ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਹੱਦਾਂ ਉੱਤੇ ਸਮੁੱਚੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਦਾ ਕਿਸਾਨ ਅੰਦੋਲਨ ਜਾਰੀ ਹੈ। ਇਸ ਕਿਸਾਨ ਅੰਦੋਲਨ ਵਿੱਚ ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਹੈ। ਸਿੰਘੂ ਬਾਰਡਰ ਉੱਤੇ ਅੱਜ ਇੱਕ ਹੋਰ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ।
ਜਿਸ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕੀਤੀ ਹੈ ਉਹ ਕਿਸਾਨ ਪੰਜਾਬ ਸੂਬੇ ਦੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਾਸੀ ਹੈ। ਮ੍ਰਿਤਕ ਕਿਸਾਨ ਦਾ ਨਾਂਅ ਅਮਰਿੰਦਰ ਸਿੰਘ ਹੈ।
ਕਿਸਾਨ ਨੇ ਜ਼ਹਿਰ ਖਾਣ ਦੀ ਖ਼ਬਰ ਦੇ ਬਾਅਦ ਸਥਾਨਕ ਪ੍ਰਸ਼ਾਸਨ ਵਿੱਚ ਹੜਕੰਪ ਮੰਚ ਗਿਆ ਮੌਕੇ ਉੱਤੇ ਸੋਨੀਪਤ ਪੁਲਿਸ ਵੀ ਪਹੁੰਚੀ। ਕਿਸਾਨ ਅਮਰਿੰਦਰ ਸਿੰਘ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ ਸੀ ਪਰ ਕਿਸਾਨ ਨੇ ਇਲਾਜ ਦੇ ਦੌਰਾਨ ਦਮ ਤੋੜਿਆ ਦਿੱਤਾ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਦੌਰਾਨ ਇੱਕ ਦਰਜਨ ਤੋਂ ਜ਼ਿਆਦਾ ਕਿਸਾਨਾਂ ਦੀ ਵੱਖ-ਵੱਖ ਕਾਰਨਾਂ ਕਾਰਨ ਮੌਤ ਹੋ ਚੁੱਕੀ ਹੈ। ਉੱਥੇ ਦਸੰਬਰ ਮਹੀਨੇ ਦੇ ਅਖੀਰ ਵਿੱਚ ਸੰਤ ਰਾਮ ਸਿੰਘ ਨੇ ਕਿਸਾਨ ਅੰਦੋਲਨ ਦੇ ਚਲਦੇ ਸਰਕਾਰ ਦੇ ਗੈਰ ਜ਼ਿੰਮੇਵਾਰ ਰਵੱਈਏ ਤੋਂ ਨਾਰਾਜ਼ ਹੋ ਕੇ ਸਿੰਘੂ ਬਾਰਡਰ ਉੱਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ ਉਨ੍ਹਾਂ ਕੋਲ ਇੱਕ ਖੁਦਕੁਸ਼ੀ ਪੱਤਰ ਮਿਲਿਆ ਸੀ।