ਨਵੀਂ ਦਿੱਲੀ: ਪੰਜਾਬ ਕੈਬਨਿਟ (Punjab Cabinet) ਦੇ ਵਿਸਥਾਰ ਲਈ ਸੂਬੇ ਦੇ ਆਗੂਆਂ ਤੇ ਕੇਂਦਰੀ ਅਗਵਾਈ 'ਚ ਲੰਬੀ ਚਰਚਾ ਚੱਲ ਰਹੀ ਹੈ, ਪਰ ਅਜੇ ਤੱਕ ਇਸ ਸਬੰਧੀ ਸਸਪੈਂਸ ਬਰਕਰਾਰ ਹੈ। ਸੋਮਵਾਰ ਤੋਂ ਇਸ ਮੁੱਦੇ 'ਤੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ ਤੇ ਮੁੱਖ ਮੰਤਰੀ ਚੰਨੀ ਤਿੰਨ ਵਾਰ ਦਿੱਲੀ ਦਰਬਾਰ ਪੇਸ਼ ਹੋ ਚੁੱਕੇ ਹਨ।
ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਪਰਤੇ ਮੁੱਖ ਮੰਤਰੀ ਸ਼ਾਮ ਨੂੰ ਮੁੜ ਕੌਮੀ ਰਾਜਧਾਨੀ ਵੱਲ ਰਵਾਨਾ ਹੋਏ, ਜਿੱਥੇ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਅਜੇ ਮਾਕਨ, ਪ੍ਰਿਯੰਕਾ ਗਾਂਧੀ, ਸੰਗਠਨ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੀ ਇਸ ਮੀਟਿੰਗ 'ਚ ਸ਼ਾਮਲ ਹੋਏ।
-
Delhi: Punjab Chief Minister Charanjit Singh Channi leaves from the residence of Congress leader Rahul Gandhi pic.twitter.com/22VdVTSGnv
— ANI (@ANI) September 24, 2021 " class="align-text-top noRightClick twitterSection" data="
">Delhi: Punjab Chief Minister Charanjit Singh Channi leaves from the residence of Congress leader Rahul Gandhi pic.twitter.com/22VdVTSGnv
— ANI (@ANI) September 24, 2021Delhi: Punjab Chief Minister Charanjit Singh Channi leaves from the residence of Congress leader Rahul Gandhi pic.twitter.com/22VdVTSGnv
— ANI (@ANI) September 24, 2021
ਵਿਰੋਧੀਆਂ ਦੇ ਨਿਸ਼ਾਨੇ 'ਤੇ ਚੰਨੀ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਰਬੜ ਸਟੈਂਪ ਕਰਾਰ ਦਿੱਤਾ ਤੇ ਕਿਹਾ ਕਿ ਗਾਂਧੀ ਪਰਿਵਾਰ ਅਤੇ ਤਿੰਨ ਸੁਪਰ ਸੀ.ਐਮ ਉਨ੍ਹਾਂ ਨੂੰ ਕੰਟਰੋਲ ਕਰ ਰਹੇ ਹਨ। ਸਾਂਸਦ ਨੇ ਇਹ ਵੀ ਲਿਖਿਆ ਕਿ ਪੰਜਾਬੀ ਖ਼ੁਦ ਰਾਜ ਕਰਨ ਦੇ ਯੋਗ ਹਨ ਤੇ ਦਿੱਲੀ ਕਮਾਂਡਰਾਂ ਦੇ ਦਖ਼ਲ ਨਾਲ ਪੰਜਾਬ ਦਾ ਸਾਸ਼ਨ ਖ਼ਤਮ ਹੋਣ ਕੰਢੇ ਹੈ।
ਵੀਰਵਾਰ ਸ਼ਾਮ ਨੂੰ ਵੀ ਮੁੱਖ ਮੰਤਰੀ ਅਚਾਨਕ ਗਏ ਸਨ ਦਿੱਲੀ
ਵੀਰਵਾਰ ਸ਼ਾਮ ਨੂੰ ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਤੋਂ ਦਿੱਲੀ ਗਏ, ਜਿੱਥੇ ਪਾਰਟੀ ਦੇ ਕੇਂਦਰੀ ਆਗੂਆਂ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਏਆਈਸੀਸੀ ਇੰਚਾਰਜ (ਪੰਜਾਬ) ਹਰੀਸ਼ ਰਾਵਤ, ਸੰਗਠਨ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਦੇ ਨਾਲ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਲਈ ਮੀਟਿੰਗ ਸਵੇਰੇ 2 ਵਜੇ ਤੱਕ ਚੱਲੀ। ਦੇਰ ਰਾਤ ਤੱਕ ਚੱਲੀ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ੁੱਕਰਵਾਰ ਸਵੇਰੇ ਸੜਕ ਮਾਰਗ ਰਾਹੀਂ ਪੰਜਾਬ ਪਰਤੇ।
ਇਹ ਵੀ ਪੜ੍ਹੋ: ਪੰਜਾਬ ਵਜ਼ਾਰਤ ਵਿਸਥਾਰ: ਰਾਤ 2 ਵਜੇ ਤੱਕ ਹੋਇਆ ਚੰਨੀ ਤੇ ਰਾਹੁਲ ਵਿਚਾਲੇ ਮੰਥਨ
ਸੁਨੀਲ ਜਾਖੜ ਗਾਂਧੀ ਭੈਣ-ਭਰਾ ਦੇ ਨਾਲ ਗਏ ਸਨ ਦਿੱਲੀ
ਇਸ ਤੋਂ ਪਹਿਲਾਂ ਗਾਂਧੀ ਭੈਣ-ਭਰਾ (Gandhi Siblings) ਬੁੱਧਵਾਰ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਰਵਾਨਾ ਹੋਏ, ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਨਜ਼ਰ ਆਏ। ਪੰਜਾਬ ਕੈਬਨਿਟ ਵਿਸਥਾਰ ਦੇ ਮੱਦੇਨਜ਼ਰ ਜਾਖੜ ਦਾ ਇੰਝ ਰਾਹੁਲ-ਪ੍ਰਿਯੰਕਾ ਦੇ ਨਾਲ ਦਿੱਲੀ ਜਾਣ ਨੇ ਕਈਂ ਚਰਚਾਵਾਂ ਤੇਜ਼ ਕਰ ਦਿੱਤੀਆਂ। ਖ਼ਬਰਾਂ ਸਨ ਕਿ ਜਾਖੜ ਦੀ ਰਾਹੁਲ ਗਾਂਧੀ ਜਾਂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਹੋਵੇਗੀ, ਪਰ ਸ਼ਾਮ ਤੱਕ ਅਜਿਹਾ ਕੁਝ ਨਹੀਂ ਹੋਇਆ।
ਸੁਨੀਲ ਜਾਖੜ ਨੇ ਪੜ੍ਹੇ ਰਾਹੁਲ ਦੇ ਕਸੀਦੇ
ਸੁਨੀਲ ਜਾਖੜ ਨੇ ਰਾਹੁਲ ਗਾਂਧੀ ਦੇ ਕਸੀਦੇ ਪੜ੍ਹਦਿਆਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨੂੰ ਹਿੰਮਤ ਭਰਿਆ ਫੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਇਹ ਸਿਰਫ ਸੂਬੇ ਦੀ ਰਾਜਨੀਤੀ ਦੇ ਲਈ ਹੀ ਨਹੀਂ, ਸਗੋਂ ਸੂਬੇ ਦੇ ਸਮਾਜਕ ਤਾਣੇ-ਬਾਣੇ ਲਈ ਵੀ ਇੱਕ ਅਹਿਮ ਪਲ ਹੈ।
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵੰਡੀਆਂ ਪਾਉਣ ਲਈ ਪਹਿਲਾਂ ਤੋਂ ਹੀ ਕਈ ਤਾਕਤਾਂ ਬੈਠੀਆਂ ਹਨ ਤੇ ਇਸ ਖਤਰੇ ਨੂੰ ਨਜਰ ਅੰਦਾਜ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ, ਜੇਕਰ ਸਮਾਜਕ ਤਾਣੇ-ਬਾਣੇ ਨੂੰ ਅਯੋਗ ਜਾਂ ਪੱਖਪਾਤ ਭਰੇ ਤਰੀਕੇ ਨਾਲ ਲਿਆ ਜਾਵੇ ਤਾਂ ਇਹ ਵਿਖਰ ਸਕਦਾ ਹੈ।
ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ ਪੜ੍ਹੇ ਰਾਹੁਲ ਦੇ ਕਸੀਦੇ
ਮੰਗਲਵਾਰ ਨੂੰ ਟੀਮ ਚੰਨੀ ਗਈ ਸੀ ਦਿੱਲੀ
ਸਹੁੰ ਚੁੱਕਣ ਦੇ ਇੱਕ ਦਿਨ ਬਾਅਦ, ਨਵ -ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪਾਰਟੀ ਦੀ ਉੱਚ ਲੀਡਰਸ਼ਿਪ ਦੇ ਨਾਲ ਰਾਜ ਦੇ ਮੰਤਰੀ ਮੰਡਲ ਸਬੰਧੀ ਵਿਚਾਰ -ਵਟਾਂਦਰਾ ਕਰਨ ਲਈ ਦਿੱਲੀ ਗਏ।
ਕੌਮੀ ਰਾਜਧਾਨੀ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੀਟਿੰਗ ਤੋਂ ਤੁਰੰਤ ਬਾਅਦ, ਕਾਂਗਰਸ ਨੇ ਆਪਣੀ ਪੰਜਾਬ ਇਕਾਈ ਲਈ ਨਵੇਂ, ਵਧੀਕ ਅਹੁਦੇਦਾਰਾਂ ਦੀ ਇੱਕ ਸੂਚੀ ਜਾਰੀ ਕੀਤੀ, ਜਿਸ ਵਿੱਚ ਸਿੱਧੂ ਦੇ ਨੇੜਲੇ ਪਰਗਟ ਸਿੰਘ ਅਤੇ ਯੋਗਿੰਦਰ ਪਾਲ ਢੀਂਗਰਾ ਜਨਰਲ ਸਕੱਤਰ ਅਤੇ ਗੁਲਜ਼ਾਰ ਇੰਦਰ ਚਾਹਲ ਖਜ਼ਾਨਚੀ ਵਜੋਂ ਨਿਯੁਕਤ ਕੀਤੇ ਗਏ।
ਨਵੀਂ ਸੂਚੀ ਇਸ ਲਈ ਮਹੱਤਤਾ ਰੱਖਦੀ ਹੈ ਕਿਉਂਕਿ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਖੂੰਜੇ ਲਗਾ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ, ਦੇ ਵਫ਼ਾਦਾਰਾਂ ਨੂੰ ਨਵੇਂ ਮੁੱਖ ਮੰਤਰੀ ਵੱਲੋਂ ਲਾਂਬੇ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈ ਕਮਾਂਡ ਨੂੰ ਸੌਂਪੀ ਸੂਚੀ: ਸੂਤਰ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਦਿੱਲੀ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਹਾਈ ਕਮਾਂਡ ਨੂੰ ਸੂਚ ਸੌਂਪ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਲੋਕਾਂ ਦੇ ਨਾਂਅ ਸੂਚੀਬੱਧ ਕੀਤੇ ਜਿਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲੀ
ਸੂਤਰਾਂ ਅਨੁਸਾਰ, ਬ੍ਰਹਮ ਮਹਿੰਦਰਾ, ਜਿਨ੍ਹਾਂ ਨੂੰ ਕਾਂਗਰਸ ਨੇ ਸ਼ੁਰੂ ਵਿੱਚ ਉਪ ਮੁੱਖ ਮੰਤਰੀਆਂ ਵਿੱਚੋਂ ਇੱਕ ਐਲਾਨ ਕੀਤਾ ਸੀ, ਸਾਧੂ ਸਿੰਘ ਧਰਮਸੋਤ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੰਤਰੀ ਮੰਡਲ ਤੋਂ ਛੁੱਟੀ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਇੰਦਰਵੀਰ ਬੁਲਾਰੀਆ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਕੋਟਲੀ ਅਤੇ ਰਾਜਕੁਮਾਰ ਵੇਰਕਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਕੈਬਨਿਟ 'ਤੇ ਦਿੱਲੀ 'ਚ ਮੰਥਨ