ETV Bharat / bharat

ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ, ਵੱਡੀ ਮਾਤਰਾ 'ਚ ਨਸ਼ਾ ਕੀਤਾ ਬਰਾਮਦ

author img

By

Published : Oct 27, 2022, 8:23 PM IST

ਕੈਨੇਡਾ ਦੀ ਪੀਲ ਖੇਤਰੀ ਪੁਲਿਸ ਨੇ ਨਸ਼ੇ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਹੈ। ਜਿਸ 'ਚ ਤਿੰਨ ਪੰਜਾਬੀ ਨੌਜਵਾਨ ਵੀ ਸ਼ਾਮਲ ਹੈ। ਪੁਲਿਸ ਵਲੋਂ ਵੱਡੀ ਮਾਤਰਾ 'ਚ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ।

ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ
ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਨਸ਼ਾ, ਹਥਿਆਰਾਂ ਅਤੇ ਗੈਂਗਸਟਰਵਾਦ ਦਾ ਜੋ ਪੰਜਾਬ ਵਿੱਚ ਦੌਰ ਚੱਲ ਰਿਹਾ ਹੈ, ਉਹੀ ਖੇਡ ਵਿਦੇਸ਼ੀ ਧਰਤੀ ਕੈਨੇਡਾ ਵਿੱਚ ਪੰਜਾਬੀਆਂ ਨੇ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਕੈਨੇਡਾ ਸਰਕਾਰ ਨੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ, ਜੋ ਉਨ੍ਹਾਂ ਦੇ ਦੇਸ਼ 'ਚ ਰਹੇ ਹਨ। ਜਿਸ ਨੂੰ ਕੈਨੇਡੀਅਨ ਸਰਕਾਰ ਜਲਦ ਹੀ ਉਥੋਂ ਡਿਪੋਰਟ ਕਰਨ ਜਾ ਰਹੀ ਹੈ। ਹੁਣ ਕੈਨੇਡਾ ‘ਚ ਪੰਜਾਬੀਆਂ ਤੋਂ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਫੜੇ ਗਏ ਹਨ। ਇਹ ਨਸ਼ੀਲੇ ਪਦਾਰਥ ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਫੜੇ ਹਨ।

ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ
ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ

2.5 ਮਿਲੀਅਨ ਡਾਲਰ ਮੁੱਲ ਦਾ ਨਸ਼ਾ: ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਪੰਜਾਬੀ ਹਨ। ਇਨ੍ਹਾਂ ਦੇ ਕਬਜ਼ੇ 'ਚੋਂ 2.5 ਮਿਲੀਅਨ ਡਾਲਰ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਉਹ ਕਾਫੀ ਸਮੇਂ ਤੋਂ ਇੱਥੇ ਨਸ਼ੇ ਦਾ ਕਾਰੋਬਾਰ ਕਰ ਰਹੇ ਸੀ।

ਕੈਨੇਡਾ 'ਚ ਨਸ਼ਾ ਤਸਕਰ ਕਾਬੂ
ਕੈਨੇਡਾ 'ਚ ਨਸ਼ਾ ਤਸਕਰ ਕਾਬੂ

ਪੁਲਿਸ ਨੂੰ ਮਿਲੀ ਸੀ ਸੂਚਨਾ: ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਵੱਡੀ ਖੇਪ ਸਪਲਾਈ ਹੋਣ ਵਾਲੀ ਹੈ। ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੀਲ ਪੁਲਿਸ ਨੇ ਛਾਪਾ ਮਾਰ ਕੇ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।

ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ
ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ

ਪਾਕਿਸਤਾਨੀ ਅਤੇ ਚੀਨੀ ਨਾਗਰਿਕ ਵੀ ਸ਼ਾਮਲ: ਕੈਨੇਡਾ ਦੀ ਪੀਲ ਰੀਜਨਲ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪੰਜਾਬੀਆਂ ਦੀ ਪਛਾਣ ਗੁਰਦੀਪ ਸਿੰਘ ਗਾਖਲ (38), ਜਸਪ੍ਰੀਤ ਸਿੰਘ (28) ਅਤੇ ਰਵਿੰਦਰ ਸਿੰਘ ਬੋਪਾਰਾਏ (27) ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚ ਪਾਕਿਸਤਾਨੀ ਮੂਲ ਦੇ ਖਲੀਲੁੱਲਾ ਅਮੀਨ ਅਤੇ ਚੀਨੀ ਮੂਲ ਦੇ ਨਾਗਰਿਕ ਰੇਅ ਆਈ.ਪੀ. ਸ਼ਾਮਲ ਹਨ।

ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ
ਕੈਨੇਡਾ 'ਚ ਤਿੰਨ ਪੰਜਾਬੀ ਨਸ਼ਾ ਤਸਕਰ ਕਾਬੂ

ਅਮਰੀਕੀ ਪੁਲਿਸ ਦੀ ਮਿਲੀ ਮਦਦ: ਪੀਲ ਪੁਲਿਸ ਦੇ ਡਿਪਟੀ ਚੀਫ਼ ਨਿਕ ਮਿਲੋਵਿਚ ਨੇ ਦੱਸਿਆ ਕਿ ਪੀਲ ਖੇਤਰ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਨਸ਼ਿਆਂ ਦੀ ਇਹ ਸਭ ਤੋਂ ਵੱਡੀ ਖੇਪ ਹੈ, ਜਿਸ ਨੂੰ ਪੁਲਿਸ ਨੇ ਫੜਿਆ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਰਾਹੀਂ ਇਹ ਧੰਦਾ ਚੱਲ ਰਿਹਾ ਸੀ। ਅਮਰੀਕੀ ਪੁਲਿਸ ਦੀ ਮਦਦ ਨਾਲ ਸਰਹੱਦੀ ਇਲਾਕੇ 'ਚ ਨਸ਼ਾ ਤਸਕਰਾਂ ਨੂੰ ਨਸ਼ਿਆਂ ਦੀ ਇੰਨੀ ਵੱਡੀ ਖੇਪ ਸਮੇਤ ਫੜਿਆ ਗਿਆ ਹੈ।

ਇਹ ਵੀ ਪੜ੍ਹੋ: ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦੀ ਮਾਰ ਦਾ ਅਸਰ, ਇਸ ਸਾਲ ਮੰਡੀਆਂ 'ਚ ਨਰਮੇ ਦੀ ਆਮਦ ਨਾ ਮਾਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.