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ (Against three controversial agricultural laws) ਦੇ ਖਿਲਾਫ ਕਿਸਾਨਾਂ ਦੇ ਵਿਰੋਧ ਦਾ ਮਜ਼ਬੂਤ ​​ਸਮਰਥਕ ਰਹੇ ਹਨ।

ਇਹ ਵੀ ਪੜ੍ਹੋ: ਮਨਜਿੰਦਰ ਸਿੰਘ ਸਿਰਸਾ BJP 'ਚ ਸ਼ਾਮਿਲ

Last Updated : Dec 2, 2021, 9:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.