ਚੰਡੀਗੜ੍ਹ: ਇਸ ਸਮੇਂ ਕੇਂਦਰ ਸਰਕਾਰ ਦੀ ਫੌਜ ਲਈ ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਸੰਘਰਸ਼ ਚੱਲ ਰਿਹਾ ਹੈ। ਇਸ ਯੋਜਨਾ ਤਹਿਤ ਕੇਂਦਰ ਸਰਕਾਰ ਸਾਢੇ 17 ਸਾਲ ਤੋਂ 23 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ 4 ਸਾਲ ਲਈ ਫੌਜ ਵਿੱਚ ਨੌਕਰੀ ਦੇਵੇਗੀ ਅਤੇ ਇਸ ਤੋਂ ਬਾਅਦ 25 ਫੀਸਦੀ ਨੂੰ ਫੌਜ ਵਿੱਚ ਰਿਟਾਇਰ ਕੀਤਾ ਜਾਵੇਗਾ। ਜਦੋਂ ਕਿ 75 ਫੀਸਦੀ ਨੂੰ ਬਿਨਾਂ ਪੈਨਸ਼ਨ ਦੇ ਫੌਜ ਵਿੱਚੋਂ ਸੇਵਾ ਮੁਕਤ ਕੀਤਾ ਜਾਵੇਗਾ।
ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ: ਇਸ ਕਾਰਨ ਦੇਸ਼ ਭਰ ਵਿੱਚ ਹੰਗਾਮਾ ਸ਼ੁਰੂ ਹੋ ਗਿਆ ਹੈ ਕਿਉਂਕਿ 4 ਸਾਲਾਂ ਬਾਅਦ ਫੌਜ ਤੋਂ ਬਾਹਰ ਹੋਣ ਵਾਲੇ ਨੌਜਵਾਨਾਂ ਦੇ ਭਵਿੱਖ ਦਾ ਕੀ ਬਣੇਗਾ? ਨੌਜਵਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਵੀ ਉਸ ਨੂੰ ਲੈ ਕੇ ਚਿੰਤਤ ਹਨ। ਇਸ ਲਈ ਉਹ ਕੇਂਦਰ ਸਰਕਾਰ ਨੂੰ ਇਸ ਸਕੀਮ ਨੂੰ ਲਾਗੂ ਨਾ ਕਰਨ ਦੀ ਅਪੀਲ ਕਰ ਰਹੇ ਹਨ।
ਵਿਰੋਧੀ ਪਾਰਟੀਆਂ ਚੁੱਕ ਰਹੀਆਂ ਸਵਾਲ: ਇੱਕ ਪਾਸੇ ਜਿੱਥੇ ਭਾਜਪਾ ਸ਼ਾਸਿਤ ਸੂਬੇ ਦੇ ਮੁੱਖ ਮੰਤਰੀ 4 ਸਾਲ ਬਾਅਦ ਫੌਜ ਛੱਡਣ ਵਾਲੇ ਨੌਜਵਾਨਾਂ ਨੂੰ ਆਪਣੇ ਸੂਬੇ 'ਚ ਰੁਜ਼ਗਾਰ ਵਿੱਚ ਪਹਿਲ ਦੇਣ ਦੀ ਗੱਲ ਕਹਿ ਰਹੇ ਹਨ, ਉੱਥੇ ਹੀ ਦੂਜੀਆਂ ਸਿਆਸੀ ਪਾਰਟੀਆਂ ਵੀ ਇਸ ਵਿਰੁੱਧ ਲਗਾਤਾਰ ਆਵਾਜ਼ ਬੁਲੰਦ ਕਰ ਰਹੀਆਂ ਹਨ। ਉਹ ਕੇਂਦਰ ਸਰਕਾਰ ਨੂੰ ਇਸ ਯੋਜਨਾ ਨੂੰ ਲਾਗੂ ਨਾ ਕਰਨ ਦੀ ਅਪੀਲ ਕਰ ਰਹੇ ਹਨ।
ਨੌਜਵਾਨ ਫੌਜ ਰਾਹੀ ਕਰਨਾ ਚਾਹੁੰਦਾ ਸੇਵਾ: ਇਸ ਮਾਮਲੇ ਬਾਰੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਕਹਿਣਾ ਹੈ ਕਿ ਦੇਸ਼ ਦਾ ਨੌਜਵਾਨ ਜੀਵਨ ਭਰ ਦੇਸ਼ ਅਤੇ ਫੌਜ ਦੀ ਸੇਵਾ ਕਰਨਾ ਚਾਹੁੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਕਰੀਬ 2 ਸਾਲਾਂ ਤੋਂ ਫੌਜ 'ਚ ਕੋਈ ਭਰਤੀ ਨਹੀਂ ਹੋਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਬੜੀ ਮੁਸ਼ਕਲ ਨਾਲ ਫੌਜ 'ਚ ਭਰਤੀਆਂ ਹੋ ਰਹੀਆਂ ਹਨ ਅਤੇ ਇਸ ਦੌਰਾਨ ਕੇਂਦਰ ਸਰਕਾਰ ਅਗਨੀਪਥ ਨਾਂ ਦੀ ਸਕੀਮ ਲੈ ਕੇ ਆਈ ਹੈ।
ਇਹ ਵੀ ਪੜ੍ਹੋ:ਅਗਨੀਪਥ ਯੋਜਨਾ ਦੇ ਖਿਲਾਫ਼ ਭੜਕੀ ਹਿੰਸਾ, ਪੂਰੇ ਦੇਸ਼ 'ਚ ਸੜਕਾਂ 'ਤੇ ਨੌਜਵਾਨ
ਅਗਬੀਪਥ ਸਕੀਮ ਦੇਸ਼ ਦੇ ਜਵਾਨਾਂ ਅਤੇ ਫੌਜ ਨਾਲ ਧੋਖਾ: ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੀ ਇਹ ਸਕੀਮ ਦੇਸ਼ ਦੇ ਜਵਾਨਾਂ ਅਤੇ ਫੌਜ ਨਾਲ ਧੋਖਾ ਹੈ। ਰਾਘਵ ਚੱਢਾ ਦਾ ਕਹਿਣਾ ਹੈ ਕਿ ਪਹਿਲਾਂ ਨੌਜਵਾਨ 4 ਸਾਲ ਫੌਜ ਵਿੱਚ ਨੌਕਰੀ ਕਰਨਗੇ ਅਤੇ ਉਸ ਤੋਂ ਬਾਅਦ ਨੌਕਰੀ ਤੋਂ ਕੱਢੇ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਫੌਜ ਦੀ ਨੌਕਰੀ ਨੂੰ ਠੇਕੇ 'ਤੇ ਕਰ ਦਿੱਤਾ ਹੈ। ਜਿਸ ਨਾਲ ਦੇਸ਼ ਭਰ ਵਿੱਚ ਰੋਸ ਹੈ,ਜਦਕਿ ਦੇਸ਼ ਦੇ ਨੌਜਵਾਨ ਦੇਸ਼ ਦੀ ਸੇਵਾ ਕਰਕੇ ਫੌਜ ਦੀ ਸੇਵਾ ਕਰਨਾ ਚਾਹੁੰਦੇ ਹਨ।
ਰੈਜੀਮੈਂਟਲ ਸਨਮਾਨ ਦੇ ਵਿਰੁੱਧ: ਉਨ੍ਹਾਂ ਦਾ ਕਹਿਣਾ ਹੈ ਕਿ 4 ਸਾਲ ਬਾਅਦ ਨਾ ਤਾਂ ਉਨ੍ਹਾਂ ਨੂੰ ਨੌਕਰੀ ਮਿਲੇਗੀ, ਨਾ ਹੀ ਪੈਨਸ਼ਨ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਲਾਭ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਇਹ ਯੋਜਨਾ ਨਾ ਸਿਰਫ਼ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ ਸਗੋਂ ਫ਼ੌਜ ਦੇ ਮਾਣ-ਸਨਮਾਨ, ਕਦਰਾਂ-ਕੀਮਤਾਂ, ਰੀਤੀ-ਰਿਵਾਜਾਂ ਅਤੇ ਭਾਵਨਾਵਾਂ ਦੇ ਖ਼ਿਲਾਫ਼ ਵੀ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਇਹ ਰੈਜੀਮੈਂਟਲ ਸਨਮਾਨ ਦੇ ਵਿਰੁੱਧ ਹੈ।
ਕੇਂਦਰ ਡਿਫੈਂਸ ਦੇ ਪੈਨਸ਼ਨ ਬਿੱਲ ਦਾ ਬੋਝ ਘੱਟ ਕਰਨਾ ਚਾਹੁੰਦੀ: ਰਾਘਵ ਚੱਢਾ ਦਾ ਕਹਿਣਾ ਹੈ ਕਿ ਸਰਕਾਰ ਇਹ ਸਭ ਇਸ ਲਈ ਕਰ ਰਹੀ ਹੈ ਕਿਉਂਕਿ ਉਹ ਡਿਫੈਂਸ ਦੇ ਪੈਨਸ਼ਨ ਬਿੱਲ ਦਾ ਬੋਝ ਘੱਟ ਕਰਨਾ ਚਾਹੁੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੈਨਸ਼ਨ ਦੇ ਕੁਝ ਪੈਸੇ ਬਚਾਉਣ ਲਈ ਦੇਸ਼ ਦੇ ਨੌਜਵਾਨਾਂ ਦੇ ਨਾਲ-ਨਾਲ ਫੌਜ ਨਾਲ ਵੀ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਇਸ ਅਗਨੀਪਥ ਸਕੀਮ ਨੂੰ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਜੋ ਨੌਜਵਾਨ ਪਿਛਲੇ ਦੋ ਸਾਲਾਂ ਤੋਂ ਫੌਜ ਵਿੱਚ ਭਰਤੀ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਮੌਕਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਸਿੱਧੂ ਦੇ ਕਤਲ ਦੀ 5 ਗੈਂਗਸਟਰਾਂ ਨੇ ਰਚੀ ਸਾਜਿਸ਼, ਕੈਨੇਡਾ ਤੇ ਦੁਬਾਈ ਕੁਨੈਕਸ਼ਨ ਵੀ ਆਇਆ ਸਾਹਮਣੇ !