ਪਾਣੀਪਤ: ਗੌਤਮ ਨਗਰ ਤੋਂ ਅੱਜ ਪੰਜਾਬ ਪੁਲਿਸ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਕਾਬੂ ਵਿਅਕਤੀ ਦਾ ਨਾਂਅ ਗੁਰਪ੍ਰੀਤ ਹੈ ਉਸ ਦੀ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਗੱਲ ਦੱਸੀ ਜਾ ਰਹੀ ਹੈ।
ਡੀਐਸਪੀ ਸਤੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ ਪੁਲਿਸ ਨੇ ਅੱਜ ਪਾਣੀਪਤ ਦੇ ਗੌਤਮ ਨਗਰ 'ਚ ਰੇਡ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ਉੱਤੇ ਇਹ ਨੌਜਵਾਨ ਦੇਸ਼ਧ੍ਰੋਹੀ ਗਤੀਵਿਧੀਆਂ ਵਿੱਚ ਸ਼ਾਮਲ ਸੀ।
ਇਹ ਨੌਜਵਾਨ ਸੋਸ਼ਲ ਮੀਡੀਆ ਦੇ ਜ਼ਰੀਏ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਫਿਲਹਾਲ ਕਾਬੂ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਹਸਪਤਾਲ ਵਿੱਚ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਕੋਰਟ ਵਿੱਚ ਪੇਸ਼ ਕਰ ਆਪਣੇ ਨਾਲ ਲੈ ਗਈ ਹੈ।