ETV Bharat / bharat

ਪੰਜਾਬ ਕਾਂਗਰਸ ਵਿਵਾਦ: ਕੈਪਟਨ ਅਤੇ ਸਿੱਧੂ ਨੂੰ ਦਿੱਲੀ ਬੁਲਾ ਸਕਦਾ ਹੈ ਪਾਰਟੀ ਹਾਈਕਮਾਨ - ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ’ਚ ਚਲ ਰਹੇ ਕਲੇਸ਼ ਨੂੰ ਖਤਮ ਕਰਨ ਦੇ ਲਈ ਬਣਾਈ ਗਈ ਕਮੇਟੀ ਨੇ ਪਾਰਟੀ ਹਾਈਕਮਾਨ ਨੂੰ ਪੰਜਾਬ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਬੁਲਾਉਣ ਦਾ ਸੱਦਾ ਦਿੱਤਾ ਹੈ। ਉਸ ਤੋਂ ਬਾਅਦ ਪਾਰਟੀ ਹਾਈਕਮਾਨ ਸੰਗਠਨ ’ਚ ਬਦਲਾਅ ਦੇ ਸਬੰਧ ਚ ਅੰਤਿਮ ਫੈਸਲਾ ਲਵੇਗਾ।

ਪੰਜਾਬ ਕਾਂਗਰਸ ਵਿਵਾਦ: ਕੈਪਟਨ ਅਤੇ ਸਿੱਧੂ ਨੂੰ ਦਿੱਲੀ ਬੁਲਾ ਸਕਦਾ ਹੈ ਪਾਰਟੀ ਹਾਈਕਮਾਨ

author img

By

Published : Jun 16, 2021, 5:28 PM IST

ਨਵੀਂ ਦਿੱਲੀ: ਕਾਂਗਰਸ ਹਾਈਕਮਾਨ ਪੰਜਾਬ ਇਕਾਈ ਚ ਚਲ ਰਹੀ ਕਲੇਸ਼ ਨੂੰ ਖਤਮ ਕਰਨ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਹਾਈਕਮਾਨ ਨੇ ਨੇਤਾਵਾਂ ਦੇ ਵਿਚਾਲੇ ਝਗੜੇ ਨੂੰ ਸੁਲਝਾਉਣ ਦੇ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਸੂਤਰਾਂ ਮੁਤਾਬਿਕ ਕਮੇਟੀ ਨੇ ਕਾਂਗਰਸ ਹਾਈਕਮਾਨ ਨੂੰ ਪੰਜਾਬ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਬੁਲਾਉਣ ਦਾ ਸੱਦਾ ਗਿੱਤਾ ਗਿਆ ਹੈ ਉਸ ਤੋਂ ਬਾਅਦ ਪਾਰਟੀ ਹਾਈਕਮਾਨ ਸੰਗਠਨ ਚ ਬਦਲਾਅ ਦੇ ਸਬੰਧ ’ਚ ਵੀ ਅੰਤਮ ਫੈਸਲਾ ਲੈਣਗੇ।

ਕਾਬਿਲੇਗੌਰ ਹੈ ਕਿ ਪੰਜਾਬ ਚ ਅਗਲੇ ਸਾਲ ਵਿਧਾਨਸਭਾ ਚੋਣਾਂ ਹੋਣ ਵਾਲੀਆਂ ਹਨ, ਪਰ ਸੂਬੇ ’ਚ ਕਾਂਗਰਸ ਪਾਰਟੀ ਨੇਤਾਵਾਂ ਦੇ ਆਪਸੀ ਕਲੇਸ਼ ਨਾਲ ਜੁਝ ਰਹੀ ਹੈ। ਨੇਤਾਵਾਂ ਦੀ ਬਿਆਨਬਾਜ਼ੀ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਵਿਵਾਦ ਨੂੰ ਸੁਲਝਾਉਣ ਦੇ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਸੀ ਜਿਸ ਤੋਂ ਬਾਅਦ ਕਮੇਟੀ ਨੇ ਸਾਰੇ ਵਿਧਾਇਕਾਂ ਦੇ ਨਾਲ ਬੈਠਕ ਕਰ ਸਾਰੇ ਮੁੱਦਿਆ ਤੇ ਚਰਚਾ ਕੀਤੀ। ਕਮੇਟੀ ਨੇ ਆਪਣੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ।

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਨੀਸ਼ ਤਿਵਾੜੀ ਦਾ ਨਾਂ ਸਭ ਤੋਂ ਅੱਗੇ

ਖਬਰ ਇਹ ਹੈ ਕਿ ਇਸ ਤੋਂ ਬਾਅਦ ਕਾਂਗਰਸੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਭਾਲ ਸ਼ੁਰੂ ਹੋ ਗਈ ਹੈ। ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ(ਪੀਪੀਸੀਸੀ) ਦੇ ਪ੍ਰਧਾਨ ਸੁਨੀਲ ਜਾਖੜ ਹੈ। ਸੂਤਰਾਂ ਮੁਤਾਬਿਕ ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਾਂ ਪਾਰਟੀ ਦੇ ਨਵੇਂ ਪੰਜਾਬ ਪ੍ਰਮੁੱਖ ਅਹੁਦੇ ਦੀ ਦੌੜ ’ਚ ਸਭ ਤੋਂ ਅੱਗੇ ਹੈ। ਜਦਕਿ ਵਿਜੇਇੰਦਰ ਸਿੰਗਲਾ ਅਤੇ ਰਾਜਕੁਮਾਰ ਵੇਰਕਾ ਦੇ ਨਾਵਾਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਕੈਪਟਨ-ਸਿੱਧੂ ਵਿਚਾਲੇ ਤਿੱਖੀ ਬਿਆਨਬਾਜ਼ੀ

ਕਾਬਿਲੇਗੌਰ ਹੈ ਕਿ ਪਿਛਲੇ ਕੁਝ ਹਫਤਿਆਂ ’ਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪਾਰਟੀ ਨੇਤਾ ਨਵਜੋਤ ਸਿੰਘ ਸਿੱਧੂ ਵਿਚਾਲੇ ਕਾਫੀ ਵਿਵਾਦ ਦੇਖਣ ਨੂੰ ਮਿਲਿਆ। ਇਸ ਦੌਰਾਨ ਵਿਧਾਇਕ ਪਰਗਟ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਕੁਝ ਹੋਰ ਨੇਤਾਵਾਂ ਨੇ ਵੀ ਮੁੱਖ ਮੰਤਰੀ ਖਿਲਾਫ ਮੋਰਚਾ ਖੋਲ੍ਹਿਆ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਕੋਲ ਸਪਸ਼ਟ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਹੀਂ ਲੜਵਾਈਆਂ ਜਾਣੀਆਂ ਚਾਹੀਦੀਆਂ, ਕਿਉਂਕਿ ਜੋ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਕਾਂਗਰਸ ਦੇ ਉਮੀਦਵਾਰਾਂ ਦਾ ਲੋਕਾਂ ਵਿੱਚ ਜਾਣਾ ਮੁਸ਼ਕਲ ਹੋ ਜਾਵੇਗਾ।

ਇਸ ਵਿਵਾਦ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਕਿ ਸਿੱਧੂ ਸਰਕਾਰ ਵਿੱਚ ਉਪ ਮੁੱਖ ਮੰਤਰੀ ਜਾਂ ਸੰਸਥਾ ਵਿੱਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਭੂਮਿਕਾ ਚਾਹੁੰਦੇ ਹਨ। ਜਦਕਿ ਸਿੱਧੂ ਇਹ ਵਾਰ ਵਾਰ ਕਹਿ ਰਹੇ ਹਨ ਕਿ ਉਹ ਅਹੁਦੇ ਲਈ ਨਹੀਂ, ਪੰਜਾਬ ਅਤੇ ਪੰਜਾਬੀਆਂ ਦੇ ਅਧਿਕਾਰਾਂ ਦੀ ਗੱਲ ਕਰਦੇ ਹਨ। ਖੈਰ ਅਜਿਹੀਆਂ ਅਟਕਲਾਂ ਹਨ ਕਿ ਕਾਂਗਰਸ ਹਾਈ ਕਮਾਨ ਨਵਜੋਤ ਸਿੰਘ ਸਿੱਧੂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦੇਣ ਦੀ ਸੂਰਤ ਵਿੱਚ, ਦਲਿਤ (ਹਿੰਦੂ) ਭਾਈਚਾਰੇ ਦੇ ਇੱਕ ਨੇਤਾ ਨੂੰ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀ ਦੇਣ ਬਾਰੇ ਵੀ ਵਿਚਾਰ ਕਰ ਸਕਦੀ ਹੈ, ਤਾਂ ਜੋ ਅਗਲੀਆਂ ਚੋਣਾਂ ਵਿੱਚ ਸਮਾਜਕ ਸਮੀਕਰਨ ਬਣਾਇਆ ਜਾ ਸਕੇ।

ਇਹ ਵੀ ਪੜੋ: ਪੰਜਾਬ ਕਾਂਗਰਸ ਕਲੇਸ਼: ਕੈਪਟਨ ਹੀ ਰਹਿਣਗੇ captain, sidhu 'ਤੇ ਸਸਪੈਂਸ ਬਰਕਰਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.