ਹਰਿਆਣਾ: ਹਰਿਆਣਾ ਪਹੁੰਚੇ ਪੰਜਾਬ ਦੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਵਾਰ ਫਿਰ ਹਰਿਆਣਾ ਨੂੰ ਐਸਵਾਈਐਲ ਦਾ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਖੁਦ ਪਾਣੀ ਨਹੀਂ ਹੈ। ਇਸ ਤੋਂ ਇਲਾਵਾ ਭੁੱਲਰ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਦੁਬਾਰਾ ਮਿਲਾ ਕੇ ਮਹਾਂ ਪੰਜਾਬ ਬਣਾਇਆ ਜਾਣਾ ਚਾਹੀਦਾ ਹੈ।
ਸਾਡੇ ਕੋਲ ਖੁਦ ਪਾਣੀ ਨਹੀਂ: ਪੰਜਾਬ ਦੇ ਜਲ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਤਲੁਜ ਯਮੁਨਾ ਲਿੰਕ ਨਹਿਰ ( ਐਸਵਾਈਐਲ ) ਨੂੰ ਲੈ ਕੇ ਅਜੀਬ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਦੁਬਾਰਾ ਮਿਲਾ ਕੇ ਮਹਾਂ ਪੰਜਾਬ ਬਣਾਉਣਾ ਚਾਹੀਦਾ ਹੈ। ਲਾਲਜੀਤ ਸਿੰਘ ਭੁੱਲਰ ਵੀਰਵਾਰ ਨੂੰ ਭਿਵਾਨੀ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਇੱਕ ਵਾਰ ਫਿਰ ਹਰਿਆਣਾ ਨੂੰ ਐਸਵਾਈਐਲ ਦਾ ਪਾਣੀ ਨਾ ਦੇਣ ਦੀ ਗੱਲ ਕਹੀ।
ਵੰਡ ਖਤਮ ਕਰਕੇ ਬਣਾਇਆ ਜਾਵੇ ਮਹਾਂ ਪੰਜਾਬ - ਭਿਵਾਨੀ ਪਹੁੰਚੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਕੋਲ ਖੁਦ ਪਾਣੀ ਨਹੀਂ ਹੈ। ਪੰਜਾਬ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਕਿਸਾਨਾਂ ਨੂੰ ਪਾਣੀ ਨਹੀਂ ਮਿਿਲਆ। ਭੁੱਲਰ ਨੇ ਐਸਵਾਈਐਲ ਵਿਵਾਦ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਪੰਜਾਬ ਦੇ ਮੰਤਰੀ ਨੇ ਸਿੱਧਾ ਜਵਾਬ ਦੇਣ ਦੀ ਬਜਾਏ ਕਿਹਾ ਕਿ ਪੰਜਾਬ ਦੀ ਵੰਡ ਨੂੰ ਖਤਮ ਕਰਕੇ ਹਰਿਆਣਾ ਅਤੇ ਹਿਮਾਚਲ ਨੂੰ ਮਿਲਾ ਕੇ ਮਹਾਂ ਪੰਜਾਬ ਬਣਾਇਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਐਸਵਾਈਐਲ ਨੂੰ ਚੋਣ ਮੁੱਦਾ ਬਣਾਉਂਦੀ ਹੈ।ਐਸਵਾਈਐਲ ’ਤੇ ਹੋਈ ਮੀਟਿੰਗ ਬੇਸਿੱਟਾ-ਐਸਵਾਈਐਲ ਮੁੱਦੇ ’ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਦਰਮਿਆਨ ਹੋਈ ਅਹਿਮ ਮੀਟਿੰਗ ਇੱਕ ਵਾਰ ਫਿਰ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਨੂੰ ਦੇਣ ਲਈ ਕੋਈ ਪਾਣੀ ਨਹੀਂ ਹੈ।