ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਨੇਤਾ ਸ਼ੁਕਰਵਾਰ ਨੂੰ ਦੁਪਹਿਰ ਚ ਇੱਥੇ ਜੰਤਰ ਮੰਤਰ ਪਹੁੰਚ ਕੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦੇ ਪ੍ਰਤੀ ਏਕਤਾ ਦਿਖਾਉਣਗੇ।
ਇਹ ਫੈਸਲਾ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਵਿੱਚ ਲਿਆ ਗਿਆ। ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਕਾਂਗਰਸੀ ਆਗੂ ਆਨੰਦ ਸ਼ਰਮਾ ਅਤੇ ਜੈਰਾਮ ਰਮੇਸ਼, ਡੀਐਮਕੇ ਦੇ ਟੀਆਰ ਬਾਲੂ, ਸ਼ਿਵ ਸੈਨਾ ਦੇ ਸੰਜੇ ਰਾਉਤ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਨੇਤਾ ਮੀਟਿੰਗ ਵਿੱਚ ਸ਼ਾਮਲ ਹੋਏ।
ਸੂਤਰਾਂ ਨੇ ਦੱਸਿਆ ਕਿ ਖੜਗੇ ਦੇ ਸੰਸਦ ਭਵਨ ਦੇ ਕਮਰੇ 'ਚ ਹੋਈ ਇਸ ਬੈਠਕ ਚ ਇਹ ਫੈਸਲਾ ਲਿਆ ਗਿਆ ਕਿ ਵਿਰੋਧੀ ਧਿਰ ਦੇ ਨੇਤਾ ਸ਼ੁੱਕਰਵਾਰ ਨੂੰ ਦੁਪਹਿਰ ਬਾਅਦ ਜੰਤਰ -ਮੰਤਰ 'ਤੇ ਪਹੁੰਚ ਕੇ ਕਿਸਾਨਾਂ ਦੇ ਪ੍ਰਤੀ ਆਪਣਾ ਸਮਰਥਨ ਜ਼ਾਹਰ ਕਰਨਗੇ।
ਜ਼ਿਕਰਯੋਗ ਹੈ ਕਿ ਸੰਸਦ ਸੈਸ਼ਨ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਜੰਤਰ -ਮੰਤਰ 'ਤੇ ਸੰਕੇਤਕ ਸੰਸਦ ਦਾ ਆਯੋਜਨ ਕੀਤਾ ਹੋਇਆ ਹੈ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਤਿੰਨੋ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ -ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਇਆ ਜਾਵੇ।
ਸੂਤਰਾ ਦੇ ਮੁਤਾਬਿਕ ਵਿਰੋਧੀ ਨੇਤਾਵਾਂ ਦੀ ਬੈਠਕ ਚ ਇਹ ਵੀ ਤੈਅ ਕੀਤਾ ਗਿਆ ਕਿ ਪੇਗਾਸਸ ਜਾਸੂਸੀ ਮਾਮਲਾ ਅਤੇ ਮਹਿੰਗਾਈ ਦੇ ਮੁੱਦੇ ’ਤੇ ਸਰਕਾਰ ਨੂੰ ਅੱਗੇ ਵੀ ਘੇਰਿਆ ਜਾਵੇਗਾ।
ਪੇਗਾਸਸ ਅਤੇ ਕੁਝ ਹੋਰ ਮੁੱਦਿਆ ਨੂੰ ਲੈ ਕੇ ਸੰਸਦ ਦੇ ਮਾਨਸੂਨ ਸੈਸ਼ਨ ’ਚ ਸ਼ੁਰੂ ਤੋਂ ਹੀ ਦੋਹਾਂ ਸੰਸਦਾਂ ਚ ਗਤੀਰੋਧ ਬਣਾ ਹੋਇਆ ਹੈ। 19 ਜੁਲਾਈ ਤੋਂ ਇਹ ਸੈਸ਼ਨ ਸ਼ੁਰੂ ਹੋਇਆ ਸੀ ਪਰ ਹੁਣ ਤੱਕ ਦੋਹਾਂ ਸੰਸਦਾਂ ਦੀ ਕਾਰਵਾਈ ਰੁਕੀ ਰਹੀ।
ਵਿਰੋਧੀ ਦਲ ਇਸ ਗੱਲ ’ਤੇ ਜੋਰ ਦਿੰਦੇ ਆ ਰਹੇ ਹਨ ਕਿ ਪੇਗਾਸਸ ਜਾਸੂਸੀ ਮੁੱਦੇ ਤੇ ਪਹਿਲਾ ਚਰਚਾ ਕਰਵਾਉਣ ਦੇ ਲਈ ਸਰਕਾਰ ਦੇ ਤਿਆਰ ਹੋਣ ਤੋਂ ਬਾਅਦ ਹੀ ਸੰਸਦ ਚ ਗਤੀਰੋਧ ਖਤਮ ਹੋਵੇਗਾ। ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਲ਼ੀ ਨੇ ਵਿਰੋਧੀ ਦੀ ਮੰਗ ਨੂੰ ਖਾਰਿਜ ਕਰਦੇ ਹੋਏ ਸ਼ੁਕਰਵਾਰ ਨੂੰ ਲੋਕਸਭਾ ਚ ਕਿਹਾ ਸੀ ਕਿ ਇਹ ਕੋਈ ਮੁੱਦਾ ਨਹੀਂ ਹੈ।
ਇਹ ਵੀ ਪੜੋ: ਕਿਸਾਨਾਂ ਵਲੋਂ 15 ਅਗਸਤ ਦਾ ਦਿਨ 'ਕਿਸਾਨ ਮਜ਼ਦੂਰ ਆਜ਼ਾਦੀ ਦਿਵਸ' ਵਜੋਂ ਮਨਾਉਣ ਦਾ ਐਲਾਨ