ETV Bharat / bharat

ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ਕੀਤੀ ਖਾਰਜ

author img

By

Published : Jun 6, 2022, 6:25 PM IST

ਪੰਜਾਬ-ਹਰਿਆਣਾ ਹਾਈਕੋਰਟ (punjab haryana highcourt ) ਨੇ ਗੈਂਗਸਟਰ ਲਾਰੈਂਸ ਵਿਸ਼ਨੋਈ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਲਾਰੇਂਸ ਬਿਸ਼ਨੋਈ ਦੀ ਇਸ ਪਟੀਸ਼ਨ 'ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਦਾਲਤ 'ਚ ਸੁਣਵਾਈ ਹੋਈ।

ਸਿੱਧੂ ਮੂਸੇਵਾਲਾ ਕਤਲ ਕੇਸ
ਸਿੱਧੂ ਮੂਸੇਵਾਲਾ ਕਤਲ ਕੇਸ

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਵਿਸ਼ਨੋਈ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਲਾਰੈਂਸ ਵਿਸ਼ਨੋਈ ਦੀ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਵੱਲੋਂ ਲਾਰੈਂਸ ਵਿਰੁੱਧ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਤਾਂ ਅਜਿਹੀ ਸਥਿਤੀ ਵਿੱਚ ਸੁਰੱਖਿਆ ਦੀ ਮੰਗ ਕਰਨਾ ਸਹੀ ਨਹੀਂ ਹੈ।

ਅਦਾਲਤ ਨੇ ਕਿਉਂ ਕੀਤੀ ਖਾਰਿਜ ਪਟੀਸ਼ਨ- ਇਸ ਮਾਮਲੇ 'ਚ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਦਾਲਤ 'ਚ ਸੀ. ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਦੋਵਾਂ ਧਿਰਾਂ ਵੱਲੋਂ ਦਲੀਲਾਂ ਦਿੱਤੀਆਂ ਗਈਆਂ। ਅਸੀਂ ਇਸ ਮਾਮਲੇ 'ਚ ਕਿਹਾ ਕਿ ਬਿਸ਼ਨੋਈ ਨੇ ਇਸ ਮਾਮਲੇ 'ਚ ਪਹਿਲਾਂ ਹੀ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਫਿਰ ਉਨ੍ਹਾਂ ਨੇ ਉਥੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਅਸੀਂ ਕਿਹਾ ਕਿ ਸਾਡੀ ਜਾਂਚ ਅਜੇ ਜਾਰੀ ਹੈ। ਸਾਡੀ ਜਾਂਚ ਵਿੱਚ ਹੁਣ ਤੱਕ ਕਿਸੇ ਦਾ ਨਾਮ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਉਹ ਫਿਲਹਾਲ 5 ਜੂਨ ਤੱਕ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅਜਿਹੇ 'ਚ ਜੱਜ ਨੇ ਕਿਹਾ ਕਿ ਇਹ ਸਮੇਂ ਤੋਂ ਪਹਿਲਾਂ ਹੈ ਅਤੇ ਸੁਣਵਾਈ ਯੋਗ ਨਹੀਂ ਹੈ। ਇਸ ਲਈ ਇਸ ਨੂੰ ਰੱਦ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਏਜੀ ਪੰਜਾਬ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗਰੁੱਪ ਵਿੱਚ 700 ਤੋਂ ਵੱਧ ਲੋਕ ਹਨ ਅਤੇ ਐਫਆਈਆਰ ਵਿੱਚ ਅਜੇ ਤੱਕ ਕਿਸੇ ਦਾ ਨਾਂ ਨਹੀਂ ਹੈ, ਇਸ ਲਈ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ।

ਲਾਰੇਂਸ ਨੇ ਕੋਰਟ ਨੂੰ ਕੀਤੀ ਸੁਰੱਖਿਆ ਦੀ ਅਪੀਲ - ਲਾਰੇਂਸ ਬਿਸ਼ਨੋਈ ਨੇ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਲਾਰੇਂਸ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਇਸ ਮਾਮਲੇ 'ਚ ਜੋ ਵੀ ਪੁੱਛਗਿੱਛ ਕੀਤੀ ਜਾਣੀ ਹੈ, ਉਹ ਦਿੱਲੀ ਦੀ ਤਿਹਾੜ ਜੇਲ 'ਚ ਕੀਤੀ ਜਾਵੇ। ਇਸ ਮਾਮਲੇ 'ਚ ਪੁੱਛਗਿੱਛ ਲਈ ਉਸ ਨੂੰ ਪੰਜਾਬ ਨਾ ਲਿਆਂਦਾ ਜਾਵੇ ਕਿਉਂਕਿ ਜੇਕਰ ਉਸ ਨੂੰ ਪੰਜਾਬ ਲਿਆਂਦਾ ਗਿਆ ਤਾਂ ਉਸ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ ਅਤੇ ਉਸ ਦਾ ਐਨਕਾਊਂਟਰ ਹੋ ਸਕਦਾ ਹੈ। ਪਟੀਸ਼ਨ ਵਿੱਚ ਲਾਰੈਂਸ ਬਿਸ਼ਨੋਈ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਦਿੱਲੀ ਦੇ ਡੀਜੀਪੀ ਨੂੰ ਵੀ ਪ੍ਰਤੀਵਾਦੀ ਧਿਰ ਬਣਾਇਆ ਹੈ।

30 ਰਾਊਂਡ ਫਾਇਰਿੰਗ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ETV Bharat Logo

Copyright © 2024 Ushodaya Enterprises Pvt. Ltd., All Rights Reserved.