ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈਕੇ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਸੂਬੇ ਵਿੱਚ ਪੰਜਾਬ ਕਾਂਗਰਸ ਨੂੰ ਛੱਡ ਬਾਕੀ ਸਾਰੀਆਂ ਹੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਦਾ ਲਗਾਤਾਰ ਐਲਾਨ ਕਰ ਰਹੀ ਹੈ। ਓਧਰ ਦੂਜੇ ਪਾਸੇ ਜਲਦ ਹੀ ਪੰਜਾਬ ਕਾਂਗਰਸ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੀ ਹੈ। ਟਿਕਟਾਂ ਦੀ ਵੰਡ ਨੂੰ ਲੈਕੇ ਕਾਂਗਰਸ ਦਾ ਮੰਥਨ ਚੱਲ ਰਿਹਾ ਹੈੈ ਅਤੇ ਇਸ ਮਸਲੇ ਨੂੰ ਲੈਕੇ ਪੰਜਾਬ ਤੋਂ ਲੈਕੇ ਦਿੱਲੀ ਤੱਕ ਮੀਟਿੰਗ ਦਾ ਦੌਰ ਜਾਰੀ ਹੈ।
ਟਿਕਟਾਂ ਨੂੰ ਲੈਕੇ ਪੰਜਾਬ ਕਾਂਗਰਸ ਦੇ ਵਿੱਚ ਬਾਗੀ ਸੁਰ ਵੀ ਵੇਖਣ ਨੂੰ ਮਿਲ ਰਹੇ ਹਨ। ਕਈ ਮੌਜੂਦਾ ਵਿਧਾਇਕਾਂ ਅਤੇ ਟਕਸਾਲੀ ਕਾਂਗਰਸੀ ਆਪਣੀ ਹੀ ਸਰਕਾਰ ਨੂੰ ਚਿਤਾਵਨੀ ਦੇ ਰਹੇ ਹਨ ਕਿ ਜੇ ਉਨ੍ਹਾਂ ਨੂੰ ਟਿਕਟ ਨਾ ਮਿਲੀ ਤਾਂ ਉਹ ਪਾਰਟੀ ਵਿੱਚ ਰਹਿਣ ਨੂੰ ਲੈਕੇ ਕੋਈ ਫੈਸਲਾ ਲੈ ਸਕਦੇ ਹਨ। ਟਿਕਟਾਂ ਨੂੰ ਲੈਕੇ ਚੱਲ ਰਹੀ ਖਿੱਚੋਤਾਣ ਵਿਚਕਾਰੀ ਹੀ ਅੱਜ ਦਿੱਲੀ ਵਿਖੇ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਬੈਠਕ ਹੈ। ਇਸ ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਵਿਚਕਾਰ ਟਿਕਟਾਂ ਦੀ ਵੰਡ ਨੂੰ ਲੈਕੇ ਤਸਵੀਰ ਸਾਫ ਹੋ ਸਕਦੀ ਹੈ।
ਦੂਜੇ ਪਾਸੇ ਪੰਜਾਬ ਕਾਂਗਰਸ ਉੱਤੇ ਵਿਰੋਧੀਆਂ ਪਾਰਟੀਆਂ ਵੀ ਟਿਕਟਾਂ ਨੂੰ ਲੈਕੇ ਨਿਸ਼ਾਨੇ ਸਾਧ ਰਹੀਆਂ ਹਨ ਕਿਉਂਕਿ ਕਾਂਗਰਸ ਦੇ ਕਈ ਵਿਧਾਇਕਾਂ,ਮੰਤਰੀਆਂ ਉੱਤੇ ਧੋਖਾਧੜੀ ਅਤੇ ਮਾਫੀਏ ਨਾਲ ਸਬੰਧ ਹੋਣ ਦੇ ਇਲਜ਼ਾਮ ਲੱਗ ਰਹੇ ਹਨ। ਇਸ ਦੌਰਾਨ ਵਿਰੋਧੀ ਕਾਂਗਰਸ ਨੂੰ ਸਵਾਲ ਕਰ ਰਹੇ ਹਨ ਕਿ ਕੀ ਕਾਂਗਰਸ ਅਜਿਹੇ ਲੋਕਾਂ ਨੂੰ ਟਿਕਟ ਦੇਵੇਗੀ ਜਿੰਨ੍ਹਾਂ ਉੱਪਰ ਗੰਭੀਰ ਇਲਜ਼ਾਮ ਲੱਗ ਰਹੇ ਹਨ। ਇਸਦੇ ਨਾਲ ਹੀ ਕਾਂਗਰਸ ਪਰਿਵਾਰ ਦੇ ਇੱਕ ਮੈਂਬਰ ਨੂੰ ਹੀ ਟਿਕਟ ਦੇਣ ਦੀ ਗੱਲ ਆਖ ਰਹੀ ਹੈ।
ਇਹ ਵੀ ਪੜ੍ਹੋ: 2022 Punjab Assembly Election: ਸਿੱਧੂ ਨੇ ਪੰਜਾਬ ਦੀਆਂ ਧੀਆਂ ਅਤੇ ਔਰਤਾਂ ਨੂੰ ਲੈ ਕੇ ਕੀਤੇ ਇਹ ਵੱਡੇ ਐਲਾਨ
ਇੱਥੇ ਇਹ ਵੀ ਅਹਿਮ ਗੱਲ ਹੈ ਕਿ ਪਿਛਲੇ ਕਈ ਦਿਨ੍ਹਾਂ ਤੋਂ ਸਿੱਧੂ ਇੱਕ ਤੋਂ ਬਾਅਦ ਪੰਜਾਬ ਵਿੱਚ ਰੈਲੀਆਂ ਕਰ ਰਹੇ ਹਨ ਅਤੇ ਇਸ ਦੌਰਾਨ ਉਹ ਵੱਡੀਆਂ ਗੱਲਾਂ ਆਖ ਰਹੇ ਹਨ। ਨਾਲ ਹੀ ਉਨ੍ਹਾਂ ਵੱਲੋਂ ਰੈਲੀਆਂ ਦੇ ਵਿੱਚ ਉਮੀਦਵਾਰਾਂ ਸਬੰਧੀ ਸੰਕੇਤਕ ਸੂਚਨਾ ਵੀ ਦਿੱਤੀ ਜਾਂਦੀ ਰਹੀ ਹੈ।
ਦਿਲਚਸਪ ਗੱਲ ਇਹ ਹੋਵੇਗੀ ਕੀ ਸਿੱਧੂ ਵੱਲੋਂ ਸੰਕੇਤਕ ਐਲਾਨ ਕੀਤੇ ਜਾ ਰਹੇ ਉਮਦੀਵਾਰਾਂ ਮੋਹਰ ਲੱਗੇਗੀ ਜਾਂ ਨਹੀਂ। ਅਜਿਹੇ ਵਿੱਚ ਕਾਂਗਰਸ ਟਿਕਟਾਂ ਦੀ ਵੰਡ ਨੂੰ ਲੈਕੇ ਮੰਥਨ ਕਰਨ ਵਿੱਚ ਲੱਗੀ ਹੋਈ ਹੈ ਜਿਸਦੇ ਚੱਲਦੇ ਹੀ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਬੈਠਕ ਦਿੱਲੀ ਵਿੱਚ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ:ਨੌਜਵਾਨਾਂ ਲਈ ਵੱਡੀ ਖ਼ਬਰ, ਚੰਨੀ ਦੇਣਗੇ ਸੌਗਾਤ