ETV Bharat / bharat

ਪੰਜਾਬ ਭਾਜਪਾ ਆਗੂ ਨੇ ਮੂਸੇਵਾਲਾ ਦੀ ਮੌਤ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ, ਪਹੁੰਚੇ ਸੁਪਰੀਮ ਕੋਰਟ

author img

By

Published : Jun 3, 2022, 9:16 PM IST

ਪੰਜਾਬ ਭਾਜਪਾ ਆਗੂ ਜਗਜੀਤ ਸਿੰਘ ਨੇ ਸੁਪਰੀਮ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕਰਕੇ ਮਾਨਸਾ ਜ਼ਿਲ੍ਹੇ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਕੇਂਦਰੀ ਜਾਂਚ ਬਿਊਰੋ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਭਾਜਪਾ ਆਗੂ ਨੇ ਮੂਸੇਵਾਲਾ ਦੀ ਮੌਤ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ, ਪਹੁੰਚੇ ਸੁਪਰੀਮ ਕੋਰਟ
ਪੰਜਾਬ ਭਾਜਪਾ ਆਗੂ ਨੇ ਮੂਸੇਵਾਲਾ ਦੀ ਮੌਤ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ, ਪਹੁੰਚੇ ਸੁਪਰੀਮ ਕੋਰਟ

ਨਵੀਂ ਦਿੱਲੀ: ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੂਸੇਵਾਲਾ ਨੂੰ ਪਿਛਲੇ ਦੋ ਸਾਲਾਂ ਤੋਂ ਅੰਤਰਰਾਸ਼ਟਰੀ ਗਰੋਹਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਪਰ ਫਿਰ ਵੀ ਸੂਬਾ ਸਰਕਾਰ ਨੇ ਸੁਰੱਖਿਆ ਵਾਪਿਸ ਲੈ ਲਈ ਸੀ।

ਜਿਸ ਤਰ੍ਹਾਂ ਦਿਨਦਿਹਾੜੇ ਖੂਨੀ ਕਤਲੇਆਮ ਨੂੰ ਅੰਜਾਮ ਦਿੱਤਾ ਗਿਆ ਹੈ, ਉਹ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਨਾ ਸਿਰਫ ਅਪਰਾਧ ਨੂੰ ਰੋਕਣ ਸਗੋਂ ਗੈਂਗ ਵਾਰ ਦੇ ਖਤਰੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਵੀ ਆਪਣੇ ਫਰਜ਼ ਨਿਭਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ, “ਪੰਜਾਬ ਵਿੱਚ ਡਰ ਅਤੇ ਦਹਿਸ਼ਤ ਦਾ ਆਤੰਕ ਫੈਲਿਆ ਹੋਇਆ ਹੈ ਜਿਸ ਵਿੱਚ ਮਾਣਯੋਗ ਅਦਾਲਤ ਦੇ ਦਖ਼ਲ ਦੀ ਲੋੜ ਹੈ ਕਿਉਂਕਿ ਪੰਜਾਬ ਦੀ ਸਮੁੱਚੀ ਆਬਾਦੀ ਦੇ ਮੌਲਿਕ ਅਧਿਕਾਰਾਂ ਨੂੰ ਖ਼ਤਰੇ ਵਿੱਚ ਪਾਇਆ ਗਿਆ ਹੈ।

ਸਿੰਘ ਨੇ ਦਲੀਲ ਦਿੰਦੇ ਹਨ ਕਿ ਇਸ ਮਾਮਲੇ 'ਚ ਕਾਫੀ ਕਿਆਸ ਅਰਾਈਆਂ ਚੱਲ ਰਹੀਆਂ ਹਨ, ਕਈ ਦੋਸ਼ੀ ਰਾਜ ਛੱਡ ਕੇ ਭੱਜ ਚੁੱਕੇ ਹਨ ਅਤੇ ਉਚਿਤ ਹੋਵੇਗਾ ਕਿ ਸੀ.ਬੀ.ਆਈ. ਜਾਂਚ ਕਰਕੇ ਮੂਸੇਵਾਲਾ ਦੇ ਪਿਤਾ ਨੂੰ ਇਨਸਾਫ ਦੇਵੇ।

ਇਹ ਵੀ ਪੜ੍ਹੋ:- ਸੰਗਰੂਰ ਜ਼ਿਮਨੀ ਚੋਣ ਲਈ ਆਪ ਨੇ ਗੁਰਮੇਲ ਸਿੰਘ 'ਤੇ ਖੇਡਿਆ ਦਾਅ ਤਾਂ ਵਿਰੋਧੀਆਂ ਪਾਰਟੀਆਂ ਦੀ ਕੀ ਹੋਵੇਗੀ ਰਣਨੀਤੀ?

ETV Bharat Logo

Copyright © 2024 Ushodaya Enterprises Pvt. Ltd., All Rights Reserved.