ਦਿੱਲੀ: ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਜਿਥੇ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਤੇ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ ਸੀ ਉਥੇ ਹੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਤੇ ਪੰਜਾਬ ਮਸਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਇਹ ਵੀ ਪੜੋ: ਅਸ਼ਵਨੀ ਸ਼ਰਮਾ ਦਾ ਕੈਪਟਨ ਸਰਕਾਰ ‘ਤੇ ਵੱਡਾ ਹਮਲਾ
ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਈਵੀਟੀ ਭਾਰਤ ਨਾਲ ਗੱਲਬਾਤ ਕਰਦੇ ਹਰੀਸ਼ ਰਾਵਤ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ 18 ਮਾਮਲਿਆਂ ਸਬੰਧੀ ਚਰਚਾ ਕੀਤੀ ਗਈ ਸੀ ਜਿਹਨਾਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਦੀ ਗੱਲ ਕਹੀ ਗਈ ਹੈ।
ਵਿਧਾਇਕਾਂ ਨੇ ਮੋੜੀਆਂ ਨੌਕਰੀਆਂ
ਹਰੀਸ਼ ਰਾਵਤ ਨੇ ਕਿਹਾ ਕਿ ਵਿਧਾਇਕਾਂ ਨੇ ਨੌਕਰੀਆਂ ਦੇਣ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ ਤੇ ਵਿਧਾਇਕਾਂ ਨੇ ਇਹ ਨੌਕਰੀਆਂ ਵਾਪਿਸ ਕਰ ਦਿੱਤੀਆਂ ਹਨ।
ਨਵਜੋਤ ਸਿੱਧੂ ਨਾਲ ਕਰਾਂਗਾ ਗੱਲ
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹਰੀਸ਼ ਰਾਵਤ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨਾਲ ਵੀ ਗੱਲਬਾਤ ਕਰ ਰਹੇ ਹਨ ਤੇ ਜਲਦ ਹੀ ਉਹਨਾਂ ਨੂੰ ਦਿੱਲੀ ਬੁਲਾਇਆ ਜਾ ਸਕਦਾ ਹੈ।
ਸੈਂਡ ਮਾਫੀਆਂ ’ਤੇ ਨਕੇਲ
ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਗਿਆ ਹੈ ਕਿ ਸੈਂਡ ਮਾਫੀਆ ਤੇ ਜਲਦ ਤੋਂ ਜਲਦ ਨਕੇਲ ਪਾਈ ਜਾਵੇ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਵਿਸ਼ਵਾਸ਼ ਦਵਾਇਆ ਹੈ ਕਿ ਇਸ ਦਾ ਅਸਰ ਜਲਦ ਹੀ ਦੇਖਣ ਨੂੰ ਮਿਲੇਗਾ।
200 ਯੂਨੀਟ ਮੁਫ਼ਤ ਬਿਜਲੀ
ਉਥੇ ਹੀ ਉਹਨਾਂ ਨੇ ਕਿਹਾ ਕਿ ਗਰੀਬ ਪਰਿਵਾਰਾਂ ਨੂੰ 200 ਯੂਨੀਟ ਮੁਫ਼ਤ ਬਿਜਲੀ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ ਤੇ ਜੋ ਪਰਿਵਾਰ ਇਸ ਸਕੀਮ ਦਾ ਲਾਹਾ ਨਹੀਂ ਲੈ ਰਹੇ ਉਹਨਾਂ ਨੂੰ ਵੀ ਇਸ ਸਕੀਮ ਦਾ ਜਲਦ ਹੀ ਲਾਹਾ ਮਿਲੇਗਾ।
ਪਾਵਰ ਐਗਰੀਮੈਂਟ ਦਾ ਮਸਲਾ
ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਸਸਤੀ ਬਿਜਲੀ ਦੇਣ ਲਈ ਪਾਵਰ ਐਗਰੀਮੈਂਟ ’ਤੇ ਵੀ ਕੰਮ ਕਰਨ ਲਈ ਕਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ ਇਸ ਨਾਲ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਬਿਜਲੀ ’ਤੇ ਕੋਈ ਪ੍ਰਭਾਵ ਨਹੀਂ ਪੈਣਾ ਚਾਹੀਦਾ।
ਦਲਿਤਾ ਦੇ ਕਬਜ਼ਿਆਂ ਦੀਆਂ ਜ਼ਮੀਨਾਂ ਨੂੰ ਰੈਗੂਲਰ ਕਰਨਾ
ਉਥੇ ਹੀ ਹਰੀਸ਼ ਰਾਵਤ ਨੇ ਕਿਹਾ ਕਿ ਸਰਕਾਰ ਨੂੰ ਕਿਹਾ ਗਿਆ ਹੈ ਕਿ ਦਲਿਤਾ ਦੇ ਕਬਜ਼ਿਆਂ ਵਾਲੀਆਂ ਜਮੀਨਾਂ ਨੂੰ ਰੈਗੂਲਰ ਕੀਤਾ ਜਾਵੇ ਜਿਹਨਾਂ ’ਤੇ ਜਲਦ ਤੋਂ ਜਲਦ ਕੰਮ ਸ਼ੁਰੂ ਹੋ ਜਾਵੇਗਾ।
1 ਲੱਖ ਨੌਕਰੀਆਂ ਦਾ ਟੀਚਾ ਪੂਰਾ
ਉਹਨਾਂ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜਿਸ ਕਾਰਨ ਪੰਜਾਬ ਸਰਕਾਰ ਇੱਕ ਲੱਖ ਨੌਕਰੀਆਂ ਦਾ ਵਾਅਦਾ ਜਲਦ ਤੋਂ ਜਲਦ ਪੂਰਾ ਕਰਨ ਜਾ ਰਹੀ ਹੈ।
ਇਹ ਵੀ ਪੜੋ: Punjab Congress Clash:ਕੀ ਕੈਪਟਨ ਅਮਰਿੰਦਰ ਸਿੰਘ ਸਿਆਸਤ 'ਚ ਹੋ ਚੁੱਕੇ ਨੇ ਕਮਜ਼ੋਰ ?