ਦਿੱਲੀ: ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ 25 ਜਨਵਰੀ 2023 ਨੂੰ ਲੰਡਨ ਵਿੱਚ ਵੱਕਾਰੀ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਵਿੱਚ "ਆਊਟਸਟੈਂਡਿੰਗ ਅਚੀਵਰ" ਸਨਮਾਨ ਪ੍ਰਾਪਤ ਹੋਵੇਗਾ। ਰਾਘਵ ਨੂੰ "ਸਰਕਾਰ ਅਤੇ ਰਾਜਨੀਤੀ" ਸ਼੍ਰੇਣੀ ਲਈ "ਉੱਤਮ ਪ੍ਰਾਪਤੀਕਰਤਾ" ਵਜੋਂ ਚੁਣਿਆ ਗਿਆ ਹੈ। ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਲੋਕਤੰਤਰ ਅਤੇ ਨਿਆਂ ਦਾ ਅਨੁਭਵ ਕਿਵੇਂ ਕੀਤਾ ਜਾਂਦਾ ਹੈ ਅਤੇ ਲੋਕਾਂ ਅਤੇ ਗ੍ਰਹਿ ਦੇ ਭਲੇ ਲਈ ਕਿਵੇਂ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਜਾਂਦਾ ਹੈ, ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕਰ ਰਹੇ ਹੋਣ।
ਇੰਡਿਆ ਯੂਕੇ ਅਚੀਵਰਜ਼ ਆਨਰਜ਼ ਭਾਰਤ ਦੀ 75ਵੀਂ ਸੁਤੰਤਰਤਾ ਵਰ੍ਹੇਗੰਢ ਮੌਕੇ ਯੂਕੇ ਵਿੱਚ ਅਧਿਐਨ ਕਰਨ ਵਾਲੇ ਨੌਜਵਾਨ ਭਾਰਤੀਆਂ ਦੀ ਸਿੱਖਿਆ ਅਤੇ ਵਪਾਰਕ ਉਪਲਬਧੀਆਂ ਦੇ ਸਨਮਾਨ ਵਿੱਚ ਮਨਾਇਆ ਜਾ ਰਿਹਾ ਹੈ।
ਰਾਘਵ ਨੇ ਲੰਡਨ ਤੋਂ ਪੂਰੀ ਕੀਤੀ ਪੜ੍ਹਾਈ: ਦੱਸ ਦਈਏ ਕਿ ਰਾਘਵ ਚੱਢਾ ਨੇ ਵੱਕਾਰੀ ਲੰਡਨ ਸਕੂਲ ਆਫ ਇਕਨਾਮਿਕਸ (LSE) ਤੋਂ ਪੜ੍ਹਾਈ ਕੀਤੀ ਹੈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਰਾਘਵ ਚੱਢਾ ਨੇ ਲੰਡਨ ਵਿੱਚ ਇੱਕ ਬੁਟੀਕ ਵੇਲਥ ਮੈਨੇਜਮੈਂਟ ਫਰਮ ਦੀ ਸਥਾਪਨਾ ਕੀਤੀ। ਫਿਰ ਉਹ ਭਾਰਤ ਵਾਪਸ ਪਰਤੇ ਅਤੇ ਇੱਕ ਨੌਜਵਾਨ ਕਾਰਕੁੰਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ ਵਿੱਚ ਸ਼ਾਮਲ ਹੋ ਗਏ।
ਛੋਟੀ ਉਮਰ ਵਿੱਚ ਰਾਘਵ ਚੱਢਾ ਬਣੇ ਸਾਂਸਦ: ਬਾਅਦ ਵਿੱਚ ਇਸ ਅੰਦੋਲਨ ਨੇ ਆਮ ਆਦਮੀ ਪਾਰਟੀ (AAP) ਦਾ ਰੂਪ ਲੈ ਲਿਆ ਜਿਸ ਦੀ ਅਗਵਾਈ ਇਸ ਅੰਦੋਲਨ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ, ਅਰਵਿੰਦ ਕੇਜਰੀਵਾਲ ਕਰ ਰਹੇ ਸੀ। ਇੱਕ ਨੌਜਵਾਨ ਆਗੂ ਵਜੋਂ, ਰਾਘਵ ਚੱਢਾ 'ਆਪ' ਦੇ ਸੰਸਥਾਪਕ ਮੈਂਬਰ ਬਣ ਗਏ ਅਤੇ ਕੇਜਰੀਵਾਲ ਦੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਕੰਮ ਕੀਤਾ। ਸਖ਼ਤ ਮਿਹਨਤ ਅਤੇ ਲਗਨ ਨਾਲ ਭਰਪੂਰ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ 33 ਸਾਲ ਦੀ ਉਮਰ ਵਿੱਚ ਹੀ, ਰਾਘਵ ਭਾਰਤ ਦੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਨ।
ਰਾਘਵ ਨੇ ਹੁਣ ਤੱਕ 2 ਅੰਤਰਰਾਸ਼ਟਰੀ ਐਵਾਰਡ ਕੀਤੇ ਆਪਣੇ ਨਾਂਅ: ਪੁਰਸਕਾਰ ਸਮਾਰੋਹ 25 ਜਨਵਰੀ 2023 ਨੂੰ ਲੰਡਨ ਵਿੱਚ ਹੋਣ ਜਾ ਰਿਹਾ ਹੈ। ਇਸ ਸਮਾਰੋਹ ਦਾ ਆਯੋਜਨ (NISAU, UK) ਨੇ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਸਾਂਝੇਦਾਰੀ ਵਿੱਚ ਕੀਤਾ ਗਿਆ ਹੈ। ਈਵੈਂਟ ਨੂੰ ਯੂਕੇ ਸਰਕਾਰ ਦੇ ਅੰਤਰਰਾਸ਼ਟਰੀ ਵਪਾਰ ਵਿਭਾਗ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਨ ਪ੍ਰਾਪਤ ਹੈ। ਚੱਢਾ ਨੂੰ ਦੋ ਸਾਲ ਦੇ ਅੰਦਰ ਇਹ ਦੂਜਾ ਅੰਤਰਰਾਸ਼ਟਰੀ ਸਨਮਾਨ ਮਿਲਣ ਜਾ ਰਿਹਾ ਹੈ। ਪਿਛਲੇ ਸਾਲ, ਰਾਘਵ ਚੱਢਾ ਨੂੰ ਸਭ ਤੋਂ ਵੱਕਾਰੀ ਵਿਸ਼ਵ ਆਰਥਿਕ ਫੋਰਮ ਦੁਆਰਾ ਇੱਕ 'ਨੌਜਵਾਨ ਗਲੋਬਲ ਲੀਡਰ' ਵਜੋਂ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨ ਨੇ ਲਗਾਤਾਰ 120 ਘੰਟੇ ਵਜਾਇਆ ਤਬਲਾ, ਇੰਡੀਅਜ਼ ਵਰਲਡ ਰਿਕਾਰਡ ਵਿੱਚ ਦਰਜ ਹੋਇਆ ਨਾਂ