ETV Bharat / bharat

Canada India Controversy: ਭਾਰਤ-ਕੈਨੇਡਾ 'ਚ ਤਕਰਾਰ ਨਾਲ ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਲੀਡਰਾਂ ਵੱਲੋਂ ਇੱਕ-ਦੂਜੇ 'ਤੇ ਵਾਰ-ਪਲਟਵਾਰ ਸ਼ੁਰੂ, ਕਿੱਥੇ ਤੱਕ ਚੜ੍ਹੇਗਾ ਸਿਆਸੀ ਪਾਰਾ? - ਬਿਕਰਮ ਮਜੀਠੀਆ

ਇੱਕ ਪਾਸੇ ਭਾਰਤ ਅਤੇ ਕੈਨੇਡਾ ਆਪਣੀ-ਆਪਣੀ ਗੱਲ 'ਤੇ ਅੜੇ ਹੋਏ ਹਨ ਤਾਂ ਦੂਜੇ ਪਾਸੇ ਪੰਜਾਬ ਦੀ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ।ਹਰ ਇੱਕ ਸਿਆਸੀ ਆਗੂ ਵੱਲੋਂ ਆਪਣੇ-ਆਪਣੇ ਵਿਚਾਰ ਰੱਖੇ ਜਾ ਰਹੇ ਹਨ ਅਤੇ ਸਰਕਾਰਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ।ਪੜ੍ਹੋ ਪੂਰੀ ਖ਼ਬਰ

Canada India Controversy, Punjab Political Reaction On Canada India
Canada India Controversy: ਭਾਰਤ-ਕੈਨੇਡਾ 'ਚ ਤਕਰਾਰ ਨਾਲ ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ
author img

By ETV Bharat Punjabi Team

Published : Sep 22, 2023, 8:23 PM IST

ਹੈਦਰਾਬਾਦ ਡੈਸਕ : ਕੈਨੇਡਾ ਅਤੇ ਭਾਰਤ ਵਿਚਾਲੇ ਤਲਖੀ ਵੱਧਦੀ ਜਾ ਰਹੀ ਹੈ। ਇਸ ਮਾਮਲੇ ਉੱਤੇ ਹੁਣ ਸਿਆਸੀ ਪ੍ਰਤੀਕਿਿਰਆ ਲਗਾਤਾਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਵਾਰ ਇਸ ਮਾਮਲੇ ਉੱਤੇ ਅਪਣਾ ਸਟੈਂਡ ਸਪਸ਼ਟ ਕੀਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਹੋਏ ਅਚਾਨਕ ਕਤਲਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਹਾਲਾਂਕਿ ਭਾਰਤ ਨੇ ਇਹ ਸਾਫ ਕਰ ਦਿੱਤਾ ਹੈ ਕਿ ਫਿਲਹਾਲ ਜਿਹੜੀਆਂ ਅਰਜ਼ੀਆਂ ਵੀਜ਼ਾ ਲਈ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾ ਉੱਤੇ ਇਸ ਦਾ ਅਸਰ ਨਹੀਂ ਪਵੇਗਾ, ਪਰ ਆਉਂਦੇ ਸਮੇਂ ਵਿੱਚ ਕੈਨੇਡੀਅਨ ਸਿਟੀਜ਼ਨ ਨੂੰ ਵੀਜ਼ਾ ਅਪਲਾਈ ਕਰਨ ਚ ਦਿੱਕਤ ਹੋ ਸਕਦੀ ਹੈ।

Canada India Controversy, Punjab Political Reaction On Canada India
Canada India Controversy: ਭਾਰਤ-ਕੈਨੇਡਾ 'ਚ ਤਕਰਾਰ ਨਾਲ ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ

ਆਮ ਲੋਕਾਂ ਦਾ ਕੀ ਕਸੂਰ: ਕਾਂਗਰਸ ਦੇ ਸੀਨੀਅਰ ਨੇਤਾ ਕੇਕੇ ਬਾਵਾ ਨੇ ਰਿਸ਼ਤਿਆਂ 'ਚ ਆਈ ਖਟਾਸ 'ਤੇ ਚਿੰਤਾ ਜ਼ਾਹਿਰ ਕਰਦੇ ਆਖਿਆ ਕਿ ਇਸ ਮਸਲੇ ਨੂੰ ਜਿੰਨਾਂ ਜਲਦੀ ਹੋ ਸਕੇ ਸੁਲਝਾਉਣਾ ਚਾਹੀਦਾ ਹੈ। ਇਸ ਦਾ ਅਸਰ ਆਮ ਲੋਕਾਂ 'ਤੇ ਨਹੀਂ ਪੈਣਾ ਚਾਹੀਦਾ, ਇਸ 'ਚ ਆਮ ਲੋਕਾਂ ਦਾ ਕੋਈ ਕਸੂਰ ਨਹੀਂ।

ਪੰਜਾਬੀਆਂ ਦਾ ਨੁਕਸਾਨ: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਨਿੱਝਰ ਦੇ ਕਤਲ ਸਬੰਧੀ ਜੋ ਭਾਰਤ ਉੱਤੇ ਇਲਜ਼ਾਮ ਲਾਏ ਹਨ ਉਹ ਬਗੈਰ ਕਿਸੇ ਜਾਂਚ ਤੋਂ ਹਨ। ਉਨ੍ਹਾਂ ਕਿਹਾ ਦੋਵਾਂ ਮੁਲਕਾਂ ਦੇ ਕਲੇਸ਼ ਵਿੱਚ ਪੰਜਾਬੀਆਂ ਦਾ ਨੁਕਸਾਨ ਹੋ ਰਿਹਾ ਹੈ।

ਮਿਲ ਕੇ ਕੰਮ ਕਰਨ ਦੀ ਲੋੜ: ਇਸੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਵਿਚਾਰ ਰੱਖਦੇ ਆਖਿਆ ਕਿ ਸਾਨੂੰ ਆਪਸੀ ਭਾਈਚਾਰੇ ਨਾਲ ਮਿਲ ਕੇ ਰਹਿਣ ਅਤੇ ਕੰਮ ਕਰਨ ਦੀ ਲੋੜ ਹੈ।

ਅੱਤਵਾਦ ਦੀ ਕੋਈ ਪਰਿਭਾਸ਼ਾ ਨਹੀਂ: ਉਧਰ ਭਾਜਪਾ 'ਚ ਸ਼ਾਮਿਲ ਹੋਏ ਕਾਂਗਰਸੀ ਆਗੂ ਅਕਸ਼ੇ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੀ ਪ੍ਰਭੂਸੱਤਾ ਦੀ ਰਾਖੀ ਕਰਨੀ ਜਾਣਦੇ ਹਾਂ, ਸਾਨੂੰ ਕਿਸੇ ਨੂੰ ਲੁਕ-ਛਿਪ ਕੇ ਮਾਰਨ ਦੀ ਲੋੜ ਨਹੀਂ ਹੈ। ਇਸ ਨਾਲ ਭਾਰਤ ਅਤੇ ਕੈਨੇਡਾ ਦੇ ਹੀ ਨਹੀਂ ਸਗੋਂ ਹੋਰ ਦੇਸ਼ਾਂ ਨਾਲ ਵੀ ਸਬੰਧ ਪ੍ਰਭਾਵਿਤ ਹੋਣਗੇ।

ਫੈਸਲੇ ਦੀ ਮੁੜ ਸਮੀਖਿਆ ਕਰਨ ਦੀ ਅਪੀਲ: ਬਿਕਰਮ ਮਜੀਠੀਆ ਨੇ ਭਾਰਤ-ਕੈਨੇਡਾ ਦੀ ਤਕਰਾਰ 'ਤੇ ਆਖਿਆ ਕਿ ਇਹ ਫੈਸਲਾ ਵਿਦੇਸ਼ਾਂ 'ਚ ਰਹਿ ਰਹੇ ਪੰਜਾਬੀਆਂ ਲਈ ਵਿੱਤੀ, ਭਾਵਨਾਤਮਕ ਅਤੇ ਸਮਾਜਿਕ ਨੁਕਸਾਨ ਦਾ ਕਾਰਨ ਬਣ ਸਕਦਾ ਹੈ। ਮੈਂ ਭਾਰਤ ਸਰਕਾਰ ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਕੁਝ ਵਿਅਕਤੀਆਂ ਦੇ ਕਾਰਨ ਲੋਕਾਂ ਤੋਂ ਲੋਕਾਂ ਦੇ ਸੰਪਰਕ ਨੂੰ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.