ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਚਾਰ ਸਲਾਹਕਾਰਾਂ ਨੂੰ ਪੰਜ ਪਿਆਰੇ ਕਹਿਣ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਹ ਵੀ ਪੜੋ: ਹਰੀਸ਼ ਰਾਵਤ ਨੇ ਛੇੜਿਆ ਨਵਾਂ ਵਿਵਾਦ, ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਨੂੰ ਦੱਸਿਆ 'ਪੰਜ ਪਿਆਰੇ'
ਡੀਐਸਜੀਐਮਸੀ (DSGMC) ਕਾਂਗਰਸ ਇੰਚਾਰਜ ਦੇ ਬਿਆਨ ਦਾ ਵਿਰੋਧ ਕਰਦੀ ਹੈ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਚਾਰ ਸਲਾਹਕਾਰਾਂ ਨੂੰ ਪੰਜ ਪਿਆਰੇ ਕਹੇ ਜਾਣ ਤੋਂ ਬਾਅਦ ਨਵਾਂ ਵਿਵਾਦ ਛੇੜ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਇਸ ਗੱਲ 'ਤੇ ਸਖਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖ਼ਿਲਵਾੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰੀਸ਼ ਰਾਵਤ ਨੇ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸ਼ੁਰੂ ਕੀਤੀ ਇਸ ਪ੍ਰਥਾ ਦਾ ਅਪਮਾਨ ਕੀਤਾ ਹੈ ਕਿਉਂਕਿ ਇਸ ਤਰੀਕੇ ਨਾਲ ਕਿਸੇ ਵੀ ਆਮ ਵਿਅਕਤੀ ਜਾਂ ਮਨੁੱਖ ਨੂੰ ਇਨ੍ਹਾਂ ਧਾਰਮਿਕ ਸ਼ਬਦਾਂ ਨਾਲ ਸਨਮਾਨਿਤ ਨਹੀਂ ਕੀਤਾ ਜਾਣਾ ਚਾਹੀਦਾ।
ਸਿਰਸਾ ਨੇ ਮੁਆਫੀ ਦੀ ਕੀਤੀ ਮੰਗੀ
ਮਨਜਿੰਦਰ ਸਿੰਘ ਸਿਰਸਾ ਨੇ ਇਸ ਬਿਆਨ ਲਈ ਹਰੀਸ਼ ਰਾਵਤ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਤੁਲਨਾ ਨਹੀਂ ਕੀਤੀ ਜਾਣੀ ਚਾਹੀਦੀ, ਇਸ ਲਈ ਰਾਵਤ ਨੂੰ ਆਪਣੇ ਬਿਆਨ 'ਤੇ ਹਰ ਸਿੱਖ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਪੰਜਾਬ ਸਰਕਾਰ ਉਸ ਖ਼ਿਲਾਫ਼ ਮਾਮਲਾ ਦਰਜ ਕਰੇ।
ਕੀ ਸੀ ਮਾਮਲਾ ?
ਦੱਸ ਦਈਏ ਕਿ ਪੰਜਾਬ ਇਚਾਰਜ਼ ਹਰੀਸ਼ ਰਾਵਤ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉੁਨ੍ਹਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਤੇ ਆਮ ਲੋਕਾਂ ਦੇ ਵਿੱਚ ਨਵੀਂ ਚਰਚਾ ਛਿੜ ਗਈ ਹੈ। ਇਸ ਦੌਰਾਨ ਮੀਡੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਵਿਵਾਦਾਂ ਤੇ ਕੋਈ ਸਪੱਸ਼ਟ ਜਵਾਬ ਨਾ ਦੇਣ ਦੀ ਬਜਾਇ ਕੰਨ੍ਹੀਂ ਕਤਰਾਉਂਦੇ ਹੀ ਨਜ਼ਰ ਆਏ।
ਇਹ ਵੀ ਪੜੋ: ਅੱਜ ਤੋਂ ਬਦਲ ਰਹੇ ਹਨ ਇਹ ਨਿਯਮ, ਤੁਹਾਡੀ ਜੇਬ ’ਤੇ ਪਵੇਗਾ ਭਾਰ