ETV Bharat / bharat

ਮੁੱਖ ਮੰਤਰੀ ਦੀ ਹੱਤਿਆ ਦੀ ਧਮਕੀ ‘ਤੇ ਪੰਨੂ ਵਿਰੁੱਧ ਮਾਮਲਾ ਦਰਜ - ਸਾਈਬਰ ਕ੍ਰਾਈਮ ਥਾਣੇ ‘ਚ ਦਰਜ ਕੀਤਾ ਮਾਮਲਾ

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਕਾਰਨ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਨੂ ਨੂੰ ਸੂਬੇ ਦੀ ਸ਼ਾਂਤੀ, ਸਥਿਰਤਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਕਰੜੀ ਚਿਤਾਵਨੀ ਦਿੱਤੀ ਹੈ।

ਮੁੱਖ ਮੰਤਰੀ ਦੀ ਹੱਤਿਆ ਦੀ ਧਮਕੀ ‘ਤੇ ਪੰਨੂ ਵਿਰੁੱਧ ਮਾਮਲਾ ਦਰਜ

author img

By

Published : Aug 31, 2021, 6:19 PM IST

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਐਸ.ਐਫ.ਜੇ. ਦੇ ਪੰਨੂ ਖਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਕਾਰਨ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਨੂ ਨੂੰ ਸੂਬੇ ਦੀ ਸ਼ਾਂਤੀ, ਸਥਿਰਤਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਕਰੜੀ ਚਿਤਾਵਨੀ ਦਿੱਤੀ ਹੈ।

ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਦਾ ਕਰਾਰਾ ਜਵਾਬ ਦੇਣਗੇ ਕੈਪਟਨ

ਇਸ ਗੱਲ `ਤੇ ਜ਼ੋਰ ਦਿੰਦਿਆਂ ਕਿ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸਐਫਜੇ) ਅਤੇ ਇਸ ਦੇ ਆਪੇ ਬਣੇ ਜਨਰਲ ਕੌਂਸਲ ਵੱਲੋਂ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਕਰਾਰਾ ਜਵਾਬ ਦਿੱਤਾ ਜਾਵੇਗਾ, ਮੁੱਖ ਮੰਤਰੀ ਨੇ ਕਿਹਾ, " ਕਿਸੇ ਨੂੰ ਵੀ ਉਸ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਅਤੇ ਸਾਡੇ ਲੋਕਾਂ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧੱਕਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਜਿਸ ਪੰਜਾਬ ਨੇ ਹਜ਼ਾਰਾਂ ਬੇਦੋਸ਼ਿਆਂ ਦੀਆਂ ਜਾਨਾਂ ਲਈਆਂ।`` ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸਐਫਜੇ ਦੀਆਂ ਮਾਹੌਲ ਖਰਾਬ ਕਰਨ ਅਤੇ ਵੰਡ ਪਾਉਣ ਦੀਆਂ ਕਾਰਵਾਈਆਂ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।

ਪੰਨੂ ਨਫਰਤ, ਫੁੱਟ ਤੇ ਹਿੰਸਾ ਦੀ ਕੋਸ਼ਿਸ਼ ਕਰ ਰਿਹੈ:ਕੈਪਟਨ

ਇਹ ਜ਼ਿਕਰ ਕਰਦਿਆਂ ਕਿ ਗੁਰੂਆਂ ਦੀ ਧਰਤੀ ਜਿਨ੍ਹਾਂ ਨੇ ਹਮੇਸ਼ਾ ਮਨੁੱਖਤਾ ਦੀ ਏਕਤਾ ਦੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ, ਪੰਜਾਬ ਧਰਮ, ਜਾਤ ਅਤੇ ਨਸਲ ਦੇ ਭੇਦਭਾਵ ਤੋਂ ਬਿਨਾਂ ਸਾਰਿਆਂ ਦਾ ਘਰ ਹੈ, ਮੁੱਖ ਮੰਤਰੀ ਨੇ ਕਿਹਾ ਕਿ ਧਰਮ ਦੇ ਨਾਂ `ਤੇ ਅਤੇ ਖਾਲਿਸਤਾਨ ਦੀ ਪ੍ਰਾਪਤੀ ਲਈ ਸ਼ਾਂਤੀਪੂਰਨ ਵੱਖਵਾਦੀ ਮੁਹਿੰਮ ਦੀ ਆੜ ਵਿੱਚ ਪੰਨੂ ਦੀਆਂ ਨਫਰਤ, ਫੁੱਟ ਅਤੇ ਹਿੰਸਾ ਨੂੰ ਭੜਕਾਉਣ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਨੂੰ ਪਹਿਲਾਂ ਹੀ ਪੰਜਾਬ ਅਤੇ ਭਾਰਤ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਜੋ ਕਿ ਸ਼ਾਂਤੀ ਅਤੇ ਖੁਸ਼ਹਾਲੀ ਵਿੱਚ ਰਹਿਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਰਾਜਨੀਤਿਕ ਨੇਤਾਵਾਂ ਅਤੇ ਪਾਰਟੀਆਂ ਨੇ ਪੰਨੂ ਦੀ ਪਾਕਿਸਤਾਨ ਆਈਐਸਆਈ ਤੋਂ ਫੰਡ ਪ੍ਰਾਪਤ ਵੱਖਰੇ ਮੁਲਕ ਦੀ ਮੰਗ ਕਰਦੀ ਮੁਹਿੰਮ ਦੀ ਨਿੰਦਾ ਕੀਤੀ ਸੀ। ਮੁੱਖ ਮੰਤਰੀ ਵੱਲੋਂ ਪੰਨੂ ਨੂੰ ਇਹ ਸਖਤ ਚਿਤਾਵਨੀ ਪੰਜਾਬ ਪੁਲਿਸ ਦੁਆਰਾ ਸੋਮਵਾਰ ਨੂੰ ਐਸਐਫਜੇ ਦੇ ਫੇਸਬੁੱਕ ਪੇਜ `ਤੇ ਪੋਸਟ ਕੀਤੇ ਗਏ ਇੱਕ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦੇ ਬਾਅਦ ਦਿੱਤੀ ਗਈ ਹੈ।

ਸਾਈਬਰ ਕ੍ਰਾਈਮ ਥਾਣੇ ‘ਚ ਦਰਜ ਕੀਤਾ ਮਾਮਲਾ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਨੂੰ, ਉਸਦੇ ਸਾਥੀਆਂ ਅਤੇ ਐਸ.ਐਫ.ਜੇ. ਮੈਂਬਰਾਂ ਖਿਲਾਫ਼ ਗੈਰਕਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 10 (ਏ) ਅਤੇ 13 (1) ਅਤੇ ਆਈ.ਪੀ.ਸੀ. ਦੀ ਧਾਰਾ 153, 153ਏ ਅਤੇ 124ਏ ਦੇ ਅਧੀਨ ਸਟੇਟ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਐਸਏਐਸ ਨਗਰ ਵਿਖੇ ਐਫਆਈਆਰ (ਨੰਬਰ 34) ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਨੂੰ ਨੂੰ ਹਿੰਸਕ ਅਤਿਵਾਦੀ ਕਾਰਵਾਈਆਂ ਨੂੰ ਭੜਕਾਉਣ ਅਤੇ ਸੰਵਿਧਾਨ ਅਨੁਸਾਰ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਦੋਸ਼ੀ ਪਾਇਆ ਗਿਆ ਹੈ। 28 ਅਗਸਤ ਨੂੰ ਪੋਸਟ ਕੀਤੀ ਗਈ ਵੀਡੀਓ ਦੀ ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਉਕਤ ਵੀਡੀਓ ਤੋਂ ਮੁੱਖ ਮੰਤਰੀ ਦੇ ਵਿਰੁੱਧ ਇੱਕ ਅਪਰਾਧਕ ਸਾਜਿਸ਼ ਦਾ ਸਪੱਸ਼ਟ ਤੌਰ `ਤੇ ਪਤਾ ਚਲਦਾ ਹੈ ਜਿਸ ਵਿੱਚ ਮੁੱਖ ਮੰਤਰੀ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਉਂਦੇ ਹੋਏ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਤੋਂ ਪਹਿਲਾਂ ਹਿਮਾਚਲ ਦੇ ਮੁੱਖ ਮੰਤਰੀ ਨੂੰ ਵੀ ਦਿਤੀ ਸੀ ਧਮਕੀ

ਜ਼ਿਕਰਯੋਗ ਹੈ ਕਿ ਐਸ.ਐਫ.ਜੇ. ਨੇ ਜੁਲਾਈ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕ ਵਿਰੁੱਧ ਧਮਕੀ ਦਿੱਤੀ ਸੀ। ਧਮਕੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜਥੇਬੰਦੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਆਜ਼ਾਦੀ ਦਿਹਾੜੇ `ਤੇ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਹਿਮਾਚਲ ਪੁਲਿਸ ਨੇ ਉਦੋਂ ਪੰਨੂੰ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ। ਅਮਰੀਕਾ ਅਧਾਰਤ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) ਨੂੰ ਭਾਰਤ ਸਰਕਾਰ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 3 ਦੀਆਂ ਉਪ-ਧਾਰਾਵਾਂ (1) ਅਤੇ (3) ਵਿੱਚ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਜੁਲਾਈ 2019 ਨੂੰ ਜਾਰੀ ਇੱਕ ਨੋਟੀਫਿਕੇਸ਼ਨ ਰਾਹੀਂ `ਗੈਰਕਨੂੰਨੀ ਐਸੋਸੀਏਸ਼ਨ` ਐਲਾਨਿਆ ਗਿਆ ਸੀ। ਇਹ ਕਾਰਵਾਈ ਇਸ ਸੰਗਠਨ ਦੇ ਭਾਰਤ ਦੀ ਅੰਦਰੂਨੀ ਸੁਰੱਖਿਆ ਲਈ ਨੁਕਸਾਨਦੇਹ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਅਤੇ ਇਸਦੇ ਦੇਸ਼ ਦੀ ਸ਼ਾਂਤੀ, ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਸੰਭਾਵਨਾ ਹੋਣ ਦੇ ਮੱਦੇਨਜ਼ਰ ਕੀਤੀ ਗਈ ਸੀ।

ਇਹ ਵੀ ਪੜ੍ਹੋ:ਮੰਡ ਵੱਲੋਂ ਕੈਪਟਨ ਨੂੰ ਤਲਬ ਕਰਨ ਦੇ ਮਾਮਲੇ ‘ਚ ਰਵਨੀਤ ਬਿੱਟੂ ਦਾ ਤਿੱਖਾ ਬਿਆਨ

ETV Bharat Logo

Copyright © 2024 Ushodaya Enterprises Pvt. Ltd., All Rights Reserved.