ਚੰਡੀਗੜ੍ਹ: ਪੰਜਾਬ ’ਚ ਵਿਧਾਨ ਸਭਾ ਚੋਣਾਂ (Assembly elections) ਹੋਣ ਜਾ ਰਹੀਆਂ ਹਨ ਜਿਹਨਾਂ ਲਈ ਸਮਾਂ ਬਹੁਤ ਘੱਟ ਰਹਿ ਗਿਆ ਹੈ, ਉਥੇ ਹੀ ਹਰ ਪਾਰਟੀ ਵੱਲੋਂ ਜਿੱਤ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਇਸੇ ਦੇ ਚੱਲਦੇ ਖੇਤੀ ਕਾਨੂੰਨਾਂ (Agricultural law) ਕਾਰਨ ਕਿਸਾਨਾਂ ਦਾ ਵਿਰੋਧ ਝੱਲ ਰਹੀ ਪੰਜਾਬ ਭਾਜਪਾ (Punjab BJP) ਦੀ ਲੀਡਰਸ਼ਿਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕਰੇਗੀ।
ਇਹ ਵੀ ਪੜੋ: ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ ! ਕੀ ਕਾਂਗਰਸ ’ਚ ਸ਼ਾਮਲ ਹੋਣਗੇ ਸੋਨੂੰ ਸੂਦ ?
ਇਸ ਦੌਰਾਨ ਪੰਜਾਬ ਭਾਜਪਾ (Punjab BJP) ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਦੋਵੇਂ ਜਨਰਲ ਮੰਤਰੀ ਦੁਸ਼ਯੰਤ ਗੌਤਮ, ਤਰੁਣ ਚੁੱਘ, ਪੰਜਾਬ ਭਾਜਪਾ (Punjab BJP) ਦੇ ਜ਼ੋਨਲ ਇੰਚਾਰਜ ਸੌਦਾਨ ਸਿੰਘ ਅਤੇ ਕਈ ਹੋਰ ਭਾਜਪਾ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਦੌਰਾਨ ਹਾਜ਼ਰ ਰਹਿਣਗੇ।
ਪ੍ਰਧਾਨ ਮੰਤਰੀ ਨੇ ਕੀਤਾ ਸੀ ਫੋਨ
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਲੀਡਰਸ਼ਿਪ ਨੂੰ ਫੋਨ ਕਰ ਸੱਦਾ ਭੇਜਿਆ ਸੀ।
ਖੇਤੀ ਕਾਨੂੰਨਾਂ ’ਤੇ ਹੋ ਸਕਦੀ ਹੈ ਗੱਲ
ਇਸ ਦੇ ਨਾਲ ਹੀ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਚੱਲ ਰਹੀ ਚਰਚਾ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ, ਇਸ ਤੋਂ ਇਲਾਵਾ ਫੀਡਬੈਕ ਮੰਗੀ ਜਾਵੇਗੀ।
ਕੈਪਟਨ ਸਬੰਧੀ ਚਰਚਾ
ਅਸਲ 'ਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਨਵੀਂ ਪਾਰਟੀ ਨੂੰ ਲੈ ਕੇ ਪੰਜਾਬ 'ਚ ਭਾਜਪਾ ਦੀ ਸਥਿਤੀ 'ਤੇ ਚਰਚਾ ਹੋਵੇਗੀ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੁਲਾਕਾਤ ਦੀ ਮੰਗ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਸੱਦਾ ਆਉਣਾ ਅਜੇ ਬਾਕੀ ਹੈ, ਜਿਹਨਾਂ ਨੂੰ ਹੁਣ ਤੱਕ ਕੋਈ ਸਮਾਂ ਨਹੀਂ ਦਿੱਤਾ ਗਿਆ ਹੈ। ਇਸ ਲਈ ਹੋ ਸਕਦਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਭਾਜਪਾ ਪੰਜਾਬ ਵਿੱਚ ਆਪਣੇ ਸਮੀਕਰਨ ਬਦਲ ਲਵੇ।
ਕਰਤਾਰਪੁਰ ਲਾਂਘਾ ਖੋਲਣ ਬਾਰੇ ਵੀ ਚਰਚਾ ਸੰਭਵ
ਪੰਜਾਬ ਭਾਜਪਾ ਲੀਡਰਸ਼ਿਪ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਵਿੱਚ ਕਰਤਾਰਪੁਰ ਲਾਂਘਾ ਖੋਲਣ ਬਾਰੇ ਵੀ ਗੱਲਬਾਤ ਹੋ ਸਕਦੀ ਹੈ।
ਇਹ ਵੀ ਪੜੋ: AAP ਉਮੀਦਵਾਰ ਪ੍ਰੋ. ਬਲਜਿੰਦਰ ਕੌਰ Exclusive ਗੱਲਬਾਤ ਦੌਰਾਨ ਕਹੀ ਵੱਡੀ ਗੱਲ, ਕਾਂਗਰਸ ਆਪ ਦੀ...