ਨਵੀਂ ਦਿੱਲੀ: ਪੰਜਾਬ ਪੁਲਿਸ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਆਪਣੇ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੀ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜਸਟਿਸ ਅਨੂ ਮਲਹੋਤਰਾ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆ ਹੋਏ ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਤੋਂ 4 ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਪੰਜਾਬ ਪੁਲਿਸ ਦੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਜੈਨਪੁਰੀ ਥਾਣੇ ਵਿੱਚ ਇਸ ਦੇ ਅਧਿਕਾਰੀਆਂ ਖ਼ਿਲਾਫ਼ ਦਰਜ ਐਫਆਈਆਰ ਨੰਬਰ 327 ਨੂੰ ਰੱਦ ਕੀਤਾ ਜਾਵੇ। ਪੰਜਾਬ ਪੁਲਿਸ ਨੇ ਤੇਜਿੰਦਰ ਸਿੰਘ ਬੱਗਾ ਨੂੰ ਲੱਭਣ ਲਈ ਸਰਚ ਵਾਰੰਟ ਜਾਰੀ ਕਰਨ ਦੇ ਹੁਕਮਾਂ ’ਤੇ ਰੋਕ ਲਾਉਣ ਦੀ ਵੀ ਮੰਗ ਕੀਤੀ ਹੈ। ਇਸ ਸਰਚ ਵਾਰੰਟ ਜਾਰੀ ਹੋਣ ਤੋਂ ਬਾਅਦ ਬੱਗਾ ਨੂੰ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਰਿਹਾਅ ਕਰ ਦਿੱਤਾ ਗਿਆ ਸੀ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਬੱਗਾ ਨੂੰ ਸਮਾਜਿਕ ਸਦਭਾਵਨਾ ਭੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਬੱਗਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153 (ਏ), 505, 505 (2) ਅਤੇ 506 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ 5 ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਹ ਪੇਸ਼ ਨਹੀਂ ਹੋਇਆ ਅਤੇ ਭੜਕਾਊ ਬਿਆਨ ਦਿੰਦਾ ਰਿਹਾ। ਇਸ ਤੋਂ ਬਾਅਦ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀਆਂ 2 ਟੀਮਾਂ 6 ਮਈ ਨੂੰ ਦਿੱਲੀ ਪਹੁੰਚੀਆਂ। ਇੱਕ ਟੀਮ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਘਰ ਪਹੁੰਚੀ ਸੀ, ਜਦਕਿ ਦੂਜੀ ਟੀਮ ਜਨਕਪੁਰੀ ਥਾਣੇ ਨੂੰ ਸੂਚਿਤ ਕਰਨ ਪਹੁੰਚੀ ਸੀ ਪਰ ਜਨਕਪੁਰੀ ਪੁਲਿਸ ਨੇ ਪੰਜਾਬ ਪੁਲਿਸ ਦੀ ਟੀਮ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜ੍ਹੋ: ਕਬਰ 'ਚੋਂ ਜ਼ਿੰਦਾ ਮਿਲੀ ਨਵਜੰਮੀ ਬੱਚੀ, ਡਾਕਟਰਾਂ ਨੇ ਐਲਾਨੀ ਸੀ ਮ੍ਰਿਤਕ !