ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਲੋਕ ਸਭਾ ਮੈਂਬਰ ਸੰਸਦ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇੱਕ ਮੀਟਿੰਗ ਲਈ ਪਹੁੰਚੇ। ਪੰਜਾਬ ਵਿੱਚ ਰੇਲ ਗੱਡੀਆਂ ਚਲਾਉਣ ਅਤੇ ਰਾਸ਼ਟਰੀ ਸੁਰੱਖਿਆ ਦੇ ਕਈ ਮੁੱਦਿਆਂ ਤੇ ਵਿਚਾਰ ਵਟਾਂਦਰੇ ਜਾਰੀ ਹਨ। ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਵੀ ਇਸ ਮੀਟਿੰਗ ਵਿੱਚ ਮੌਜੂਦ ਹਨ। ਵੀਰਵਾਰ ਨੂੰ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਸੰਸਦ ਮੈਂਬਰਾਂ ਦੀ ਕੇਂਦਰੀ ਰੇਲਵੇ ਮੰਤਰੀ ਨਾਲ ਬਹਿਸ ਹੋਈ ਸੀ।
ਬੈਠਕ 'ਚ ਗੁਰਜੀਤ ਸਿੰਘ ਔਜਲਾ, ਪਰਨੀਤ ਕੌਰ, ਮਨੀਸ਼ ਤਿਵਾੜੀ, ਸੰਤੋਖ ਚੌਧਰੀ, ਮੁਹੰਮਦ ਸਦੀਕ, ਜਸਬੀਰ ਸਿੰਘ ਗਿੱਲ, ਅਮਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਸ਼ਿਰਕਤ ਕੀਤੀ ਹੈ। ਜਾਣਕਾਰੀ ਲਈ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਆਪਸ 'ਚ ਵਿਚਾਰ ਵਟਾਂਦਰਾਂ ਕਰਨ ਲਈ ਸਾਂਸਦ ਰਵਨੀਤ ਬਿੱਟੂ ਦੇ ਘਰ ਇਕੱਠੇ ਹੋਏ ਹਨ।
ਸੰਸਦ ਮੈਂਬਰਾਂ ਵੱਲੋਂ ਤਿਆਰ ਕੀਤਾ ਗਿਆ ਖਰੜਾ
ਗ੍ਰਹਿ ਮੰਤਰੀ ਦੇ ਨਾਲ ਮੀਟਿੰਗ ਤੋਂ ਪਹਿਲਾਂ ਪਰਣੀਤ ਕੌਰ ਦੀ ਦਿੱਲੀ ਰਿਹਾਇਸ਼ 'ਤੇ 8 ਸੰਸਦ ਮੈਂਬਰਾਂ ਨੇ ਮੀਟਿੰਗ ਕਰ ਇੱਕ ਖਰੜਾ ਤਿਆਰ ਕੀਤਾ। ਇਸ ਮੀਟਿੰਗ 'ਚ ਮਨੀਸ਼ ਤਿਵਾੜੀ, ਗੁਰਜੀਤ ਔਜਲਾ, ਡਾ. ਅਮਰ ਸਿੰਘ ਪਹੁੰਚੇ ਸਨ। ਇਸ 'ਚ ਉਨ੍ਹਾਂ ਨੇ ਏਜੰਡੇ ਤਿਆਰ ਕੀਤੇ, ਜਿਸ ਨੂੰ ਜੋਰਦਾਰ ਤਰੀਕੇ ਨਾਲ ਗ੍ਰਹਿ ਮੰਤਰੀ ਅੱਗੇ ਪੇਸ਼ ਕੀਤਾ ਜਾਵੇਗਾ।