ETV Bharat / bharat

Punjab Congress Clash: ਨਵਜੋਤ ਸਿੱਧੂ ਨੂੰ ਦਿੱਤੀ ਜਾ ਸਕਦੀ ਹੈ ਵੱਡੀ 'ਜ਼ਿੰਮੇਵਾਰੀ' - ਰਾਹੁਲ ਗਾਂਧੀ ਨਾਲ ਮੀਟਿੰਗ

ਨਵਜੋਤ ਸਿੰਘ ਸਿੱਧੂ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਜਿਸ 'ਚ ਸੂਤਰਾਂ ਦਾ ਕਹਿਣਾ ਕਿ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖਤਮ ਕਰਨ ਲਈ ਨਵਜੋਤ ਸਿੱਧੂ ਨੂੰ ਵੱਡੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।

Punjab Congress Clash: ਨਵਜੋਤ ਸਿੱਧੂ ਨੂੰ ਦਿੱਤੀ ਜਾ ਸਕਦੀ ਵੱਡੀ ਜਿੰਮੇਵਾਰੀ

author img

By

Published : Jul 2, 2021, 7:29 AM IST

ਨਵੀਂ ਦਿੱਲੀ: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿਸ ਨੂੰ ਲੈਕੇ ਸਿਆਸਤ ਬਰਕਰਾਰ ਹੈ। ਕਾਂਗਰਸ ਦੇ ਇਸ ਕਲੇਸ਼ ਦੌਰਾਨ ਨਵਜੋਤ ਸਿੱਧੂ ਦੀ ਦਿੱਲੀ ਫੇਰੀ ਬਹੁਤ ਅਹਿਮ ਮੰਨੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਕਿਸੇ ਵੱਡੇ ਅਹੁਦੇ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਐਂਟੀ-ਇਨਕੰਬੈਂਸੀ ਫੈਕਟਰ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਲਈ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਕੈਬਨਿਟ 'ਚ ਫੇਰਬਦਲ ਕਰਨ ਦਾ ਸੁਝਾਅ ਵੀ ਦਿੱਤਾ ਹੈ।

Punjab Congress Clash: ਨਵਜੋਤ ਸਿੱਧੂ ਨੂੰ ਦਿੱਤੀ ਜਾ ਸਕਦੀ ਵੱਡੀ ਜਿੰਮੇਵਾਰੀ

ਸੂਤਰਾਂ ਦਾ ਕਹਿਣਾ ਕਿ ਕਾਂਗਰਸ ਹਾਈਕਮਾਨ ਕੈਪਟਨ ਅਮਰਿੰਦਰ ਸਿੰਘ ਤੋਂ ਜਿਆਦਾ ਖੁਸ਼ ਨਹੀਂ ਹੈ, ਕਿਉਂਕਿ ਪਿਛਲੇ ਦਿਨੀਂ ਪੰਜਾਬ ਦੇ ਕੁਝ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਕੈਪਟਨ ਦੀ ਅਗਵਾਈ 'ਤੇ ਸਵਾਲ ਖੜੇ ਕੀਤੇ ਸਨ। ਜਿਸ ਦੇ ਚੱਲਦਿਆਂ ਹਾਈਕਮਾਨ ਨਵਜੋਤ ਸਿੱਧੂ ਨੂੰ ਕੋਈ ਵੱਡਾ ਅਹੁਦਾ ਦੇ ਕੇ ਨਿਵਾਜ਼ ਸਕਦੀ ਹੈ। ਕਾਂਗਰਸ ਦੇ ਕਲੇਸ਼ ਨੂੰ ਖਤਮ ਕਰਨ ਲਈ ਨਵਜੋਤ ਸਿੱਧੂ ਦੀ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ।

ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਇਹ ਮੀਟਿੰਗ ਜ਼ਰੂਰ ਕੋਈ ਹੱਲ ਕੱਢੇਗੀ। ਉਨ੍ਹਾਂ ਦਾ ਕਹਿਣਾ ਕਿ ਤਿੰਨ ਮੈਂਬਰੀ ਕਮੇਟੀ ਵਲੋਂ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਉਮੀਦ ਹੈ ਕਿ ਪੰਜਾਬ ਕਾਂਗਰਸ ਦਾ ਇਹ ਕਲੇਸ਼ ਜੁਲਾਈ ਦੇ ਪਹਿਲੇ ਹਫ਼ਤੇ ਖਤਮ ਹੋ ਜਾਵੇਗਾ। ਰਾਵਤ ਦਾ ਕਹਿਣਾ ਕਿ ਤਿੰਨ ਮੈਂਬਰੀ ਕਮੇਟੀ ਵਲੋਂ ਆਪਣਾ ਕੰਮ ਪੂਰਾ ਕਰ ਦਿੱਤਾ ਗਿਆ ਹੈ ਅਤੇ ਅਗਲੀ ਜਿੰਮੇਵਾਰੀ ਹਾਈਕਮਾਨ ਦੀ ਹੈ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਹਿੰਦੂ ਲੀਡਰਾਂ ਨਾਲ ਲੰਚ ਡਿਪਲੋਮੇਸੀ 'ਤੇ ਹਰੀਸ਼ ਰਾਵਤ ਦਾ ਕਹਿਣਾ ਕਿ ਸਿਆਸਤ 'ਚ ਹਰ ਇੱਕ ਦਾ ਕੰਮ ਕਰਨ ਦਾ ਵੱਖਰਾ ਢੰਗ ਹੁੰਦਾ ਹੈ। ਉਨ੍ਹਾਂ ਦਾ ਕਹਿਣਾ ਕਿ ਕੈਪਟਨ ਵਲੋਂ ਪਹਿਲਾਂ ਵੀ ਕਈ ਵਾਰ ਆਪਣੇ ਮੰਤਰੀਆਂ ਨਾਲ ਲੰਚ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਨਾ ਸਿਰਫ਼ ਆਪਣੇ ਵਿਧਾਇਕਾਂ ਨੂੰ ਬੁਲਾਇਆਂ ਬਲਕਿ ਸੂਬੇ ਦੇ ਕਈ ਪ੍ਰਮੁੱਖ ਲੀਡਰਾਂ ਨੂੰ ਵੀ ਬੁਲਾਇਆ ਹੈ।

ਜਿਕਰਯੋਗ ਹੈ ਕਿ ਕਾਂਗਰਸ ਕਲੇਸ਼ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਜਿਸ ਨੂੰ ਲੈਕੇ ਪੰਜਾਬ ਦੇ ਕਈ ਲੀਡਰਾਂ ਦਿੱਲੀ ਹਾਈਕਮਾਨ ਨੂੰ ਮਿਲ ਚੁੱਕੇ ਹਨ। ਅਜਿਹੇ 'ਚ ਨਵਜੋਤ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿੰਯਕਾ ਗਾਂਧੀ ਨਾਲ ਮੁਲਾਕਾਤ ਅਹਿਮ ਮੰਨੀ ਜਾਂਦੀ ਹੈ, ਜਦਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਗਏ ਸੀ ਪਰ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਹਾਈਕਮਾਨ ਨਾਰਾਜ਼ ਚੱਲਦੇ ਆ ਰਹੇ ਨਵਜੋਤ ਸਿੱਧੂ ਗਵਾਉਣਾ ਨਹੀਂ ਚਾਹੁੰਦੀ।

ਇਹ ਵੀ ਪੜ੍ਹੋ:ਸਿੱਧੂ ਦੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਚੰਗੇ ਸੰਕੇਤ: ਰਾਵਤ

ETV Bharat Logo

Copyright © 2024 Ushodaya Enterprises Pvt. Ltd., All Rights Reserved.