ETV Bharat / bharat

Punjab Congress crisis: ਦਿੱਲੀ ਤੋਂ ਕੈਪਟਨ ਨੂੰ ਮੁੜ ਆਇਆ ਹਾਈਕਮਾਨ ਦਾ ਸੱਦਾ

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਗਲੇ ਹਫ਼ਤੇ ਮੁੜ ਦਿੱਲੀ ਹਾਜ਼ਰੀ ਭਰਨ ਲਈ ਸੱਦਾ ਦਿੱਤਾ ਹੈ।

ਦਿੱਲੀ ਤੋਂ ਕੈਪਟਨ ਨੂੰ ਮੁੜ ਆਇਆ ਹਾਈਕਮਾਨ ਦਾ ਸੱਦਾ

author img

By

Published : Jul 3, 2021, 8:05 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਹਾਈਕਮਾਨ ਲਗਾਤਾਰ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਗੱਲਬਾਤ ਲਈ ਦਿੱਲੀ ਬੁਲਾ ਰਹੀ ਹੈ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹਾਈਕਮਾਨ ਨੇ ਇੱਕ ਵਾਰ ਮੁੜ ਦਿੱਲੀ ਬੁਲਾਇਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਦਿੱਲੀ ਜਾਣਗੇ ਜਿਥੇ ਹਾਈਕਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ।

ਇਹ ਵੀ ਪੜੋ: ਕੈਪਟਨ ਤੋਂ ਬਿਜਲੀ ਮੰਗਣ ਗਏ AAP ਵਰਕਰਾਂ ਨੂੰ ਪੁਲਿਸ ਨੇ ਲਾਇਆ ‘ਕਰੰਟ’

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਹਾਈਕਮਾਨ ਨਾਲ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਬਾਰੇ ਵਿਚਾਰ ਵਟਾਂਦਰਾ ਕਰਨਗੇ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਕਦੋਂ ਜਾਣਾ ਹੈ ਇਸ ਬਾਰੇ ਅਜੇ ਤਾਰਿਖ ਦਾ ਐਲਾਨ ਹੋਣਾ ਬਾਕੀ ਹੈ।

ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਵੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰ ਆਪਣਾ ਪੱਖ ਰੱਖਿਆ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਵੱਲੋਂ ਲਗਾਤਾਰ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖ਼ਤਮ ਕੀਤਾ ਜਾ ਸਕੇ।

ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਹੱਲ ਕਰਨ ਲਈ 3 ਮੈਂਬਰੀ ਕਮੇਟੀ ਵੀ ਗਠਨ ਕੀਤੀ ਸੀ ਜਿਸ ਨੇ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨਾਲ ਮੁਲਾਕਾਤ ਕਰ ਰਿਪੋਰਟ ਤਿਆਰ ਕੀਤੀ ਤੇ ਹਾਈਕਮਾਨ ਨੂੰ ਸੌਪ ਦਿੱਤੀ, ਹੁਣ ਹਾਈ ਕਮਾਨ ਇਸ ਰਿਪੋਰਟ ਦੇ ਅਧਾਰ ’ਤੇ ਕੀ ਫੈਸਲਾ ਕਰੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੀਸੀਸੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਬਦਲਣ ਦੀ ਤਿਆਰੀ ਵਿੱਚ ਹੈ। ਉਥੇ ਹੀ ਖ਼ਬਰਾਂ ਇਹ ਵੀ ਆ ਰਹੀਆਂ ਹਨ ਕੀ ਹਾਈਕਮਾਨ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡੀ ਜਿੰਮੇਵਾਰੀ ਦੇ ਸਕਦੀ ਹੈ।

ਇਸ ਦੇ ਨਾਲ ਜਦੋਂ ਪਿਛਲੀ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਬੁਲਾਇਆ ਗਿਆ ਸੀ ਤਾਂ ਉਸ ਨੂੰ 3 ਮੈਂਬਰੀ ਕਮੇਟੀ ਨੇ 18 ਮੁੱਦੇ ਦਿੱਤੇ ਸਨ ਜਿਹਨਾਂ ’ਤੇ ਜਲਦ ਤੋਂ ਜਲਦ ਕੰਮ ਕਰਨ ਲਈ ਕਿਹਾ ਗਿਆ ਸੀ।

ਇਹ ਵੀ ਪੜੋ: ਨਵਾਂਸ਼ਹਿਰ: ਪੁਲਿਸ ਵੱਲੋਂ ਰੋਕੇ ਜਾਣ ’ਤੇ ਜੀਪ ਵਾਲੀ ਕੁੜੀ ਨੇ ਕੀਤਾ ਹਾਈ ਵੋਲਟੇਜ ਡਰਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.